02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸੰਤ ਦਰਬਾਰਾ ਸਿੰਘ ਨਰਸਿੰਗ ਕਾਲਜ 'ਚ ਗਣਤੰਤਰ ਦਿਵਸ ਮਨਾਇਆ <br/>

ਸੰਤ ਦਰਬਾਰਾ ਸਿੰਘ ਸਕੂਲ ਆਫ਼. ਨਰਸਿੰਗ ਲੋਪੋ ਵਿਖੇ ਗਣਤੰਤਰ ਦਿਵਸ ਮਨਾਉਂਦੇ ਹੋਏ ਵਿਦਿਆਰਥੀ ਅਤੇ ਸਕੂਲ ਸਟਾਫ਼ | ਤਸਵੀਰ : ਸੁਖਦੇਵ ਸਿੰਘ ਖ਼ਾਲਸਾ <br/> 26-01-2026
ਨਿਹਾਲ ਸਿੰਘ ਵਾਲਾ, 25 ਜਨਵਰੀ (ਸੁਖਦੇਵ ਸਿੰਘ ਖ਼ਾਲਸਾ)-ਸੁਆਮੀ ਸੰਤ ਜਗਜੀਤ ਸਿੰਘ ਲੋਪੋ ਦੀ ਅਗਵਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਦਰਬਾਰਾ ਸਿੰਘ ਸਕੂਲ ਆਫ਼ ਨਰਸਿੰਗ 'ਚ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਪਰੇਡ ਕੀਤੀ ਅਤੇ ਵਿਦਿਆਰਥੀਆਂ 'ਚ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਵਲੋਂ ਗਣਤੰਤਰ ਦਿਵਸ ਨਾਲ ਸੰਬੰਧਿਤ ਭਾਸ਼ਣ, ਗੀਤ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ | ਚਾਰਟ ਮੇਕਿੰਗ ਮੁਕਾਬਲਿਆਂ 'ਚ ਜੀ. ਐਨ. ਐਮ. ਭਾਗ ਦੂਜਾ ਸਿਮਰਨਜੀਤ ਕੌਰ ਤੇ ਗੁਰਪ੍ਰੀਤ ਕੌਰ ਨੇ ਪਹਿਲਾ ਸਥਾਨ, ਜੀ.ਐਨ.ਐਮ. ਭਾਗ ਤੀਜਾ ਨਵਜੋਤ ਕੌਰ ਤੇ ਰਾਜਵੀਰ ਕੌਰ ਨੇ ਦੂਜਾ ਸਥਾਨ ਅਤੇ ਜੀ. ਐਨ. ਐਮ. ਭਾਗ ਪਹਿਲਾ ਵੀਰਪਾਲ ਕੌਰ ਤੇ ਜਸ਼ਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸੰਸਥਾ ਦੇ ਪਿ੍ੰਸੀਪਲ ਮੈਡਮ ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਵਿਧਾਨਕ ਅਧਿਕਾਰਾਂ ਅਤੇ ਕਰਤੱਵਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ. ਗੋਬਿੰਦ ਸਿੰਘ ਨੇ ਵਿਦਿਆਰਥੀਆਂ ਨੂੰ ਅਜਿਹੇ ਦਿਹਾੜੇ ਮਨਾਉਣ ਅਤੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ ਅਤੇ ਗਣਤੰਤਰ ਦਿਵਸ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਪੋਸਟਰ ਮੇਕਿੰਗ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸੰਸਥਾ ਦੇ ਸਟਾਫ਼ ਮੈਂਬਰ ਮੈਡਮ ਗਗਨਦੀਪ ਕੌਰ, ਮੈਡਮ ਸੰਦੀਪ ਕੌਰ, ਮੈਡਮ ਮਨਪ੍ਰੀਤ ਕੌਰ, ਮੈਡਮ ਹਰਦੀਪ ਕੌਰ, ਮੈਡਮ ਸਰਬਜੀਤ ਕੌਰ, ਮੈਡਮ ਡੌਲੀ ਅਤੇ ਜਸਪਾਲ ਸਿੰਘ ਹਾਜ਼ਰ ਸਨ |

ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਵਲੋਂ ਦਾਤੇਵਾਲ ਪਿੰਡ ਦੀ ਇਕਾਈ ਗਠਿਤ ਅਗਲੀ ਖ਼ਬਰ ਸੰਤ ਰਾਮਪਾਲ ਸਿੰਘ ਝਾਂਡੇ ਵਾਲਿਆਂ ਦੇ ਰੂਹਾਨੀ ਦੀਵਾਨ ਦਾ ਕਾਰਡ ਕੀਤਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।