31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਡੇਰਾ ਸਮਾਧਾਂ ਅਜੀਤਵਾਲ ਵਿਖੇ ਰਾਤਰੀ ਦੀਵਾਨ ਸਜਾਏ <br/>

ਨਿਰਮਲ ਆਸ਼ਰਮ ਡੇਰਾ ਸਮਾਧਾਂ ਅਜੀਤਵਾਲ ਵਿਖੇ ਸਾਲਾਨਾ ਬਰਸੀ ਸਮਾਗਮਾਂ ਦੌਰਾਨ ਰਾਤਰੀ ਦੀਵਾਨਾ ਸਮੇਂ ਭਾਈ ਇਕਬਾਲ ਸਿੰਘ ਜਥੇ ਸਮੇਤ ਕੀਰਤਨ ਸਰਵਣ ਕਰਵਾਉਂਦੇ ਹੋਏ | ਨਾਲ ਬਿਰਾਜਮਾਨ ਸੰਤ ਬਾਬਾ ਬਲਵਿੰਦਰ ਸਿੰਘ | (ਹੇਠਾਂ) ਹਾਜ਼ਰ ਸੰਗਤਾਂ | ਤਸਵੀਰਾਂ: ਹਰਦੇਵ ਸਿੰਘ ਮਾਨ <br/> 01-02-2026
ਅਜੀਤਵਾਲ, 31 ਜਨਵਰੀ (ਹਰਦੇਵ ਸਿੰਘ ਮਾਨ)-ਨਿਰਮਲ ਆਸ਼ਰਮ ਡੇਰਾ ਸਮਾਧਾਂ (ਬਾਬਾ ਖਜ਼ਾਨ ਸਿੰਘ) ਅਜੀਤਵਾਲ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸ਼ਤਾਬਦੀ ਅਤੇ ਅਸਥਾਨ ਦੇ ਰਹਿ ਚੁੱਕੇ ਸਾਰੇ ਮਹਾਂਪੁਰਸ਼ਾਂ ਦੀ ਯਾਦ ਵਿਚ ਸਾਲਾਨਾ ਬਰਸੀ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਮੁੱਖ ਸੇਵਾਦਾਰ ਸੰਤ ਬਾਬਾ ਬਲਵਿੰਦਰ ਸਿੰਘ ਦੀ ਰਹਿਨੁਮਾਈ ਹੇਠ ਕਰਵਾਏ ਜਾ ਰਹੇ ਹਨ | ਇਨ੍ਹਾਂ ਸਮਾਗਮਾਂ ਦੌਰਾਨ 26 ਜਨਵਰੀ ਤੋਂ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਹੋਏ, ਜਿਨ੍ਹਾਂ ਦੀ ਪਹਿਲੀ ਲੜੀ ਦੇ ਭੋਗ 28 ਜਨਵਰੀ ਨੂੰ ਪਾਏ ਗਏ, ਉਸੇ ਦਿਨ ਹੀ ਦੂਸਰੀ ਲੜੀ ਦੇ ਪ੍ਰਕਾਸ਼ ਹੋਏ ਜਿਨ੍ਹਾਂ ਦੇ ਭੋਗ 30 ਜਨਵਰੀ ਨੂੰ ਪਾਏ ਗਏ ਤੇ ਉਸੇ ਦਿਨ ਆਖਰੀ ਲੜੀ ਦੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕੀਤੇ ਗਏ ਜਿਨ੍ਹਾਂ ਦੇ ਭੋਗ ਇਕ ਫਰਵਰੀ ਨੂੰ ਪਾਏ ਜਾਣਗੇ | ਇਨ੍ਹਾਂ ਸਮਾਗਮਾਂ ਦੌਰਾਨ ਭਾਈ ਬਿਕਰਮ ਸਿੰਘ, ਭਾਈ ਪਰਮਜੀਤ ਸਿੰਘ ਦੇ ਹਜ਼ੂਰੀ ਰਾਗੀ ਜਥੇ ਵਲੋਂ ਅੰਮਿ੍ਤ ਵੇਲੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ ਗਿਆ | ਰਾਤਰੀ ਧਾਰਮਿਕ ਦੀਵਾਨਾਂ ਸਮੇਂ ਪਹਿਲਾ ਦੀਵਾਨ ਬਾਬਾ ਰਵਿੰਦਰ ਸਿੰਘ ਜੋਨੀ ਤਖਾਣਵੱਧ ਵਾਲਿਆਂ ਨੇ ਸਜਾਇਆ, 30 ਦੇ ਰਾਤਰੀ ਦੀਵਾਨਾਂ ਵਿਚ ਭਾਈ ਇਕਬਾਲ ਸਿੰਘ ਲੰਗੇਆਣਾ ਵਾਲਿਆਂ ਨੇ ਸੰਗਤਾਂ ਨੂੰ ਗੁਰੂ-ਜਸ ਸਰਵਣ ਕਰਵਾਇਆ | ਉਨ੍ਹਾਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਮਹਾਂਪੁਰਸ਼ਾਂ ਦੇ ਪਵਿੱਤਰ ਜੀਵਨ ਤੋਂ ਸੇਧ ਲੈ ਕੇ ਆਪਣੇ ਜੀਵਨ ਨੂੰ ਗੁਰਬਾਣੀ ਲੜ ਲਾ ਕੇ ਸਫਲ ਕਰਨਾ ਹੀ ਮਹਾਂਪੁਰਸ਼ਾਂ ਨੂੰ ਸੱਚੀ ਸ਼ਰਧਾਂਜਲੀ ਹੈ | ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਵਿੰਦਰ ਸਿੰਘ ਨੇ ਆਈਆਂ ਸੰਗਤਾਂ ਅਤੇ ਰਾਗੀ ਜਥਿਆਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਸਮਾਪਤੀ ਦਿਨ 1 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਉਪਰੰਤ ਪਹੁੰਚ ਰਹੇ ਰਾਗੀ ਜਥਿਆਂ ਦੁਆਰਾ ਕਥਾ ਕੀਰਤਨ ਦੇ ਪ੍ਰਵਾਹ ਚੱਲਣਗੇ ਅਤੇ ਢਾਡੀ ਜਥਿਆਂ ਤੇ ਕਵੀਸ਼ਰਾਂ ਵਲੋਂ ਗੁਰੂ ਜਸ ਗਾ ਕੇ ਸੰਗਤਾਂ ਵਿਚ ਹਾਜ਼ਰੀਆਂ ਲਗਵਾਈਆਂ ਜਾਣਗੀਆਂ | ਇਸੇ ਦਿਨ ਵਿਸ਼ਾਲ ਸੰਤ ਸਮਾਗਮ ਹੋਵੇਗਾ |

ਪਿਛਲੀ ਖ਼ਬਰ ਥਾਣਾ ਸਮਾਲਸਰ ਖਿਲਾਫ਼ ਧਰਨੇ ਦੀਆਂ ਤਿਆਰੀਆਂ ਸੰਬੰਧੀ ਪਿੰਡਾਂ 'ਚ ਮੀਟਿੰਗਾਂ ਜਾਰੀ <br/> ਅਗਲੀ ਖ਼ਬਰ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੀ ਯਾਦ 'ਚ ਨਗਰ ਕੀਰਤਨ ਸਜਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।