03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਪੱਤੋ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਅਜੀਤ ਡੈਸਕ 26-01-2026
ਨਿਹਾਲ ਸਿੰਘ ਵਾਲਾ, 25 ਜਨਵਰੀ (ਸੁਖਦੇਵ ਸਿੰਘ ਖ਼ਾਲਸਾ)-ਸਰਕਾਰੀ ਕੰਨਿ੍ਹਆਂ ਹਾਈ ਸਕੂਲ ਪੱਤੋ ਹੀਰਾ ਸਿੰਘ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਜ਼ਿਲ੍ਹਾ ਸਿੱਖਿਆ ਅਫ਼ਸਰ ਅਸ਼ੀਸ਼ ਕੁਮਾਰ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਿਆਲ ਸਿੰਘ ਮਠਾੜੂ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ | ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਪਿਛਲੇ ਮਹੀਨੇ ਇਕ ਹਾਦਸੇ ਦੌਰਾਨ ਵਿੱਛੜ ਚੁੱਕੇ ਸਕੂਲ ਦੇ ਡੀ.ਪੀ. ਮੈਡਮ ਕਮਲਜੀਤ ਕੌਰ ਨੂੰ ਸ਼ਰਧਾਂਜਲੀ ਦਿੰਦਿਆਂ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ | ਮੈਡਮ ਗਗਨਦੀਪ ਕੌਰ ਨੇ ਇਸ ਮੌਕੇ ਸਕੂਲ 'ਚ ਪਹੁੰਚੇ ਹੋਏ ਪਤਵੰਤੇ ਸੱਜਣਾਂ ਨੂੰ ਜੀ ਆਇਆਂ ਨੂੰ ਆਖਿਆ | ਮੈਡਮ ਮਨਜਿੰਦਰ ਕੌਰ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ | ਇਸ ਮੌਕੇ ਸਕੂਲ ਦੇ ਅਕਾਦਮਿਕ, ਸਹਿ ਅਕਾਦਮਿਕ ਅਤੇ ਖੇਡਾਂ 'ਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੈੱਡਮਾਸਟਰ ਪ੍ਰਮੋਦ ਗੁਪਤਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਹੋਰ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਗੁਰਮੇਲ ਸਿੰਘ ਦੇ ਸਮੁੱਚੇ ਪਰਿਵਾਰ ਲੜਕਿਆਂ ਅਮਰਜੀਤ ਸਿੰਘ ਬੱਬੂ ਅਤੇ ਬਿੱਟੂ ਵਲੋਂ ਸਮੇਂ-ਸਮੇਂ 'ਤੇ ਸਕੂਲ ਦੀ ਬਿਹਤਰੀ ਲਈ ਆਪਣਾ ਹਰ ਪੱਖ ਤੋਂ ਯੋਗਦਾਨ ਪਾਇਆ ਜਾਂਦਾ ਹੈ | ਇਸ ਮੌਕੇ ਬਲਾਕ ਨੋਡਲ ਅਫ਼ਸਰ ਪਿ੍ੰਸੀਪਲ ਗੁਰਸੇਵਕ ਸਿੰਘ, ਸਕੂਲ ਮੈਨੇਜਮੈਂਟ ਕਮੇਟੀ, ਸਰਪੰਚ ਹਰਵਿੰਦਰ ਸਿੰਘ ਅਤੇ ਗ੍ਰਾਮ ਪੰਚਾਇਤ ਪੱਤੋ ਹੀਰਾ ਸਿੰਘ , ਦਸਮੇਸ਼ ਵੈੱਲਫੇਅਰ ਕਲੱਬ ਪੱਤੋ ਹੀਰਾ ਸਿੰਘ, ਭਾਈ ਵੀਰ ਸਿੰਘ ਕਲੱਬ ਪੱਤੋ ਹੀਰਾ ਸਿੰਘ, ਭੂਰ ਬਰਿੰਦਰ ਕਲੱਬ, ਮਨੁੱਖਤਾ ਦੀ ਸੇਵਾ ਸੰਸਥਾ ਦੇ ਅਹੁਦੇਦਾਰ, ਸਾਬਕਾ ਸਰਪੰਚ ਅਮਰਜੀਤ ਸਿੰਘ, ਮਾਸਟਰ ਸੁਰਜੀਤ ਸਿੰਘ, ਕੁਲਦੀਪ ਸਿੰਘ, ਨੰਬਰਦਾਰ ਮਲਕੀਤ ਸਿੰਘ , ਸੁਖਦੀਪ ਸਿੰਘ, ਸ਼ੰਮੀ ਗੁਪਤਾ, ਮੈਡਮ ਸੁਰਜੀਤ ਕੌਰ, ਮਨਜੀਤ ਸਿੰਘ, ਦਵਿੰਦਰ ਸਿੰਘ ਲੈਕਚਰਾਰ,ਅਮਨਦੀਪ ਸਿੰਘ ਡੀ.ਪੀ.ਈ., ਬਖ਼ਸ਼ੀਸ਼ ਸਿੰਘ (ਮੱਟਾ), ਸੁਰੇਸ਼ ਕੁਮਾਰ (ਨੀਟਾ) ਅਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ |
ਪਿਛਲੀ ਖ਼ਬਰ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਕਨਵੈਨਸ਼ਨ ਮੋਗਾ ਵਿਖੇ ਹੋਈ ਅਗਲੀ ਖ਼ਬਰ ਐਡਵੋਕੇਟ ਅਮਿਤ ਅਗਰਵਾਲ ਨੂੰ ਯੂਥ ਅਗਰਵਾਲ ਸਭਾ ਬਾਘਾ ਪੁਰਾਣਾ ਦਾ ਪ੍ਰਧਾਨ ਥਾਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।