03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਬੀ.ਆਰ.ਸੀ. ਕਾਨਵੈਂਟ ਸਕੂਲ ਸਮਾਧ ਭਾਈ ਵਿਚ ਗਣਤੰਤਰ ਦਿਵਸ ਮਨਾਇਆ <br/>

ਅਜੀਤ ਡੈਸਕ 26-01-2026
ਸਮਾਧ ਭਾਈ, 25 ਜਨਵਰੀ (ਜਗਰੂਪ ਸਿੰਘ ਸਰੋਆ)- ਭਾਈ ਰੂਪ ਚੰਦ ਕਾਨਵੈਂਟ ਸਕੂਲ ਸਮਾਧ ਭਾਈ (ਮੋਗਾ) ਵਿਚ ਗਣਤੰਤਰ ਦਿਵਸ ਸਮਾਰੋਹ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਚੇਅਰਮੈਨ ਲਾਭ ਸਿੰਘ ਖੋਖਰ ਅਤੇ ਪਿ੍ੰਸੀਪਲ ਕਿਰਨ ਰਾਣੀ ਵਲੋਂ ਸਾਂਝੇ ਤੌਰ 'ਤੇ ਨਿਭਾਈ ਗਈ ਅਤੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਗੀਤ ਗਾਇਨ ਕੀਤਾ ਗਿਆ | ਇਸ ਸਮੇਂ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਬੱਚੇ ਰਾਸ਼ਟਰੀ ਰੰਗ ਦੀਆਂ ਡਰੈੱਸਾਂ ਵਿਚ ਖ਼ੂਬ ਫਬ ਰਹੇ ਸਨ ਤੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਵੱਖ-ਵੱਖ ਚਿੱਤਰ ਬਣਾਉਣ ਦੇ ਮੁਕਾਬਲੇ 'ਚ ਹਿੱਸਾ ਲਿਆ | ਇਸ ਮੌਕੇ ਪਿ੍ੰਸੀਪਲ ਕਿਰਨ ਰਾਣੀ ਤੇ ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਨੇ ਸੰਵਿਧਾਨ ਬਾਰੇ ਦੱਸਿਆ ਕਿ ਭਾਰਤੀ ਸੰਵਿਧਾਨ ਨੂੰ ਡਾ. ਭੀਮ ਰਾਓ ਅੰਬੇਡਕਰ ਨੇ ਤਿਆਰ ਕੀਤਾ ਸੀ ਅਤੇ 26 ਜਨਵਰੀ 1950 ਨੂੰ ਲਾਗੂ ਕਰ ਕੇ ਦੁਨੀਆ ਦਾ ਸਭ ਤੋਂ ਵੱਡਾ ਤੇ ਲੋਕਤੰਤਰ ਨੂੰ ਮਜ਼ਬੂਤੀ ਦੇਣ ਵਾਲੇ ਤੋਹਫ਼ੇ ਵਜੋਂ ਪੇਸ਼ ਕੀਤਾ | ਇਸੇ ਦਿਨ ਨੂੰ ਹਰ ਸਾਲ ਗਣਤੰਤਰ ਦਿਵਸ ਵਜੋਂ ਮਨਾਇਆ ਜਾਂਦਾ ਹੈ |

ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੀ ਵਿਸ਼ੇਸ਼ ਮੀਟਿੰਗ <br/> ਅਗਲੀ ਖ਼ਬਰ ਵਿਕਸਿਤ ਭਾਰਤ ਗਾਰੰਟੀ ਫ਼ਾਰ ਰੁਜ਼ਗਾਰ ਮਿਸ਼ਨ ਗ੍ਰਾਮੀਣ ਯੋਜਨਾ ਮਜ਼ਦੂਰ ਹਿਤੈਸ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।