04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਨਿਊ ਗਰੀਨ ਗਰੋਵ ਸਕੂਲ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ <br/>

ਅਜੀਤ ਡੈਸਕ 26-01-2026
ਮੋਗਾ, 25 ਜਨਵਰੀ (ਸੁਰਿੰਦਰਪਾਲ ਸਿੰਘ)-ਨਿਊ ਗਰੀਨ ਗਰੋਵ ਪਬਲਿਕ ਸਕੂਲ ਲੰਢੇਕੇ ਮੋਗਾ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਵਿਚ ਸਕੂਲ ਦੇ ਸਮੂਹ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਵਿਦਿਆਰਥੀਆਂ ਦੁਆਰਾ ਸਕੂਲ ਨੂੰ ਰੰਗ-ਬਿਰੰਗੇ ਪਤੰਗਾਂ ਨਾਲ ਸਜਾਇਆ ਗਿਆ | ਇਸ ਦੌਰਾਨ ਸਕੂਲ ਦੇ ਪਿ੍ੰਸੀਪਲ ਨਿਸ਼ਾ ਅਰੋੜਾ ਵਲੋਂ ਬੱਚਿਆਂ ਨੂੰ ਬਸੰਤ ਪੰਚਮੀ ਦੇ ਤਿਉਹਾਰ ਦਾ ਮਹੱਤਵ ਦੱਸਿਆ ਗਿਆ ਕਿ ਬਸੰਤ ਪੰਚਮੀ ਵਾਲੇ ਦਿਨ ਵਿੱਦਿਆ ਦੀ ਦੇਵੀ ਸਰਸਵਤੀ ਮਾਤਾ ਦੀ ਪੂਜਾ ਕੀਤੀ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਬਸੰਤ ਪੰਚਮੀ ਦਾ ਤਿਉਹਾਰ ਸਰਦੀ ਜਾਣ ਅਤੇ ਬਸੰਤ ਰੁੱਤ ਆਉਣ ਦੀ ਖ਼ੁਸ਼ੀ ਵਿਚ ਮਨਾਇਆ ਜਾਂਦਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਵਿੱਦਿਆ ਦੇ ਨਾਲ ਖੇਡਾਂ ਖੇਡਣ ਲਈ ਵੀ ਪ੍ਰੇਰਿਤ ਕੀਤਾ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪਤੰਗਬਾਜ਼ੀ ਲਈ ਉਤਸ਼ਾਹਿਤ ਕਰਦਿਆਂ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਆ |

ਪਿਛਲੀ ਖ਼ਬਰ ਕਾਂਗਰਸ ਪਾਰਟੀ ਵਲੋਂ ਧਰਮਕੋਟ ਦੇ ਵੱਖ-ਵੱਖ ਪਿੰਡਾਂ 'ਚ ਨਰੇਗਾ ਮਜ਼ਦੂਰਾਂ ਨਾਲ ਵਿਸ਼ੇਸ਼ ਮੀਟਿੰਗਾਂ ਅਗਲੀ ਖ਼ਬਰ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਦੇ ਵਿਰੋਧ ਵਿਚ ਸਿੱਖਾਂ ਚ ਫੈਲਣ ਲੱਗਿਆ ਰੋਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।