04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਸਾਬਕਾ ਸੈਨਿਕ 26 ਜਨਵਰੀ ਦੇ ਪ੍ਰੋਗਰਾਮਾਂ ਦਾ ਕਰਨਗੇ ਬਾਈਕਾਟ: ਸੂਬਾ ਪ੍ਰਧਾਨ

ਅਜੀਤ ਡੈਸਕ 26-01-2026
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸਾਬਕਾ ਸੈਨਿਕ ਭਲਾਈ ਵਿੰਗ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਫੱਕਰਸਰ ਅਤੇ ਜਨਰਲ ਸਕੱਤਰ ਕਿਰਪਾਲ ਸਿੰਘ ਬਾਦੀਆਂ ਨੇ ਇੱਥੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਪ੍ਰੋਗਰਾਮਾਂ ਦਾ ਸਾਬਕਾ ਸੈਨਿਕਾਂ ਵਲੋਂ ਬਾਈਕਾਟ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਾਡੀ ਜਥੇਬੰਦੀ ਵਲੋਂ ਰੋਸ ਕੀਤਾ ਜਾ ਰਿਹਾ ਹੈ ਕਿ ਆਰਮੀ ਵਿਚ ਰੈਗੂਲਰ ਭਰਤੀ ਕਿਉਂ ਨਹੀਂ ਕੀਤੀ ਜਾ ਰਹੀ, ਕਿਉਂਕਿ ਜੋ ਅਗਨੀਪੱਥ ਰਾਹੀਂ ਜਵਾਨ ਭਰਤੀ ਕੀਤੀ ਗਈ ਹੈ, ਉਹ ਚਾਰ ਸਾਲ ਬਾਅਦ ਵਾਪਸ ਆ ਕੇ ਕੀ ਕਰਨਗੇ | ਜਦ ਕਿ ਕੇਂਦਰ ਸਰਕਾਰ ਕਹਿ ਰਹੀ ਹੈ ਕਿ ਬੀ.ਐਸ.ਐਫ. ਜਾਂ ਸੀ.ਆਰ.ਪੀ. ਵਿਚ ਭੇਜਿਆ ਜਾਵੇਗਾ | ਇਸ ਬਾਰੇ ਅਜੇ ਤੱਕ ਕੋਈ ਕਾਗਜ਼ੀ ਕਾਰਵਾਈ ਮੁਕੰਮਲ ਨਹੀਂ ਕੀਤੀ ਗਈ, ਜਦਕਿ ਅਗਨੀਪੱਥ ਰਾਹੀਂ ਭਰਤੀ ਹੋਏ ਜਵਾਨਾਂ ਦਾ ਸਮਾਂ ਪੂਰਾ ਹੋਣ ਵਾਲਾ ਹੈ | ਇਸ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿਚ ਇਨਸਾਫ਼ ਨਾ ਮਿਲਣਾ, ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿਚ ਇਨਸਾਫ਼ ਅਜੇ ਤੱਕ ਨਾ ਮਿਲਣਾ, ਆਪਣੀ ਸਜ਼ਾ ਪੂਰੀ ਘੱਟ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨਾ ਕਰਨਾ, ਪਿਛਲੇ 15 ਮਹੀਨਿਆਂ ਤੋਂ 400 ਫੁੱਟ ਉੱਚੇ ਟਾਵਰ 'ਤੇ ਚੜ੍ਹ ਕੇ ਬੈਠੇ ਫੌਜੀ ਵੀਰ ਗੁਰਜੀਤ ਸਿੰਘ ਦੀ ਸੁਣਵਾਈ ਨਾ ਕਰਨ ਆਦਿ ਕਈ ਮੰਗਾਂ ਤੇ ਮਸਲੇ ਹਨ | ਜਿਸ ਨੂੰ ਲੈ ਕੇ ਜਥੇਬੰਦੀ ਵਿਚ ਰੋਸ ਹੈ ਅਤੇ 26 ਜਨਵਰੀ ਦੀਆਂ ਪਰੇਡਾਂ ਦਾ ਬਾਈਕਾਟ ਕੀਤਾ ਜਾਵੇਗਾ |
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਮੁਕਾਬਲਿਆਂ 'ਚ ਡੀ.ਏ.ਵੀ ਕਾਲਜ ਦਾ ਪ੍ਰਦਰਸ਼ਨ ਰਿਹਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਭਾਈ ਦਲੇਰ ਸਿੰਘ ਡੋਡ ਨੂੰ ਪੀ.ਏ.ਸੀ. ਦਾ ਮੈਂਬਰ ਲੈਣ 'ਤੇ ਵਰਕਰਾਂ 'ਚ ਖ਼ੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।