04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਬਲੂਮਿੰਗ ਬਡਜ਼ ਸਕੂਲ ਮੋਗਾ 'ਚ ਮਨਾਇਆ ਬਸੰਤ ਪੰਚਮੀ ਦਾ ਤਿਉਹਾਰ <br/>

ਬਲੂਮਿੰਗ ਬਡਜ਼ ਸਕੂਲ ਵਿਖੇ ਬਸੰਤ ਪੰਚਮੀ ਦੇ ਤਿਉਹਾਰ ਮੌਕੇ ਗਰਾਊਾਡ 'ਚ ਪਤੰਗ ਉਡਾਉਣ ਦੀ ਸ਼ੁਰੂਆਤ ਸਮੇਂ ਚੇਅਰਪਰਸਨ ਕਮਲ ਸੈਣੀ, ਪਿ੍ੰਸੀਪਲ ਤੇ ਵਿਦਿਆਰਥੀ | ਅਜੀਤ ਤਸਵੀਰ <br/> 25-01-2026
ਮੋਗਾ, 24 ਜਨਵਰੀ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਅੱਜ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਮਾਂ ਸਰਸਵਤੀ ਦੀ ਅਰਾਧਨਾ ਕੀਤੀ ਗਈ | ਵਿਦਿਆਰਥੀਆਂ ਨੇ ਬਸੰਤ ਪੰਚਮੀ ਦੇ ਮਹੱਤਵ ਨੂੰ ਦਰਸਾਉਂਦੇ ਹੋਏ ਸੁੰਦਰ ਚਾਰਟ, ਆਰਟੀਕਲ ਅਤੇ ਰਚਨਾਤਮਿਕ ਪ੍ਰਸਤੁਤੀਆਂ ਪੇਸ਼ ਕੀਤੀਆਂ | ਆਰਟੀਕਲ ਪੜ੍ਹਦੇ ਹੋਏ ਬੱਚਿਆਂ ਨੇ ਦੱਸਿਆ ਕਿ ਬਸੰਤ ਪੰਚਮੀ ਨੂੰ ਰੁੱਤਾਂ ਦੇ ਰਾਜਾ ਬਸੰਤ ਰੁੱਤ ਦੀ ਸ਼ੁਰੂਆਤ ਦਾ ਪ੍ਰਤੀਕ ਮੰਨਿਆ ਜਾਂਦਾ ਹੈ ਅਤੇ ਇਹ ਤਿਉਹਾਰ ਵਿੱਦਿਆ, ਕਲਾ ਅਤੇ ਸਭਿਆਚਾਰ ਨਾਲ ਗਹਿਰਾ ਸਬੰਧ ਰੱਖਦਾ ਹੈ | ਇਸ ਦਿਨ ਮਾਂ ਸਰਸਵਤੀ ਦੀ ਪੂਜਾ ਕਰ ਕੇ ਗਿਆਨ ਅਤੇ ਬੁੱਧੀ ਦੀ ਕਾਮਨਾ ਕੀਤੀ ਜਾਂਦੀ ਹੈ | ਵਿਦਿਆਰਥੀਆਂ ਅਤੇ ਸਟਾਫ਼ ਨੇ ਪੀਲੇ ਰੰਗ ਦੇ ਕੱਪੜੇ ਪਹਿਨ ਕੇ ਤਿਉਹਾਰ ਦੀ ਖ਼ੂਬਸੂਰਤੀ ਨੂੰ ਹੋਰ ਨਿਖਾਰਿਆ | ਇਸ ਤੋਂ ਬਾਅਦ ਸਕੂਲ ਦੇ ਖੇਡ ਮੈਦਾਨ ਵਿਚ ਵਿਦਿਆਰਥੀਆਂ ਵਲੋਂ ਰੰਗ-ਬਰੰਗੀਆਂ ਪਤੰਗਾਂ ਉਡਾਈਆਂ ਗਈਆਂ | ਪਤੰਗ ਉਡਾਉਣ ਤੋਂ ਪਹਿਲਾਂ ਸਾਰੇ ਵਿਦਿਆਰਥੀਆਂ ਨੇ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਸਹੁੰ ਚੁੱਕੀ | ਡਾ. ਹਮੀਲੀਆ ਰਾਣੀ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੀ ਵਧਾਈ ਦਿੰਦਿਆਂ ਕਿਹਾ ਕਿ ਬਲੂਮਿੰਗ ਬਡਜ਼ ਸਕੂਲ 'ਚ ਹਰ ਤਿਉਹਾਰ ਨੂੰ ਪ੍ਰੇਮ, ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾਂਦਾ ਹੈ |

ਪਿਛਲੀ ਖ਼ਬਰ ਮੈਕਰੋ ਗਲੋਬਲ ਦੀ ਵਿਦਿਆਰਥਣ ਨੇ ਆਈਲਟਸ 'ਚ 6.5 ਬੈਂਡ ਪ੍ਰਾਪਤ ਕੀਤੇ-ਡੱਲਾ <br/> ਅਗਲੀ ਖ਼ਬਰ ਮਹਾਂ ਸ਼ਿਵਰਾਤਰੀ ਸੰਬੰਧੀ ਰਾਜ ਪੱਧਰੀ ਸਮਾਗਮ ਮਨਾਉਣ ਲਈ ਦਿੱਤਾ ਮੰਗ-ਪੱਤਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।