04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਡੀ.ਐਸ. ਬਲੌਸਮ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 25-01-2026
ਮੋਗਾ, 24 ਜਨਵਰੀ (ਸੁਰਿੰਦਰਪਾਲ ਸਿੰਘ)-ਡੀ.ਐਸ. ਬਲੌਸਮ ਹਾਈ ਸਕੂਲ ਨਾਨਕ ਨਗਰੀ ਮੋਗਾ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਪ੍ਰੇਮ ਚੰਦ ਗੁਪਤਾ, ਸਕੂਲ ਡਾਇਰੈਕਟਰ ਮੇਜਰ ਸਤਿੰਦਰ ਸਿੰਘ, ਪਿ੍ੰਸੀਪਲ ਤੇਜਿੰਦਰ ਸਿੰਘ ਤੇ ਵਾਈਸ ਪਿ੍ੰਸੀਪਲ ਅਮਨਦੀਪ ਕੌਰ ਨੇ ਬੱਚਿਆਂ ਨੂੰ ਬਸੰਤ ਪੰਚਮੀ ਦੀ ਮਹੱਤਤਾ ਤੋਂ ਜਾਣੂੰ ਕਰਵਾਇਆ | ਉਨ੍ਹਾਂ ਕਿਹਾ ਕਿ ਬਸੰਤ ਪੰਚਮੀ ਤੋਂ ਪਹਿਲਾਂ ਸਰਦੀ ਦਾ ਮੌਸਮ ਪੂਰਾ ਜ਼ੋਰਾਂ 'ਤੇ ਹੁੰਦਾ ਹੈ ਅਤੇ ਪਤਝੜ ਰੁੱਤ ਹੋਣ ਕਰ ਕੇ ਦਰੱਖਤਾਂ ਦੇ ਪੱਤੇ ਵੀ ਝੜ ਚੁੱਕੇ ਹੁੰਦੇ ਹਨ | ਬਸੰਤ ਰੁੱਤ ਦੇ ਆਉਣ ਨਾਲ ਹੌਲੀ-ਹੌਲੀ ਦਰੱਖਤਾਂ ਦੀਆਂ ਨਵੀਆਂ ਕਰੰੂਬਲਾਂ ਫੁੱਟਣੀਆਂ ਸ਼ੁਰੂ ਹੋ ਜਾਂਦੀਆਂ ਹਨ ਤੇ ਦੇਖਦਿਆਂ-ਦੇਖਦਿਆਂ ਹੀ ਚਾਰੇ ਪਾਸੇ ਹਰਿਆਲੀ ਆਉਣੀ ਸ਼ੁਰੂ ਹੋ ਜਾਂਦੀ ਹੈ ਅਤੇ ਸਰਦੀ ਵੀ ਘਟਣੀ ਸ਼ੁਰੂ ਹੋ ਜਾਂਦੀ ਹੈ | ਬੱਚੇ ਇਸ ਦਿਨ ਪੀਲੇ ਰੰਗ ਦੇ ਕੱਪੜੇ ਪਹਿਨਦੇ ਹਨ ਤੇ ਖ਼ੁਸ਼ੀ ਮਨਾਉਂਦੇ ਹਨ | ਇਸ ਮੌਕੇ ਬੱਚਿਆਂ ਵਲੋਂ ਬਸੰਤ ਪੰਚਮੀ ਨਾਲ ਸਬੰਧਿਤ ਕਵਿਤਾਵਾਂ ਵੀ ਪੇਸ਼ ਕੀਤੀਆਂ ਗਈਆਂ | ਪਿ੍ੰਸੀਪਲ ਨੇ ਬਸੰਤ ਪੰਚਮੀ ਦੇ ਤਿਉਹਾਰ ਦੀਆਂ ਸਾਰਿਆਂ ਨੂੰ ਵਧਾਈਆਂ ਦਿੱਤੀਆਂ | ਇਸ ਮੌਕੇ ਪੂਜਾ ਵਰਮਾ, ਸੀਮਾ, ਕਿਰਨ ਬਾਲਾ, ਰਾਣੀ, ਪ੍ਰੀਆ, ਜਸਪ੍ਰੀਤ ਕੌਰ, ਹੇਮ ਲਤਾ, ਪਰਵਿੰਦਰ ਕੌਰ, ਪੂਜਾ ਰਾਣੀ, ਵੰਦਨਾ ਬਾਂਸਲ, ਪੂਜਾ ਗੁਪਤਾ, ਸਰਬਜੀਤ ਕੌਰ, ਜਸਪ੍ਰੀਤ ਕੌਰ, ਮਨਪ੍ਰੀਤ ਕੌਰ ਤੇ ਸਕੂਲ ਦੇ ਬੱਚੇ ਹਾਜ਼ਰ ਸਨ |

ਪਿਛਲੀ ਖ਼ਬਰ 26 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦਲ ਖ਼ਾਲਸਾ ਵੱਡੀ ਸ਼ਮੂਲੀਅਤ ਕਰੇਗਾ-ਆਗੂ <br/> ਅਗਲੀ ਖ਼ਬਰ ਸੇਵਾ-ਮੁਕਤ ਮਿਊਾਸੀਪਲ ਵਰਕਰਜ਼ ਯੂਨੀਅਨ ਨੇ ਨਗਰ ਨਿਗਮ ਦੇ ਦਫ਼ਤਰ ਅੱਗੇ ਮੰਗਾਂ ਸਬੰਧੀ ਦਿੱਤਾ ਧਰਨਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।