03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸੱਜਣ ਕੁਮਾਰ ਨੂੰ ਬਰੀ ਕਰਨ ਨਾਲ ਸਿੱਖ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚੀ- ਸ਼ਾਹ <br/>

ਅਜੀਤ ਡੈਸਕ 26-01-2026
ਕਿਸ਼ਨਪੁਰਾ ਕਲਾਂ, 25 ਜਨਵਰੀ (ਅਮੋਲਕ ਸਿੰਘ ਕਲਸੀ)-ਦਿੱਲੀ ਵਿਚ ਸੰਨ 1984 ਦੌਰਾਨ ਹੋਏ ਸਿੱਖ ਕਤਲੇਆਮ ਦੇ ਮਾਮਲਿਆਂ ਵਿਚੋਂ ਜਨਕਪੁਰੀ ਇਲਾਕੇ ਦੇ ਇਕ ਕੇਸ ਵਿਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਅਦਾਲਤ ਵਲੋਂ ਬਰੀ ਕੀਤਾ ਜਾਣਾ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਖੁੱਲ੍ਹਾ ਖਿਲਵਾੜ ਹੈ | ਇਹ ਪ੍ਰਗਟਾਵਾ ਸਾਬਕਾ ਸਰਪੰਚ ਬੀਬੀ ਬਲਵਿੰਦਰ ਕੌਰ ਸ਼ਾਹ (ਯੂ.ਐਸ.ਏ.) ਦੇ ਸਪੁੱਤਰ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਇੰਦਰਜੀਤ ਸਿੰਘ ਸ਼ਾਹ (ਯੂ.ਐਸ.ਏ.) ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਅਦਾਲਤ ਦੇ ਇਸ ਫ਼ੈਸਲੇ ਨਾਲ 1984 ਦੇ ਕਤਲੇਆਮ ਦੌਰਾਨ ਸ਼ਹੀਦ ਹੋਏ ਸਿੱਖਾਂ ਦੇ ਪਰਿਵਾਰਾਂ ਅਤੇ ਸਮੁੱਚੇ ਸਿੱਖ ਭਾਈਚਾਰੇ ਦੇ ਮਨਾਂ ਨੂੰ ਡੂੰਘੀ ਸੱਟ ਵੱਜੀ ਹੈ | ਇਹ ਫ਼ੈਸਲਾ ਨਾ ਸਿਰਫ਼ ਇਨਸਾਫ਼ ਪ੍ਰਣਾਲੀ 'ਤੇ ਸਵਾਲ ਖੜ੍ਹੇ ਕਰਦਾ ਹੈ, ਸਗੋਂ ਸਰਕਾਰੀ ਜਾਂਚ ਏਜੰਸੀਆਂ ਦੀ ਕਾਰਗੁਜ਼ਾਰੀ 'ਤੇ ਵੀ ਗੰਭੀਰ ਪ੍ਰਸ਼ਨ ਚਿੰਨ ਲਗਾਉਂਦਾ ਹੈ | ਯੂ.ਐਸ.ਏ. ਦੇ ਉੱਘੇ ਟਰਾਂਸਪੋਰਟਰ ਇੰਦਰਜੀਤ ਸਿੰਘ ਸ਼ਾਹ ਨੇ ਕਿਹਾ ਕਿ ਇਕ ਪਾਸੇ 1984 ਦੇ ਦੋਸ਼ੀਆਂ ਨੂੰ ਬਰੀ ਕੀਤਾ ਜਾ ਰਿਹਾ ਹੈ, ਜਦ ਕਿ ਦੂਜੇ ਪਾਸੇ ਲੰਬੇ ਸਮੇਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਅਜੇ ਤੱਕ ਰਿਹਾਅ ਨਾ ਕੀਤਾ ਜਾਣਾ ਸਰਕਾਰ ਦੀ ਸਿੱਖਾਂ ਪ੍ਰਤੀ ਦੋਹਰੀ ਨੀਤੀ ਅਤੇ ਕੂਟਨੀਤੀ ਨੂੰ ਬੇਨਕਾਬ ਕਰਦਾ ਹੈ | ਉਨ੍ਹਾਂ ਕੇਂਦਰ ਅਤੇ ਰਾਜ ਸਰਕਾਰ ਤੋਂ ਮੰਗ ਕੀਤੀ ਕਿ 1984 ਦੇ ਸਿੱਖ ਕਤਲੇਆਮ ਦੇ ਸਾਰੇ ਮਾਮਲਿਆਂ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ |

ਪਿਛਲੀ ਖ਼ਬਰ ਐਡਵੋਕੇਟ ਅਮਿਤ ਅਗਰਵਾਲ ਨੂੰ ਯੂਥ ਅਗਰਵਾਲ ਸਭਾ ਬਾਘਾ ਪੁਰਾਣਾ ਦਾ ਪ੍ਰਧਾਨ ਥਾਪਿਆ ਅਗਲੀ ਖ਼ਬਰ ਸਿਹਤ ਯੋਜਨਾ ਨਾਲ ਮੱਧ ਵਰਗ ਸਮੇਤ ਹਰ ਵਰਗ 'ਚ ਖ਼ੁਸ਼ੀ ਦੀ ਲਹਿਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।