06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਪਿੰਡ ਸੇਖਾ ਕਲਾਂ ਦੇ ਮੁਹੱਲਾ ਵਾਸੀਆਂ ਨੇ ਟੁੱਟੀ ਸੜਕ ਬਣਵਾਉਣ ਲਈ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਨੂੰ ਲਿਖੀ ਚਿੱਠੀ <br/>

ਅਜੀਤ ਡੈਸਕ 25-01-2026
ਠੱਠੀ ਭਾਈ, 24 ਜਨਵਰੀ (ਜਗਰੂਪ ਸਿੰਘ ਮਠਾੜੂ)-ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਸੇਖਾ ਕਲਾਂ ਵਿਚ ਗੁਰਦੁਆਰਾ ਬਾਬਾ ਜੀਵਨ ਸਿੰਘ ਤੋਂ ਲੈ ਕੇ ਗਿਆਨੀ ਦੀ ਹੱਟੀ ਤੱਕ ਵੱਸਦੇ ਘਰਾਂ ਦੇ ਵਾਸੀਆਂ ਨੇ ਲੰਬੇ ਸਮੇਂ ਤੋਂ ਟੁੱਟੀ ਪਈ ਸੜਕ ਦੀ ਸਮੱਸਿਆ ਨੂੰ ਲੈ ਕੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਨੂੰ ਚਿੱਠੀ ਲਿਖ ਕੇ ਇਸ ਸੜਕ ਨੂੰ ਜਲਦੀ ਬਣਵਾਉਣ ਦੀ ਗੁਹਾਰ ਲਗਾਈ ਹੈ | ਵੱਡੀ ਗਿਣਤੀ ਵਿਚ ਮੁਹੱਲਾ ਵਾਸੀਆਂ ਵਲੋਂ ਆਪਣੇ ਦਸਤਖ਼ਤਾਂ ਸਹਿਤ ਭੇਜੀ ਗਈ ਚਿੱਠੀ ਵਿਚ ਕਿਹਾ ਗਿਆ ਹੈ ਕਿ ਉਹ ਸਾਰੇ ਐਸ.ਸੀ. ਭਾਈਚਾਰੇ ਨਾਲ ਸੰਬੰਧਿਤ ਹਨ, ਜਿਸ ਨੂੰ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀ ਘੋਸ਼ਿਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਸੜਕ 'ਤੇ ਲਗਭਗ 20-25 ਘਰ ਵੱਸਦੇ ਹਨ ਜੋ ਲੰਬੇ ਸਮੇਂ ਤੋਂ ਬੁਰੀ ਤਰ੍ਹਾਂ ਟੁੱਟੀ ਸੜਕ ਤੋਂ ਪੀੜਤ ਹਨ | ਮੁਹੱਲਾ ਵਾਸੀਆਂ ਮੁਤਾਬਿਕ ਬਾਰਸ਼ਾਂ ਦੇ ਦਿਨਾਂ ਵਿਚ ਇੱਥੋਂ ਲੰਘਣਾ ਬਿਲਕੁਲ ਮੁਸ਼ਕਿਲ ਹੋ ਜਾਂਦਾ ਹੈ ਅਤੇ ਹਨੇਰੇ ਸਵੇਰੇ ਜਾਂ ਸ਼ਾਮ ਨੂੰ ਟੋਇਆਂ ਕਾਰਨ ਹਾਦਸਿਆਂ ਦਾ ਡਰ ਬਣਿਆ ਰਹਿੰਦਾ ਹੈ | ਉਨ੍ਹਾਂ ਦੱਸਿਆ ਕਿ ਸਮੇਂ-ਸਮੇਂ ਦੀਆਂ ਪੰਚਾਇਤਾਂ ਕੋਲ ਇਹ ਸੜਕ ਬਣਾਉਣ ਦੀ ਮੰਗ ਰੱਖੀ ਜਾਂਦੀ ਰਹੀ ਹੈ ਪਰ ਅਜੇ ਤੱਕ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ | ਇਸ ਲਈ ਕਮਿਸ਼ਨ ਦੇ ਚੇਅਰਮੈਨ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਮਾਮਲੇ ਵਿਚ ਦਖ਼ਲ ਦੇ ਕੇ ਸੜਕ ਨੂੰ ਜਲਦੀ ਤੋਂ ਜਲਦੀ ਬਣਵਾਉਣ ਲਈ ਯੋਗ ਕਾਰਵਾਈ ਕਰਨ | ਇਸ ਸਬੰਧੀ ਜਦੋਂ ਪਿੰਡ ਸੇਖਾ ਕਲਾਂ ਦੇ ਮੌਜੂਦਾ ਸਰਪੰਚ ਗੁਰਦਰਸ਼ਨ ਸਿੰਘ ਸੋਹੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਸੜਕ ਬਣਾਉਣ ਸਬੰਧੀ ਡਿਮਾਂਡ ਭੇਜੀ ਜਾ ਚੁੱਕੀ ਹੈ, ਜੋ ਜਲਦੀ ਪਾਸ ਹੋ ਜਾਵੇਗੀ ਅਤੇ ਇਸ ਸੜਕ ਬਣਾਉਣ ਦਾ ਕੰਮ ਵੀ ਜਲਦੀ ਸ਼ੁਰੂ ਹੋ ਜਾਵੇਗਾ | ਜਿਸ ਨਾਲ ਇਸ ਸੜਕ ਤੇ ਵੱਸਦੇ ਘਰਾਂ ਨੂੰ ਹੀ ਨਹੀਂ ਸਗੋਂ ਸੜਕ ਬਣਨ ਨਾਲ ਸਾਰੇ ਰਾਹਗੀਰਾਂ ਨੂੰ ਰਾਹਤ ਪ੍ਰਦਾਨ ਹੋਵੇਗੀ |

ਪਿਛਲੀ ਖ਼ਬਰ ਅਨਸਟਾਪੇਬਲ ਮਾਰਸ਼ਲ ਆਰਟਸ ਅਕੈਡਮੀ ਦੀ ਖਿਡਾਰਨ ਅਨੁਕਿ੍ਤੀ ਨੇ ਤੇਲੰਗਾਨਾ ਵਿਚ ਹੋਈ ਤਾਇਕਵਾਂਡੋ ਚੈਂਪੀਅਨਸ਼ਿਪ ਵਿਚ ਸੋਨ ਤ... ਅਗਲੀ ਖ਼ਬਰ ਦਸ ਲੱਖ ਸਿਹਤ ਬੀਮਾ ਯੋਜਨਾ ਪੰਜਾਬੀਆਂ ਲਈ ਵਰਦਾਨ ਸਾਬਿਤ ਹੋਵੇਗੀ-ਅਮਨਦੀਪ ਸਿੱਧੂ ਨੰਬਰਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।