31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਆਈ.ਐਸ.ਐਫ. ਕੈਂਪਸ-2 ਵਿਖੇ ਰਾਜ ਯੋਗਾ ਵਰਕਸ਼ਾਪ ਦਾ ਆਯੋਜਨ <br/>

ਆਈ.ਐਸ.ਐਫ. ਕੈਂਪਸ-2 ਵਿਖੇ ਨਸ਼ਾ ਮੁਕਤ ਭਾਰਤ ਮੁਹਿੰਮ ਦੇ ਹਿੱਸੇ ਵਜੋਂ ਸਟੇਟ ਯੋਗਾ ਵਰਕਸ਼ਾਪ 'ਚ ਪਹੁੰਚੀ ਵੈਨ ਤੋਂ ਨਸ਼ਾ ਮੁਕਤ ਸਮਾਜ ਬਣਾਉਣ ਦਾ ਸੰਦੇਸ਼ ਪ੍ਰਾਪਤ ਕਰਦੇ ਹੋਏ ਵਿਦਿਆਰਥੀ | ਤਸਵੀਰ: ਜਸਪਾਲ ਸਿੰਘ ਬੱਬੀ <br/> 01-02-2026
ਮੋਗਾ, 31 ਜਨਵਰੀ (ਅਸ਼ੋਕ ਬਾਂਸਲ)-ਪ੍ਰਮੁੱਖ ਵਿੱਦਿਅਕ ਸੰਸਥਾ ਆਈ.ਐਸ.ਐਫ. ਕਾਲਜ ਆਫ ਫਾਰਮੇਸੀ ਐਂਡ ਰਿਸਰਚ ਕੈਂਪਸ-2 ਨੇ ਨਸ਼ਾ ਮੁਕਤ ਭਾਰਤ ਮੁਹਿੰਮ ਦੇ ਹਿੱਸੇ ਵਜੋਂ ਇਕ ਰਾਜ ਯੋਗਾ ਵਰਕਸ਼ਾਪ ਲਗਾਈ | ਜਿਸ ਨੂੰ ਬ੍ਰਹਮਾ ਕੁਮਾਰੀ ਆਸ਼ਰਮ ਨਵੀਂ ਦਿੱਲੀ ਤੋਂ ਇਕ ਨਸ਼ਾ ਮੁਕਤ ਜਾਗਰੂਕਤਾ ਵੈਨ ਦਾ ਸਮਰਥਨ ਪ੍ਰਾਪਤ ਸੀ | ਇਸ ਮੌਕੇ ਆਈ.ਐਸ.ਐਫ. ਕਾਲਜ ਆਫ ਫਾਰਮੇਸੀ ਐਂਡ ਰਿਸਰਚ ਦੇ ਪਿ੍ੰਸੀਪਲ ਡਾ. ਆਰ.ਕੇ. ਨਾਰੰਗ ਨੇ ਕਿਹਾ ਕਿ ਨਸ਼ਾ ਮੁਕਤ ਭਾਰਤ ਮੁਹਿੰਮ ਦੇ ਹਿੱਸੇ ਵਜੋਂ ਵਿਸ਼ੇਸ਼ ਵੈਨ ਦੇ ਨਾਲ ਆਏ ਮਾਹਿਰਾਂ ਨੇ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਜੀਵਨ ਦਾ ਸੰਦੇਸ਼ ਦਿੱਤਾ | ਉਨ੍ਹਾਂ ਕਿਹਾ ਕਿ ਇਹ ਪਹਿਲ ਵਿਦਿਆਰਥੀਆਂ ਵਿਚ ਜਾਗਰੂਕਤਾ ਵਧਾਏਗੀ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਵੱਲ ਵਧਣ ਲਈ ਪ੍ਰੇਰਿਤ ਕਰੇਗੀ | ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਭਾਰਤ ਇਕ ਰਾਸ਼ਟਰੀ ਪਹਿਲਕਦਮੀ ਹੈ ਜਿਸ ਦਾ ਉਦੇਸ਼ ਨਸ਼ਾ ਛੁਡਾਉਣਾ ਹੈ | ਜਿਸ ਵਿਚ ਨੌਜਵਾਨਾਂ ਅਤੇ ਭਾਈਚਾਰੇ ਵਿਚ ਨਸ਼ਿਆਂ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਨਸ਼ਾ ਮੁਕਤ ਜੀਵਨ ਜਿਊਣ ਲਈ ਪ੍ਰੇਰਿਤ ਕਰਨਾ ਸ਼ਾਮਿਲ ਹੈ | ਇਸ ਮੌਕੇ ਵਾਈਸ ਪਿ੍ੰਸੀਪਲ ਸ਼ੰਮੀ ਜਿੰਦਲ ਨੇ ਆਪਣੇ ਵਿਚਾਰ ਸਾਂਝੇ ਕੀਤੇ | ਕੋਆਰਡੀਨੇਟਰ ਲਵਕੇਸ਼ ਸਿੰਘ ਅਤੇ ਨਵਤੇਜ ਸਿੰਘ ਨੇ ਭਾਰਤ ਸਰਕਾਰ ਦੁਆਰਾ ਚਲਾਈ ਜਾ ਰਹੀ ਨਸ਼ਾ ਮੁਕਤ ਭਾਰਤ ਮੁਹਿੰਮ ਦੇ ਹਿੱਸੇ ਵਜੋਂ ਵਰਕਸ਼ਾਪ ਵਿਚ ਪਹੁੰਚੇ ਵੈਨ ਦੇ ਮਾਹਿਰਾਂ ਦਾ ਧੰਨਵਾਦ ਕੀਤਾ | ਜਿਨ੍ਹਾਂ ਨੇ ਵਿਦਿਆਰਥੀਆਂ ਵਿਚ ਨਸ਼ਾ ਮੁਕਤ ਰਹਿਣ ਦਾ ਸੰਦੇਸ਼ ਫੈਲਾ ਕੇ ਜਾਗਰੂਕਤਾ ਫੈਲਾਈ | ਕਾਲਜ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਸਕੱਤਰ ਇੰਜੀਨੀਅਰ ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ ਅਤੇ ਆਈ.ਐਸ.ਐਫ. ਕੈਂਪਸ-2 ਦੇ ਪਿ੍ੰਸੀਪਲ ਡਾ.ਆਰ.ਕੇ. ਨਾਰੰਗ ਨੇ ਨਸ਼ਾ ਮੁਕਤ ਭਾਰਤ ਮੁਹਿੰਮ ਦੇ ਹਿੱਸੇ ਵਜੋਂ ਵਰਕਸ਼ਾਪ ਦੀ ਸਫਲਤਾ ਲਈ ਕਾਲਜ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਖੰਨਾ ਪੁਲਿਸ ਵਲੋਂ ਨਕਲੀ ਪੁਲਿਸ ਅਫ਼ਸਰ ਬਣ ਕੇ ਠੱਗੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼, ਦੋ ਕਾਬੂ ਅਗਲੀ ਖ਼ਬਰ ਸ਼ਿਆਮ ਪ੍ਰਭੂ ਖਾਟੂ ਵਾਲੇ ਦਾ ਸੰਕੀਰਤਨ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।