04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਗਣਤੰਤਰ ਦਿਵਸ ਦੇ ਮੱਦੇਨਜ਼ਰ ਪੁਲਿਸ ਨੇ ਕੱਢਿਆ ਫਲੈਗ ਮਾਰਚ <br/>

ਅਜੀਤ ਡੈਸਕ 26-01-2026
ਕੋਟ ਈਸੇ ਖਾਂ, 25 ਜਨਵਰੀ (ਗੁਰਮੀਤ ਸਿੰਘ ਖ਼ਾਲਸਾ)-ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡੀ.ਐਸ.ਪੀ.ਡੀ. ਸੁੱਖ ਅੰਮਿ੍ਤ ਸਿੰਘ ਰੰਧਾਵਾ, ਧਰਮਕੋਟ ਦੇ ਡੀ.ਐਸ.ਪੀ. ਜਸਵਰਿੰਦਰ ਸਿੰਘ ਸਿੱਧੂ ਦੀ ਅਗਵਾਈ ਵਿਚ ਪੁਲਿਸ ਵਲੋਂ ਸੁਰੱਖਿਆ ਦੇ ਮੱਦੇਨਜ਼ਰ ਅਤੇ 26 ਜਨਵਰੀ ਗਣਤੰਤਰ ਦਿਵਸ ਨੂੰ ਮੁੱਖ ਰੱਖਦਿਆਂ ਫਲੈਗ ਮਾਰਚ ਕੱਢਿਆ ਗਿਆ | ਇਹ ਫਲੈਗ ਮਾਰਚ ਧਰਮਕੋਟ ਤੋਂ ਸ਼ੁਰੂ ਹੋਇਆ ਤੇ ਵੱਖ-ਵੱਖ ਪਿੰਡਾਂ ਵਿਚ ਦੀ ਹੁੰਦਾ ਹੋਇਆ ਕੋਟ ਈਸੇ ਖਾਂ ਵਿਖੇ ਪੁੱਜਾ ਤਾਂ ਇੱਥੇ ਗੱਲਬਾਤ ਕਰਦਿਆਂ ਡੀ.ਐਸ.ਪੀ. ਜਸਵਰਿੰਦਰ ਸਿੰਘ ਅਤੇ ਡੀ.ਐਸ.ਪੀ.ਡੀ. ਸੁੱਖ ਅੰਮਿ੍ਤ ਸਿੰਘ ਨੇ ਕਿਹਾ ਕਿ ਫਲੈਗ ਮਾਰਚ ਦਾ ਮੁੱਖ ਮਕਸਦ ਜਿੱਥੇ ਆਮ ਲੋਕਾਂ ਨੂੰ ਇਹ ਵਿਸ਼ਵਾਸ ਦੇਣਾ ਹੈ ਕਿ ਪੁਲਿਸ ਲੋਕਾਂ ਦੀ ਸੁਰੱਖਿਆ ਵਿਚ ਹਰ ਸਮੇਂ ਹਾਜ਼ਰ ਹੈ, ਉੱਥੇ ਹੀ ਦੂਜੇ ਪਾਸੇ ਸਮਾਜ ਵਿਰੋਧੀ ਤੱਤਾਂ ਨੂੰ ਇਹ ਸੰਦੇਸ਼ ਦੇਣਾ ਹੈ ਕਿ ਉਹ ਅਮਨ ਸ਼ਾਂਤੀ, ਭਾਈਚਾਰਕ ਸਾਂਝ ਤੋੜਨ ਦੇ ਭਰਮ ਨਾ ਪਾਲਣ, ਕਿਉਂਕਿ ਪੁਲਿਸ ਪ੍ਰਸ਼ਾਸਨ ਵਲੋਂ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਕਿਸੇ ਕੀਮਤ 'ਤੇ ਨਹੀਂ ਬਖ਼ਸ਼ਿਆ ਜਾ ਰਿਹਾ | ਫਲੈਗ ਮਾਰਚ ਸਮੇਂ ਐਸ.ਐਚ.ਓ. ਕੋਟ ਈਸੇ ਖਾਂ ਜਨਕ ਰਾਜ, ਐਸ.ਐਚ.ਓ. ਧਰਮਕੋਟ ਲਛਮਣ ਸਿੰਘ, ਚੌਕੀ ਇੰਚਾਰਜ ਬਲਖੰਡੀ ਬੂਟਾ ਸਿੰਘ, ਚੌਕੀ ਇੰਚਾਰਜ ਦੋਲੇਵਾਲਾ ਜਗਮੋਹਨ ਸਿੰਘ ਸਮੇਤ ਪੁਲਿਸ ਦੇ ਹੋਰ ਦਰਜਾ ਬ ਦਰਜਾ ਅਧਿਕਾਰੀ, ਮੁਲਾਜ਼ਮ ਵੱਡੀ ਗਿਣਤੀ ਵਿਚ ਮੌਜੂਦ ਸਨ |

ਪਿਛਲੀ ਖ਼ਬਰ ਵਿਧਾਇਕਾ ਡਾ. ਅਰੋੜਾ ਦੀ ਅਗਵਾਈ ਹੇਠ ਸਿਹਤ ਬੀਮਾ ਯੋਜਨਾ ਦੀ ਰਜਿਸਟ੍ਰੇਸ਼ਨ ਲਈ ਜਾਗਰੂਕਤਾ ਕੈਂਪ <br/> ਅਗਲੀ ਖ਼ਬਰ ਬੇਅਦਬੀ ਕੇਸਾਂ ਨੂੰ ਚੰਡੀਗੜ੍ਹ ਟਰਾਂਸਫ਼ਰ ਕਰਨ ਖ਼ਿਲਾਫ਼ ਦਾਇਰ ਅਰਜ਼ੀਆਂ ਖ਼ਾਰਜ ਹੋਣ 'ਤੇ ਸਰਕਾਰ ਦੀ ਨਿਖੇਧੀ- ਪੀਰ ਮੁਹੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।