31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਅਮਿਤ ਸ਼ਾਹ ਦੇ ਮੋਗਾ ਦੌਰੇ ਨੂੰ ਲੈ ਕੇ ਭਾਜਪਾ ਵਲੋਂ ਵਿਸ਼ੇਸ਼ ਮੀਟਿੰਗ <br/>

ਮੀਟਿੰਗ ਕਰਨ ਸਮੇਂ ਭਾਜਪਾ ਆਗੂ ਤੇ ਵਰਕਰ | <br/> 01-02-2026
ਬਾਘਾ ਪੁਰਾਣਾ, 31 ਜਨਵਰੀ (ਟਿੰਕੂ ਕਾਠਪਾਲ)-ਭਾਜਪਾ ਵਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਮੋਗਾ ਦੌਰੇ ਨੂੰ ਲੈ ਕੇ ਹਲਕਾ ਬਾਘਾ ਪੁਰਾਣਾ ਵਿਚ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਹ ਮੀਟਿੰਗ ਹਲਕਾ ਬਾਘਾ ਪੁਰਾਣਾ ਇੰਚਾਰਜ ਸੁਖਨੰਦਨ ਅਗਰਵਾਲ ਦੀ ਅਗਵਾਈ ਹੇਠ ਸਥਾਨਕ ਸ਼ਹਿਰ ਦੇ ਨਿਹਾਲ ਸਿੰਘ ਰੋਡ ਸਥਿਤ ਇਕ ਹੋਟਲ ਵਿਚ ਹੋਈ | ਮੀਟਿੰਗ ਦੌਰਾਨ ਹਲਕਾ ਇੰਚਾਰਜ ਸੁਖਨੰਦਨ ਅਗਰਵਾਲ ਵਲੋਂ ਭਾਜਪਾ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਡਾ. ਹਰਜੋਤ ਕਮਲ, ਸਾਬਕਾ ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ, ਜ਼ਿਲ੍ਹਾ ਸੀਨੀਅਰ ਵਾਈਸ ਪ੍ਰਧਾਨ ਸੁਖਜਿੰਦਰ ਸਿੰਘ ਵਾਂਦਰ, ਸੀਨੀਅਰ ਆਗੂ ਜਗਮੋਹਨ ਸਿੰਘ ਸਮਾਧ ਭਾਈ ਅਤੇ ਜ਼ਿਲ੍ਹਾ ਸਕੱਤਰ ਪ੍ਰਦੀਪ ਤਲਵਾੜ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਦੱਸਿਆ ਕਿ 2 ਫਰਵਰੀ ਸੋਮਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੋਗਾ ਦੌਰੇ 'ਤੇ ਆ ਰਹੇ ਹਨ, ਜਿਸ ਨੂੰ ਲੈ ਕੇ ਪਾਰਟੀ ਵਲੋਂ ਪੂਰੀ ਤਿਆਰੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ | ਮੀਟਿੰਗ ਵਿਚ ਮੰਡਲ ਪ੍ਰਧਾਨ ਦੀਪਕ ਤਲਵਾੜ, ਚੀਮਨ ਲਾਲ, ਸੁਖਵੀਰ ਸਿੰਘ, ਕੁਲਵੰਤ ਸਿੰਘ ਬਿੱਟੂ ਸਮੇਤ ਕਈ ਪਾਰਟੀ ਆਗੂਆਂ ਨੂੰ ਡਿਊਟੀਆਂ ਸੌਂਪੀਆਂ ਗਈਆਂ | ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਲੋਕ-ਹਿਤ ਵਿਚ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਲੋਕਾਂ ਵਲੋਂ ਵੱਡਾ ਸਮਰਥਨ ਮਿਲ ਰਿਹਾ ਹੈ | ਅੰਤ 'ਚ ਹਲਕਾ ਇੰਚਾਰਜ ਅਗਰਵਾਲ ਨੇ ਜ਼ਿਲ੍ਹਾ ਪ੍ਰਧਾਨ ਤੇ ਪਾਰਟੀ ਆਗੂਆਂ ਦਾ ਧੰਨਵਾਦ ਕੀਤਾ | ਇਸ ਮੌਕੇ ਭਾਜਪਾ ਯੁਵਾ ਮੋਰਚਾ ਪ੍ਰਧਾਨ ਗਗਨਦੀਪ ਲੂੰਬਾ, ਸਾਬਕਾ ਮੰਡਲ ਪ੍ਰਧਾਨ ਰਾਮ ਤੀਰਥ ਗੁੰਮਰ, ਸੀਨੀਅਰ ਆਗੂ ਭਵਨ ਸ਼ਰਮਾ, ਪ੍ਰੇਮਪਾਲ ਗਰਗ, ਮੋਹਿਤ ਮਹੇਸ਼ਰੀ, ਸੀਨੀਅਰ ਵਾਈਸ ਪ੍ਰਧਾਨ ਯਤੀਨ ਬਠਲਾ, ਨਵਦੀਪ ਤਲਵਾੜ, ਸੁਰਿੰਦਰ ਸਿੰਘ ਨੱਥਾ ਅਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਦੀ ਮੀਟਿੰਗ ਬਲਰਾਜ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।