05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਐਚ.ਐਸ.ਹਾਈ ਸਕੂਲ ਨੇ ਗਣਤੰਤਰ ਦਿਵਸ ਮਨਾਇਆ

ਅਜੀਤ ਡੈਸਕ 26-01-2026
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਐਚ.ਐਸ. ਹਾਈ ਸਕੂਲ ਸਥਾਨਕ ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਸਕੂਲ ਦੇ ਪਿ੍ੰਸੀਪਲ ਵਿਪਨ ਕੁਮਾਰ ਨੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਗਣਤੰਤਰ ਦਿਵਸ ਦੇ ਦਿਹਾੜੇ ਦੀ ਵਧਾਈ ਦਿੱਤੀ | ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾਏ, ਮੌਲਿਕ ਅਧਿਕਾਰਾਂ 'ਤੇ ਕੋਰੀਓਗ੍ਰਾਫ਼ੀ ਕੀਤੀ ਗਈ | ਬੱਚਿਆਂ ਵਲੋਂ ਇਸ ਦਿਵਸ ਨੂੰ ਲੈ ਕੇ ਭਾਸ਼ਣ ਦਿੱਤੇ ਗਏ ਅਤੇ ਗਿੱਧਾ ਭੰਗੜਾ ਵੀ ਪਾਇਆ ਗਿਆ | ਇਸ ਉਪਰੰਤ ਰਾਸ਼ਟਰੀ ਗੀਤ ਗਾਇਆ ਗਿਆ | ਵਿਦਿਆਰਥੀਆਂ ਨੇ ਮੌਲਿਕ ਅਧਿਕਾਰਾਂ ਨਾਲ ਸਬੰਧਿਤ ਪੋਸਟਰ ਬਣਾ ਕੇ ਆਪਣੇ ਕਮਰਿਆਂ ਨੂੰ ਸਜਾਇਆ | ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਗੁਰਚਰਨ ਸਿੰਘ ਬਰਾੜ ਤੇ ਸਮਨ ਬਰਾੜ ਅਤੇ ਅਨਮੋਲ ਬਰਾੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਗਣਤੰਤਰ ਦਿਵਸ ਦੇ ਦਿਹਾੜੇ ਦੀ ਵਧਾਈ ਦਿੱਤੀ ਅਤੇ ਸੰਵਿਧਾਨ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ | ਸੀਨੀਅਰ ਕੋਆਰਡੀਨੇਟਰ ਮੀਨਾ ਰਾਣੀ, ਜੂਨੀਅਰ ਕੋਆਰਡੀਨੇਟਰ ਰਚਨਾ ਵਧਵਾ, ਅਧਿਆਪਕ ਗੁਰਨਾਮ ਸਿੰਘ, ਬਲਜੀਤ ਸਿੰਘ, ਮਨਦੀਪ ਸਿੰਘ ਡੀ.ਪੀ.ਈ., ਸੰਜੀਵ ਕੁਮਾਰ, ਨਵਦੀਪ ਸਿੰਘ, ਚਿੰਤਨ ਸ਼ਰਨਦਾਸ, ਜਗਮੀਤ ਸਿੰਘ, ਗੁਰਵਿੰਦਰ ਸਿੰਘ, ਮਨਦੀਪ ਸਿੰਘ, ਮਹਿਕ, ਅਮਨਦੀਪ ਕੌਰ, ਗੁਰਪ੍ਰੀਤ ਕੌਰ, ਰੋਜ਼ੀ, ਰੰਜੂ ਆਦਿ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀਆਂ 300 ਲੜਕੀਆਂ ਦੇ ਤਿੰਨ ਕਰੋੜ ਲਗਾ ਕੀਤੇ ਜਾਣਗੇ ਵਿਆਹ- ਓਬਰਾਏ ਅਗਲੀ ਖ਼ਬਰ ਕਲੈਰੀਕਲ ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।