06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀਆਂ 300 ਲੜਕੀਆਂ ਦੇ ਤਿੰਨ ਕਰੋੜ ਲਗਾ ਕੀਤੇ ਜਾਣਗੇ ਵਿਆਹ- ਓਬਰਾਏ

ਅਜੀਤ ਡੈਸਕ 26-01-2026
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਡਾ: ਐਸ. ਪੀ.ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ 'ਹੜ੍ਹ ਪ੍ਰਭਾਵਿਤ ਵਿਆਹ ਯੋਜਨਾ' ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਪੂਰੇ ਪੰਜਾਬ ਵਿਚ ਆਏ ਹੜ੍ਹਾਂ ਦੌਰਾਨ ਪ੍ਰਭਾਵਿਤ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਟਰੱਸਟ ਵਲੋਂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਵਿਆਹ ਵਾਲੀ ਹਰ ਲੜਕੀ ਨੂੰ ਇਕ-ਇਕ ਲੱਖ ਰੁਪਏ ਦਿੱਤੇ ਜਾਣਗੇ | ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਕੱਲ੍ਹ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕਸਬਾ ਮੱਖੂ ਵਿਚ 21 ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਦੀਆਂ ਲੜਕੀਆਂ ਨੂੰ ਇਕ-ਇਕ ਲੱਖ ਰੁਪਏ ਦੇ, ਤਰਨ ਤਾਰਨ ਵਿਚ 27 ਲੜਕੀਆਂ ਨੂੰ, ਅੰਮਿ੍ਤਸਰ ਸਹਿਬ ਵਿਚ 8 ਲੜਕੀਆਂ ਨੂੰ ਚੈੱਕ ਦਿੱਤੇ ਗਏ | ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਇੱਥੇ ਡਾਕਟਰ ਉਬਰਾਏ ਨੇ ਦੱਸਿਆ ਕਿ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹਾਂ ਲਈ ਤਿੰਨ ਕਰੋੜ ਦਾ ਬੱਜਟ ਰੱਖਿਆ ਗਿਆ ਹੈ, ਇਸ ਪ੍ਰੋਜੈਕਟ ਵਿਚ ਸਿਆਟਲ (ਯੂ.ਐਸ.ਏ.) ਦੀ ਸਾਧ ਸੰਗਤ ਵਲੋਂ ਵੀ ਯੋਗਦਾਨ ਪਾਇਆ ਜਾ ਰਿਹਾ ਹੈ, ਡਾ. ਓਬਰਾਏ ਵਲੋਂ ਸਿਆਟਲ (ਯੂ.ਐਸ.ਏ.) ਦੇ ਸੇਵਾਦਾਰਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਅਤੇ ਦੱਸਿਆ ਕਿ ਸਿਆਟਲ ਤੋਂ ਆ ਕੇ ਸੇਵਾਦਾਰ ਇਸ ਕਾਰਜ ਵਿਚ ਸੇਵਾ ਵੀ ਕਰ ਰਹੇ ਹਨ | ਗੁਰਬਿੰਦਰ ਸਿੰਘ ਬਰਾੜ ਇੰਚਾਰਜ ਸਾਊਥ ਵੈਸਟ ਪੰਜਾਬ ਨੇ ਦੱਸਿਆ ਕਿ ਸਾਡੀਆਂ ਟੀਮਾਂ ਇਸ ਪ੍ਰੋਗਰਾਮ ਨੂੰ ਸਿਰੇ ਚਾੜ੍ਹਨ ਲਈ ਮਿਹਨਤ ਕਰ ਰਹੀਆਂ ਹਨ | ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਡਾ. ਓਬਰਾਏ ਮੁਤਾਬਕ ਇਸ ਤੋਂ ਪਹਿਲਾਂ 120 ਦੇ ਕਰੀਬ ਲੜਕੀਆਂ ਦੇ ਵਿਆਹਾਂ ਤੇ ਇਕ ਕਰੋੜ ਵੀਹ ਲੱਖ ਰੁਪਏ ਦੇ ਚੁੱਕੇ ਹਾਂ | ਸਹਾਇਤਾ ਰਾਸ਼ੀ ਲੈਣ ਉਪਰੰਤ ਲੜਕੀਆਂ ਦੇ ਪਰਿਵਾਰਾਂ ਵਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਟੀਮ ਦੇ ਸਮੂਹ ਸੇਵਾਦਾਰ ਹਾਜ਼ਰ ਸਨ |
ਪਿਛਲੀ ਖ਼ਬਰ ਵਿੱਦਿਆ ਭਾਰਤੀ ਸਕੂਲ 'ਚ ਸਪਤ ਸ਼ਕਤੀ ਸੰਗਮ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਐਚ.ਐਸ.ਹਾਈ ਸਕੂਲ ਨੇ ਗਣਤੰਤਰ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।