06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਪਿੰਡ ਗੁਲਾਬਾ ਭੈਣੀ 'ਚ ਹੜ੍ਹ ਪ੍ਰਭਾਵਿਤ ਪਰਿਵਾਰ ਨੂੰ ਨਵੇਂ ਘਰ ਦੀਆਂ ਚਾਬੀਆਂ ਸੌਂਪੀਆਂ <br/>

ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਅਹੁਦੇਦਾਰ ਹੜ੍ਹ ਪੀੜਤ ਪਰਿਵਾਰ ਨੂੰ ਨਵੇਂ ਘਰ ਦੀਆਂ ਚਾਬੀਆਂ ਸੌਂਪਦੇ ਹੋਏ | ਅਜੀਤ ਤਸਵੀਰ <br/> 25-01-2026
ਮੋਗਾ, 24 ਜਨਵਰੀ (ਸੁਰਿੰਦਰਪਾਲ ਸਿੰਘ)-ਕਲਗ਼ੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ ਹਿਮਾਚਲ ਪ੍ਰਦੇਸ਼ ਵਲੋਂ ਹਰ ਵਾਰ ਦੀ ਤਰ੍ਹਾਂ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਅਕਾਲ ਸੇਵਾ ਟੀਮਾਂ ਨੂੰ ਭੇਜਣ ਦਾ 26 ਅਗਸਤ ਤੋਂ ਉੱਦਮ ਕੀਤਾ ਗਿਆ | ਜ਼ਿਲ੍ਹਾ ਫ਼ਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਏਰੀਆ ਵਿਚ ਜਿੱਥੇ ਵੱਖ-ਵੱਖ ਸੇਵਾਵਾਂ ਰਾਹੀਂ ਅਪਣਾ ਯੋਗਦਾਨ ਪਾਇਆ ਉੱਥੇ ਹੁਣ ਮੁੜ ਵਸੇਬੇ ਦੇ ਕਾਰਜਾਂ ਅਧੀਨ ਪਿੰਡ ਗੁਲਾਬਾ ਭੈਣੀ ਵਿਖੇ ਹੜ੍ਹ ਪ੍ਰਭਾਵਿਤ ਪਰਿਵਾਰ ਨੂੰ ਨਵਾਂ ਘਰ ਬਣਾ ਕੇ ਚਾਬੀ ਸੌਂਪੀ ਗਈ | ਜ਼ਿਕਰਯੋਗ ਹੈ ਕਿ ਕਲਗ਼ੀਧਰ ਟਰੱਸਟ ਦੇ ਮੁੱਖ ਸੇਵਾਦਾਰ ਅਤੇ ਪ੍ਰਧਾਨ ਡਾ. ਦਵਿੰਦਰ ਸਿੰਘ ਅਤੇ ਉਪ ਪ੍ਰਧਾਨ ਜਗਜੀਤ ਸਿੰਘ (ਕਾਕਾ ਵੀਰ) ਦੀ ਅਗਵਾਈ ਵਿਚ ਪੂਰੇ ਪੰਜਾਬ ਵਿਚ ਵੱਡੇ ਪੱਧਰ 'ਤੇ ਹੜ੍ਹ ਰਾਹਤ ਕਾਰਜ ਕੀਤੇ ਗਏ ਹਨ | ਜ਼ਿਲ੍ਹਾ ਗੁਰਦਾਸਪੁਰ, ਅੰਮਿ੍ਤਸਰ, ਫ਼ਿਰੋਜ਼ਪੁਰ ਵਿਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਨਵੇਂ ਮਕਾਨ ਬਣਾ ਕੇ ਦਿੱਤੇ ਗਏ ਹਨ | ਉੱਥੇ ਫ਼ਾਜ਼ਿਲਕਾ ਦੇ ਬਾਰਡਰ ਏਰੀਆ ਵਿਚ ਟਰੱਸਟ ਵਲੋਂ ਮੁੜ ਵਸੇਬੇ ਕਾਰਜਾਂ ਤਹਿਤ ਹੜ੍ਹ ਪੀੜਤਾਂ ਲਈ ਵੱਖ-ਵੱਖ ਸਮਾਨ ਮੁਹੱਈਆ ਕਰਵਾਇਆ ਗਿਆ ਅਤੇ ਕੁਝ ਪਰਿਵਾਰਾਂ ਲਈ ਮਕਾਨ ਵੀ ਬਣਾਏ ਜਾ ਰਹੇ ਹਨ | ਇਸੇ ਤਹਿਤ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਗੁਲਾਬਾ ਭੈਣੀ ਵਿਖੇ ਬਣੇ ਪਹਿਲੇ ਮਕਾਨ ਦੀਆਂ ਚਾਬੀਆਂ ਸਮਾਜ ਸੇਵੀ ਸੀਨੀਅਰ ਮੈਡੀਕਲ ਅਫ਼ਸਰ ਡਾ. ਅਰਪਿਤ ਗੁਪਤਾ ਵਲੋਂ ਪਰਿਵਾਰ ਨੂੰ ਸੌਂਪੀਆਂ ਗਈਆਂ |

ਪਿਛਲੀ ਖ਼ਬਰ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਯੂ. ਕੇ. ਇੰਟਰਨੈਸ਼ਨਲ ਸਕੂਲ ਵਿਚ ਮਨਾਇਆ ਬਸੰਤ ਪੰਚਮੀ ਦਾ ਤਿਉਹਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।