04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਐਸ. ਐਫ. ਸੀ. ਕਾਨਵੈਂਟ ਸਕੂਲ ਜਲਾਲਾਬਾਦ (ਪੂਰਬੀ) 'ਚ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ <br/>

ਬਸੰਤ ਪੰਚਮੀ ਮਨਾਉਂਦੇ ਹੋਏ ਵਿਦਿਆਰਥੀ | <br/> 26-01-2026
ਧਰਮਕੋਟ, 25 ਜਨਵਰੀ (ਪਰਮਜੀਤ ਸਿੰਘ)-ਮੋਗਾ ਇਲਾਕੇ ਦੀ ਪ੍ਰਸਿੱਧ ਸੰਸਥਾ ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ (ਪੂਰਬੀ), ਮੋਗਾ ਜੋ ਕਿ ਆਈ.ਸੀ.ਐਸ.ਈ. ਬੋਰਡ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਹੈ, ਵਿਚ ਅੱਜ ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਸਭ ਤੋਂ ਪਹਿਲਾਂ ਸਕੂਲ ਦੀ ਪ੍ਰਾਰਥਨਾ ਸਭਾ ਵਿਚ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਭਾਸ਼ਣ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ | ਇਸ ਤੋਂ ਬਾਅਦ ਚੌਥੀ ਜਮਾਤ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਿਚਕਾਰ ਚਾਰਟ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਨੇ ਬਹੁਤ ਹੀ ਸੁੰਦਰ ਚਾਰਟ ਤਿਆਰ ਕੀਤੇ | ਇਸ ਮੌਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਮਾਤਾ ਸਰਸਵਤੀ ਜੀ ਨੂੰ ਬੜੀ ਸ਼ਰਧਾ ਨਾਲ ਫ਼ੁੱਲ ਭੇਟ ਕੀਤੇ ਗਏ | ਨਰਸਰੀ ਜਮਾਤ ਤੋਂ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਵਲੋਂ ਖੁੱਲ੍ਹੇ ਆਸਮਾਨ ਹੇਠ ਪਤੰਗਬਾਜ਼ੀ ਕੀਤੀ ਗਈ, ਜਿਸ ਵਿਚ ਬੱਚਿਆਂ ਨੇ ਬੜੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ | ਸਕੂਲ ਦੇ ਅਧਿਆਪਕ ਅਤੇ ਵਿਦਿਆਰਥੀ ਪੀਲੇ ਰੰਗ ਦੇ ਕੱਪੜੇ ਪਾ ਕੇ ਆਏ ਹੋਏ ਸਨ | ਬੱਚੇ ਘਰੋਂ ਪੀਲੇ ਰੰਗ ਦੇ ਪਕਵਾਨ ਵੀ ਲੈ ਕੇ ਆਏ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਮਨੀਸ਼ਾ ਕੌਸ਼ਿਕ ਨੇ ਸਾਰੇ ਬੱਚਿਆਂ ਅਤੇ ਅਧਿਆਪਕਾਂ ਨੂੰ ਬਸੰਤ ਪੰਚਮੀ ਦੀਆਂ ਵਧਾਈਆਂ ਦਿੱਤੀਆਂ | ਉਨ੍ਹਾਂ ਦੱਸਿਆ ਕਿ ਇਸ ਦਿਨ ਵਿਦਿਆ ਦੀ ਦੇਵੀ ਮਾਤਾ ਸਰਸਵਤੀ ਜੀ ਦਾ ਜਨਮ ਹੋਇਆ ਸੀ | ਬਸੰਤ ਪੰਚਮੀ ਦਾ ਤਿਉਹਾਰ ਮਾਘ ਮਹੀਨੇ ਵਿਚ ਮਨਾਇਆ ਜਾਂਦਾ ਹੈ | ਇਸ ਤੋਂ ਬਾਅਦ ਠੰਢ ਹੌਲੀ-ਹੌਲੀ ਘੱਟ ਹੋਣ ਲੱਗ ਪੈਂਦੀ ਹੈ | ਇਕ ਕਹਾਵਤ ਹੈ ''ਆਈ ਬਸੰਤ, ਪਾਲਾ ਉਡੰਤ'' ਇਸ ਤਰ੍ਹਾਂ ਬਸੰਤ ਪੰਚਮੀ ਦਾ ਤਿਉਹਾਰ ਬੜੀ ਖ਼ੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਸੀ.ਐਮ.ਡੀ. ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ ਅਤੇ ਸਰੋਜ ਰਾਣੀ ਜਿੰਦਲ ਨੇ ਵੀ ਸਾਰਿਆਂ ਨੂੰ ਬਸੰਤ ਪੰਚਮੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਦਸਮੇਸ਼ ਸਕੂਲ ਬਿਲਾਸਪੁਰ 'ਚ ਮਨਾਇਆ ਰਾਸ਼ਟਰੀ ਵੋਟਰ ਦਿਵਸ <br/> ਅਗਲੀ ਖ਼ਬਰ ਪੀੜਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਨਾ ਮਿਲਣ ਤੱਕ ਸੜਕ ਬਣਾਉਣ ਲਈ ਜ਼ਮੀਨ ਦਾ ਕਬਜ਼ਾ ਨਹੀਂ ਦੇਵਾਂਗੇ-ਕਿਸਾਨ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।