06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਸਿੱਖਿਆ ਅਤੇ ਰੁਜ਼ਗਾਰ ਨੂੰ ਲੈ ਕੇ ਲੜਕੀਆਂ ਦੀ ਦੋ ਰੋਜ਼ਾ ਸੂਬਾ ਪੱਧਰੀ ਕਨਵੈਨਸ਼ਨ <br/>

ਮੋਗਾ ਵਿਖੇ ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੀਆਂ ਆਗੂ ਜਥੇਬੰਦੀ ਦਾ ਝੰਡਾ ਲਹਿਰਾ ਕੇ ਸੂਬਾਈ ਕਨਵੈਨਸ਼ਨ ਦੀ ਸ਼ੁਰੂਆਤ ਕਰਦੀਆਂ ਹੋਈਆਂ | ਤਸਵੀਰ: ਹਰਜੀਤ ਸਿੰਘ <br/> 25-01-2026
ਮੋਗਾ, 24 ਜਨਵਰੀ (ਸੁਰਿੰਦਰਪਾਲ ਸਿੰਘ)-ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਵਲੋਂ ਲੜਕੀਆਂ ਲਈ ਸਿੱਖਿਆ ਅਤੇ ਰੁਜ਼ਗਾਰ ਦੀ ਮਹੱਤਤਾ ਵਿਸ਼ੇ 'ਤੇ ਦੋ ਰੋਜ਼ਾ ਲੜਕੀਆਂ ਦੀ ਸੂਬਾਈ ਕਨਵੈਨਸ਼ਨ ਦਾ ਆਗਾਜ਼ ਜਥੇਬੰਦੀ ਦਾ ਝੰਡਾ ਲਹਿਰਾ ਕੇ ਕੀਤਾ ਗਿਆ | ਇਸ ਮੌਕੇ ਸਰਬ ਭਾਰਤ ਨੌਜਵਾਨ ਸਭਾ ਲੜਕੀਆਂ ਦੀ ਕੌਮੀ ਆਗੂ ਅਤੇ ਜੇ.ਐਨ.ਯੂ. ਸਕਾਲਰ ਸਾਥੀ ਅਮੁੱਥਾ ਜੈਦੀਪ ਨੇ ਇਨਕਲਾਬੀ ਨਾਅਰਿਆਂ ਦੀ ਗੂੰਜ ਵਿਚ ਜਥੇਬੰਦੀ ਦਾ ਝੰਡਾ ਲਹਿਰਾਇਆ | ਇਸ ਕਨਵੈਨਸ਼ਨ ਦੀ ਪ੍ਰਧਾਨਗੀ ਰਮਨਦੀਪ ਕੌਰ ਮਲੋਟ, ਅੰਮਿ੍ਤਾ ਕਾਠਗੜ੍ਹ ਅਤੇ ਸ਼ਵਿੰਦਰ ਕੌਰ ਪੰਜਾਬ ਯੂਨੀਵਰਸਿਟੀ ਨੇ ਕੀਤੀ | ਇਸ ਮੌਕੇ ਸਰਬ ਭਾਰਤ ਨੌਜਵਾਨ ਸਭਾ ਦੇ ਕੌਮੀ ਜਨਰਲ ਸਕੱਤਰ ਸੁਖਜਿੰਦਰ ਮਹੇਸ਼ਰੀ, ਪੰਜਾਬ ਦੀ ਪ੍ਰਧਾਨ ਕਰਮਵੀਰ ਕੌਰ ਬੱਧਨੀ, ਸੂਬਾ ਸਕੱਤਰ ਚਰਨਜੀਤ ਸਿੰਘ ਛਾਂਗਾ ਰਾਏ, ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਰਮਨ ਕੁਮਾਰ ਧਰਮੂਵਾਲਾ ਹਾਜ਼ਰ ਸਨ | ਇਸ ਕਨਵੈਨਸ਼ਨ ਦਾ ਉਦਘਾਟਨ ਕਰਦਿਆਂ ਪੰਜਾਬ ਰੋਡਵੇਜ਼ ਟਰਾਂਸਪੋਰਟ ਵਰਕਰ ਯੂਨੀਅਨ ਦੇ ਸੂਬਾ ਸਕੱਤਰ ਕਾਮਰੇਡ ਜਗਦੀਸ਼ ਸਿੰਘ ਚਾਹਲ ਨੇ ਕਿਹਾ ਕਿ ਲੜਕੀਆਂ ਵਲੋਂ ਕੀਤਾ ਜਾ ਰਿਹਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ ਕਿਉਂਕਿ ਅਜੋਕੇ ਸਮੇਂ ਵਿਚ ਲੜਕੀਆਂ ਲਈ ਸਿੱਖਿਆ ਅਤੇ ਰੁਜ਼ਗਾਰ ਵਾਲਾ ਮੁੱਦਾ ਬਹੁਤ ਜ਼ਰੂਰੀ ਹੈ | ਕਨਵੈਨਸ਼ਨ ਨੂੰ ਵਿਸ਼ੇਸ਼ ਤੌਰ 'ਤੇ ਸੰਬੋਧਨ ਕਰਦਿਆਂ ਅਮੁੱਥਾ ਜੈਦੀਪ ਨੇ ਕਿਹਾ ਕਿ ਦੁਨੀਆ ਵਿਚ ਮਹਾਨ ਔਰਤਾਂ ਨੇ ਆਪਣੇ ਹੱਕਾਂ ਲਈ ਮਰਦਾਂ ਵਾਂਗ ਆਵਾਜ਼ ਬੁਲੰਦ ਕੀਤੀ ਅਤੇ ਸਮਾਜ ਦੀਆਂ ਔਰਤਾਂ ਨੂੰ ਇਕ ਨਵਾਂ ਰਾਹ ਦਿਖਾਇਆ ਹੈ | ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦਾ ਇਨਕਲਾਬੀ ਪ੍ਰੋਗਰਾਮ ਬਨੇਗਾ ਔਰਤਾਂ ਸਮੇਤ ਸਮਾਜ ਦੇ ਹਰੇਕ ਮਨੁੱਖ ਨੂੰ ਸਨਮਾਨ ਨਾਲ ਜ਼ਿੰਦਗੀ ਜਿਊਣ ਦਾ ਹੱਕ ਦੇ ਸਕਦਾ ਹੈ | ਇਸ ਕਨਵੈਨਸ਼ਨ ਵਿਚ ਅਲੱਗ-ਅਲੱਗ ਮਤੇ ਵੀ ਪਾਸ ਕੀਤੇ ਗਏ ਜਿਸ ਵਿਚ ਲੜਕੀਆਂ ਲਈ ਰੁਜ਼ਗਾਰ ਦੀ ਮਹੱਤਤਾ ਵਾਸਤੇ ਬਨੇਗਾ ਕਾਨੂੰਨ ਬਣਾਉਣ ਲਈ ਮਤਾ, ਲੜਕੀਆਂ ਦੀ ਮੁਫ਼ਤ ਲਾਜ਼ਮੀ ਤੇ ਵਿਗਿਆਨਿਕ ਸਿੱਖਿਆ, ਨੌਜਵਾਨਾਂ ਲਈ ਅਸਰਦਾਰ ਖੇਡ ਨੀਤੀ, ਪ੍ਰੈੱਸ ਦੀ ਆਜ਼ਾਦੀ ਬਹਾਲ ਕਰਾਉਣ ਲਈ, ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ ਅਤੇ ਨਰੇਗਾ ਕਾਨੂੰਨ ਨੂੰ ਖ਼ਤਮ ਕਰਨ ਖ਼ਿਲਾਫ਼ ਮਤੇ ਰੱਖੇ ਗਏ ਜਿਨ੍ਹਾਂ ਨੂੰ ਹਾਜ਼ਰ ਡੈਲੀਗੇਟਾਂ ਵਲੋਂ ਇਨਕਲਾਬੀ ਨਾਅਰਿਆਂ ਦੀ ਗੂੰਜ ਵਿਚ ਪਾਸ ਕਰ ਕੇ ਇਸ 'ਤੇ ਸਰਗਰਮੀ ਕਰਨ ਦਾ ਅਹਿਦ ਕੀਤਾ ਗਿਆ | ਇਸ ਮੌਕੇ ਸਮਾਜ ਸੇਵਕਾ ਜੱਸ ਢਿੱਲੋਂ ਨੇ ਵੀ ਕਨਵੈਨਸ਼ਨ ਦੇ ਮੁੱਦਿਆਂ ਨਾਲ ਸਹਿਮਤੀ ਪ੍ਰਗਟ ਕਰਦਿਆਂ ਆਗੂ ਲੜਕੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ | ਇਸ ਮੌਕੇ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿਚ ਉਪਲਬਧੀਆਂ ਪ੍ਰਾਪਤ ਕਰਨ ਵਾਲੀਆਂ ਲੜਕੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਇੰਦਰਬੀਰ ਗਿੱਲ ਐਪਸੋ ਦੇ ਸੂਬਾਈ ਆਗੂ, ਕਾਮਰੇਡ ਸਵਰਨ ਖੋਸਾ, ਪੰਜਾਬ ਇਸਤਰੀ ਸਭਾ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਕੌਰ ਖੋਸਾ, ਭਾਰਤ ਨੌਜਵਾਨ ਸਭਾ ਦੇ ਸਟੇਟ ਕੌਂਸਲ ਮੈਂਬਰ ਚਰਨਜੀਤ ਸਿੰਘ ਚਮੇਲੀ ਫ਼ਰੀਦਕੋਟ, ਗੁਰਚਰਨ ਕੌਰ ਆਂਗਣਵਾੜੀ ਯੂਨੀਅਨ ਆਗੂ, ਸਰਬ ਭਾਰਤ ਨੌਜਵਾਨ ਸਭਾ ਦੇ ਜ਼ਿਲ੍ਹਾ ਮੀਤ ਸਕੱਤਰ ਬੋਹੜ ਬੁੱਟਰ, ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਜ਼ਿਲ੍ਹਾ ਸਕੱਤਰ ਸਵਰਾਜ ਖੋਸਾ, ਲਖਵੀਰ ਮਹੇਸ਼ਰੀ, ਜਬਰਜੰਗ ਮਹੇਸ਼ਰੀ, ਰੇਸ਼ਮ ਕੌਰ ਮੁਕਤਸਰ, ਪੂਜਾ ਮੋਗਾ, ਰਜਨੀ ਅੰਮਿ੍ਤਸਰ, ਗਗਨਦੀਪ ਕੌਰ ਫ਼ਰੀਦਕੋਟ, ਰਾਜਦੀਪ ਕੌਰ, ਰੁਪਿੰਦਰ ਕੌਰ, ਪਰਮਜੀਤ ਕੌਰ ਫ਼ਿਰੋਜ਼ਪੁਰ, ਪੂਜਾ ਰਾਣੀ ਫ਼ਿਰੋਜ਼ਪੁਰ ਆਦਿ ਹਾਜ਼ਰ ਸਨ | ਸਟੇਜ ਸਕੱਤਰ ਦੀ ਭੂਮਿਕਾ ਸੂਬਾਈ ਕੋ ਕਨਵੀਨਰ ਜਸਪ੍ਰੀਤ ਬੱਧਨੀ ਨੇ ਬਾਖ਼ੂਬੀ ਨਿਭਾਈ |

ਪਿਛਲੀ ਖ਼ਬਰ ਦਸ ਲੱਖ ਸਿਹਤ ਬੀਮਾ ਯੋਜਨਾ ਪੰਜਾਬੀਆਂ ਲਈ ਵਰਦਾਨ ਸਾਬਿਤ ਹੋਵੇਗੀ-ਅਮਨਦੀਪ ਸਿੱਧੂ ਨੰਬਰਦਾਰ <br/> ਅਗਲੀ ਖ਼ਬਰ ਪਾਥਵੇਜ਼ ਸਕੂਲ ਨੇ ਕਰਵਾਇਆ ਡਿਜ਼ਾਸਟਰ ਮੈਨੇਜਮੈਂਟ ਪ੍ਰੋਗਰਾਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।