03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਅਮਰ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 27 ਨੂੰ <br/>

ਅਜੀਤ ਡੈਸਕ 26-01-2026
ਬਠਿੰਡਾ, 25 ਜਨਵਰੀ (ਅਵਤਾਰ ਸਿੰਘ ਕੈਂਥ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਅਤੇ ਸਤਿਕਾਰ ਸਹਿਤ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਾਹਿਬ ਮੁਹੱਲਾ ਅਕਾਲਗੜ੍ਹ ਪਿਛਲੇ ਪਾਸੇ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਵਿਖੇ ਮੰਗਲਵਾਰ 27 ਜਨਵਰੀ ਨੂੰ ਸ਼ਾਮ 6 ਵਜੇ ਤੋਂ 9.30 ਵਜੇ ਤੱਕ ਮਨਾਇਆ ਜਾ ਰਿਹਾ ਹੈ | ਉਪਰੋਕਤ ਜਾਣਕਾਰੀ ਪ੍ਰਧਾਨ ਭਾਈ ਤਨਪ੍ਰੀਤ ਸਿੰਘ ਨੇ ਦਿੰਦੇ ਕਿਹਾ ਕਿ 27 ਜਨਵਰੀ ਸਵੇਰੇ 9 ਵਜੇ ਪਹਿਲਾਂ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣਗੇ | ਸ਼ਾਮ ਦੇ ਸਮੇਂ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਖ਼ਾਲਸਾ ਦੀਵਾਨ ਸ੍ਰੀ ਗੁਰੂ ਸਿੰਘ ਸਭਾ ਭਾਈ ਸਤਨਾਮ ਸਿੰਘ ਦੇ ਜੱਥੇ ਵਲੋਂ ਗੁਰਬਾਣੀ ਕੀਰਤਨ ਗਾਇਨ ਕਰਕੇ ਸਮਾਗਮ ਦੀ ਆਰੰਭਤਾ ਕੀਤੀ ਜਾਵੇਗੀ | ਇਨ੍ਹਾਂ ਤੋਂ ਇਲਾਵਾ ਪੰਥ ਪ੍ਰਸਿੱਧ ਰਾਗੀ ਭਾਈ ਜਸਬੀਰ ਸਿੰਘ ਪਾਉਂਟਾ ਸਾਹਿਬ ਵਾਲੇ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ | ਕੀਰਤਨ ਦਰਬਾਰ ਤੋਂ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ |

ਪਿਛਲੀ ਖ਼ਬਰ ਯੂਥ ਅਗਰਵਾਲ ਸਭਾ ਬਾਘਾ ਪੁਰਾਣਾ ਦੀ ਵਿਸ਼ੇਸ਼ ਮੀਟਿੰਗ ਸੰਪੰਨ <br/> ਅਗਲੀ ਖ਼ਬਰ ਛੱਪੜ ਵਿਚ ਮਰ ਰਹੀਆਂ ਮੱਛੀਆਂ ਕਾਰਨ ਪਿੰਡ ਵਾਸੀਆਂ 'ਚ ਡਰ ਦਾ ਮਾਹੌਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।