19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਮੀਰੀ ਪੀਰੀ ਸਿੱਖਿਆ ਸੰਸਥਾ ਕੁੱਸਾ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਦੂਸਰਾ ਸਥਾਨ ਕੀਤਾ ਪ੍ਰਾਪਤ

ਅਜੀਤ ਡੈਸਕ 14-02-2026
ਨਿਹਾਲ ਸਿੰਘ ਵਾਲਾ, 13 ਫਰਵਰੀ (ਸੁਖਦੇਵ ਸਿੰਘ ਖ਼ਾਲਸਾ)-ਜ਼ਿਲ੍ਹਾ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਮੋਗਾ ਦੀ ਅਗਵਾਈ 'ਚ ਪੰਜਾਬ ਦੇ ਸਭਿਆਚਾਰ ਤੇ ਵਿਰਸੇ ਨੂੰ ਪ੍ਰਫੁੱਲਿਤ ਕਰਨ ਲਈ ਜ਼ਿਲ੍ਹਾ ਪੱਧਰ 'ਤੇ ਪ੍ਰਤਿਭਾ ਖੋਜ ਮੁਕਾਬਲੇ ਲਰਨਿੰਗ ਫ਼ੀਲਡ ਗਲੋਬਲ ਸਕੂਲ ਘੱਲ ਕਲਾਂ (ਮੋਗਾ) ਵਿਖੇ ਕਰਵਾਏ ਗਏ, ਜਿਸ 'ਚ ਮੀਰੀ ਪੀਰੀ ਸਿੱਖਿਆ ਸੰਸਥਾ ਦੇ ਬੱਚਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਤੇ ਸ਼ਬਦ ਗਾਇਨ ਵਰਗ ਇੱਕ 'ਚੋਂ ਦੂਜਾ ਸਥਾਨ ਹਾਸਿਲ ਕਰਕੇ ਮੀਰੀ ਪੀਰੀ ਸਿੱਖਿਆ ਸੰਸਥਾ ਦਾ ਮਾਣ ਵਧਾਇਆ | ਵਿਦਿਆਰਥੀਆਂ ਦੀ ਇਸ ਪ੍ਰਾਪਤੀ 'ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਕਸ਼ਮੀਰ ਸਿੰਘ, ਪਿ੍ੰਸੀਪਲ ਮੈਡਮ ਪਰਮਜੀਤ ਕੌਰ, ਵਾਇਸ ਪਿ੍ੰਸੀਪਲ ਹਰਦੀਪ ਸਿੰਘ, ਧਾਰਮਿਕ ਵਿਭਾਗ ਦੇ ਹੈੱਡ ਨਿਰਮਲ ਸਿੰਘ ਮੀਨੀਆਂ ਨੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਮੀਰੀ ਪੀਰੀ ਸਿੱਖਿਆ ਸੰਸਥਾ ਵਲੋਂ ਜਿਥੇ ਬੱਚਿਆਂ ਦੀ ਪੜ੍ਹਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ ਉਥੇ ਬੱਚਿਆਂ ਨੂੰ ਨੈਤਿਕ ਕਦਰਾਂ ਕੀਮਤਾਂ ਅਤੇ ਗੁਰਬਾਣੀ ਨਾਲ ਜੋੜ ਕੇ ਰੱਖਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਸੰਸਥਾ ਦੇ ਚੇਅਰਪਰਸਨ ਸ੍ਰੀਮਤੀ ਸੁਖਦੀਪ ਕੌਰ ਯੂ. ਐਸ. ਏ. ਤੇ ਚੇਅਰਮੈਨ ਜਗਜੀਤ ਸਿੰਘ ਯੂ. ਐਸ. ਏ. ਨੇ ਵੀ ਬੱਚਿਆਂ ਨੂੰ ਇਸ ਪ੍ਰਾਪਤੀ 'ਤੇ ਆਸ਼ੀਰਵਾਦ ਦਿੰਦਿਆਂ ਹੋਰ ਅਗਾਂਹ ਵਧਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਸੰਗੀਤਕ ਅਧਿਆਪਕ ਹਰਦੀਪ ਸਿੰਘ ਖ਼ਾਲਸਾ, ਧਾਰਮਿਕ ਵਿਭਾਗ ਦੇ ਅਧਿਆਪਕ, ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ 17 ਤੋਂ-ਡੀ. ਈ. ਓ. ਅਸ਼ੀਸ਼... ਅਗਲੀ ਖ਼ਬਰ 'ਆਪ' ਤੋਂ ਅੱਕੇ ਪੰਜਾਬ ਦੇ ਲੋਕਾਂ ਦਾ ਮੁੜ ਅਕਾਲੀ ਦਲ 'ਚ ਵਿਸ਼ਵਾਸ ਵਧਣ ਲੱਗਿਆ-ਯੂਥ ਆਗੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।