30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਡੇਰਾ ਭੋਰੇ ਵਾਲਾ ਸੁਖਾਨੰਦ ਵਿਖੇ ਪਾਠਾਂ ਦੀ ਚੱਲ ਰਹੀ ਲੜੀ ਦੇ ਭੋਗ ਪਾਏ <br/>

ਸੰਤ ਬਾਬਾ ਕੁਲਵੰਤ ਸਿੰਘ ਡੇਰਾ ਭੋਰੇ ਵਾਲਾ ਸੁਖਾਨੰਦ ਵਾਲੇ <br/> 01-02-2026
ਠੱਠੀ ਭਾਈ, 31 ਜਨਵਰੀ (ਜਗਰੂਪ ਸਿੰਘ ਮਠਾੜੂ)-ਡੇਰਾ ਭੋਰੇ ਵਾਲਾ ਸੁਖਾਨੰਦ ਵਿਖੇ ਸਥਾਨ ਦੇ ਗੱਦੀ ਨਸ਼ੀਨ ਸੰਤ ਬਾਬਾ ਕੁਲਵੰਤ ਸਿੰਘ ਦੀ ਅਗਵਾਈ ਹੇਠ ਚੱਲ ਰਹੀ 101 ਅਖੰਡ ਪਾਠਾਂ ਦੀ ਲੜੀ (ਇਕੋਤਰੀ) ਦੇ ਤਹਿਤ ਅੱਜ 70 ਅਖੰਡ ਪਾਠਾਂ ਦੇ ਭੋਗ ਸ਼ਰਧਾ ਅਤੇ ਸਤਿਕਾਰ ਨਾਲ ਪਾਏ ਗਏ | ਇਸ ਪਾਵਨ ਮੌਕੇ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਪਹੁੰਚ ਕੇ ਗੁਰੂ ਸਾਹਿਬ ਦੇ ਚਰਨਾਂ ਵਿਚ ਹਾਜ਼ਰੀ ਭਰੀ | ਗਿਆਨੀ ਹਰਜਿੰਦਰ ਸਿੰਘ ਅਤੇ ਬਾਬਾ ਜਗਦੇਵ ਸਿੰਘ ਜੱਗਾ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਸਮਾਗਮ ਦੌਰਾਨ ਸੰਗਤਾਂ ਨੇ ਨਾਮ ਸਿਮਰਨ ਕਰਦਿਆਂ ਆਤਮਿਕ ਸ਼ਾਂਤੀ ਪ੍ਰਾਪਤ ਕੀਤੀ | ਇਸ ਮੌਕੇ ਸੰਤ ਬਾਬਾ ਕੁਲਵੰਤ ਸਿੰਘ ਵਲੋਂ ਗੁਰਮਤਿ ਕਥਾ ਵਿਚਾਰਾਂ ਕਰਦਿਆਂ ਸਿੱਖੀ ਦੇ ਮੂਲ ਸਿਧਾਂਤਾਂ, ਗੁਰੂ ਸਾਹਿਬਾਨ ਦੀ ਬਾਣੀ ਅਤੇ ਮਨੁੱਖੀ ਜੀਵਨ ਨੂੰ ਗੁਰਬਾਣੀ ਅਨੁਸਾਰ ਜਿਊਣ ਦੇ ਉਪਦੇਸ਼ ਦਿੱਤੇ ਗਏ | ਇਸ ਮੌਕੇ ਗੁਰੂ ਕੇ ਅਟੁੱਟ ਲੰਗਰ ਵੀ ਵਰਤਾਇਆ ਗਿਆ | ਸੰਤ ਬਾਬਾ ਕੁਲਵੰਤ ਸਿੰਘ ਨੇ ਕਿਹਾ ਕਿ 101 ਅਖੰਡ ਪਾਠਾਂ ਦੀ ਇਹ ਲੜੀ ਸਰਬੱਤ ਦੇ ਭਲੇ, ਇਲਾਕੇ ਵਿਚ ਸੁਖ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਕਰਵਾਈ ਜਾ ਰਹੀ ਹੈ | ਉਨ੍ਹਾਂ ਚੱਲ ਰਹੀ ਲੜੀ ਦੇ ਸਮਾਪਤੀ ਸਮਾਗਮਾਂ ਦੇ ਭੋਗ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਸਮਾਪਤੀ ਸਮਾਗਮ ਦੇ ਭੋਗ 12 ਫਰਵਰੀ ਨੂੰ ਪਾਏ ਜਾਣਗੇ | ਉਨ੍ਹਾਂ ਇਲਾਕੇ ਭਰ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਸਮਾਪਤੀ ਸਮਾਗਮਾਂ ਵਿਚ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ |

ਪਿਛਲੀ ਖ਼ਬਰ 'ਅਜੀਤ' ਉਪ ਦਫ਼ਤਰ ਮੋਗਾ ਵਲੋਂ ਮਨਾਈ ਗਈ 25ਵੀਂ ਵਰ੍ਹੇਗੰਢ <br/> ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।