19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ 17 ਤੋਂ-ਡੀ. ਈ. ਓ. ਅਸ਼ੀਸ਼ ਕੁਮਾਰ

ਅਜੀਤ ਡੈਸਕ 14-02-2026
ਮੋਗਾ, 13 ਫਰਵਰੀ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਸਿੱਖਿਆ ਅਫ਼ਸਰ ਮੋਗਾ ਸੈਕੰਡਰੀ ਅਸ਼ੀਸ਼ ਕੁਮਾਰ ਸ਼ਰਮਾ ਨੇ ਦੱਸਿਆ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅੱਠਵੀਂ, ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਜੋ ਕਿ ਮਿਤੀ 17 ਫਰਵਰੀ 2026 ਸ਼ੁਰੂ ਹੋ ਰਹੀਆਂ ਹਨ | ਬੋਰਡ ਪ੍ਰੀਖਿਆਵਾਂ ਦੇ ਸਮੁੱਚੇ ਪ੍ਰਬੰਧ ਕਰ ਲਏ ਗਏ ਹਨ | ਇਨ੍ਹਾਂ ਪ੍ਰੀਖਿਆਵਾਂ ਲਈ ਨਿਗਰਾਨ ਅਮਲਾ ਨਿਯੁਕਤ ਕਰ ਦਿੱਤਾ ਗਿਆ ਹੈ | ਜ਼ਿਲ੍ਹੇ ਵਿਚ ਕੁੱਲ 88 ਪ੍ਰੀਖਿਆ ਕੇਂਦਰ ਬੋਰਡ ਵਲੋਂ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਲਈ ਕੇਂਦਰ ਸੁਪਰਡੈਂਟ ਤੇ ਡਿਪਟੀ ਸੁਪਰਡੈਂਟ ਬੋਰਡ ਵਲੋਂ ਨਿਯੁਕਤ ਕਰ ਦਿੱਤੇ ਗਏ ਹਨ | ਬਾਕੀ ਸਟਾਫ਼ ਜ਼ਿਲ੍ਹਾ ਪੱਧਰ 'ਤੇ ਜ਼ਿਲ੍ਹਾ ਸਿੱਖਿਆ ਦਫ਼ਤਰ ਵਲੋਂ ਨਿਯੁਕਤ ਕੀਤਾ ਜਾਵੇਗਾ | ਇਨ੍ਹਾਂ ਪ੍ਰੀਖਿਆਵਾਂ 'ਚ ਅੱਠਵੀਂ ਜਮਾਤ ਦੇ 8538 ਦਸਵੀਂ ਜਮਾਤ ਦੇ 8805 ਅਤੇ ਬਾਰ੍ਹਵੀਂ ਜਮਾਤ ਦੇ 8371 ਪ੍ਰੀਖਿਆਰਥੀ ਪ੍ਰੀਖਿਆਵਾਂ ਵਿਚ ਅਪੀਅਰ ਹੋ ਰਹੇ ਹਨ | ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਇਨ੍ਹਾਂ ਪ੍ਰੀਖਿਆਵਾਂ ਲਈ ਪ੍ਰੀਖਿਆ ਕੇਂਦਰਾਂ ਦੇ ਲਈ ਪੁਲਿਸ ਅਮਲੇ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ | ਇਨਾ ਪ੍ਰੀਖਿਆਵਾਂ ਨੂੰ ਨਕਲ ਰਹਿਤ ਕਰਨ ਦੇ ਉਦੇਸ਼ ਨਾਲ ਬੋਰਡ ਵਲੋਂ ਨੂੰ ਉੱਡਣ ਦਸਤਾ ਟੀਮਾਂ ਗਠਿਤ ਕੀਤੀਆਂ ਗਈਆਂ ਹਨ | ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਹਿਤ ਜ਼ਿਲ੍ਹਾ ਪੱਧਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਅਸ਼ੀਸ਼ ਕੁਮਾਰ ਸ਼ਰਮਾ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਿਆਲ ਸਿੰਘ ਮਠਾੜੂ, ਸੀਨੀਅਰ ਸਹਾਇਕ ਪਰਮਪਾਲ ਸਿੰਘ ਵਲੋਂ ਜ਼ਿਲ੍ਹੇ ਦੇ ਪ੍ਰੀਖਿਆ ਕੇਂਦਰਾਂ ਦੇ ਕੰਟਰੋਲਰਾਂ ਨਾਲ ਆਨਲਾਈਨ ਮੀਟਿੰਗ ਕੀਤੀ ਗਈ ਅਤੇ ਇਹਨਾਂ ਪ੍ਰੀਖਿਆਵਾਂ ਦੇ ਸੰਬੰਧ ਵਿਚ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ | ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਹਿਤ ਜ਼ਿਲ੍ਹਾ ਪੱਧਰ ਤੇ ਪ੍ਰੀਖਿਆਵਾਂ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜੋ ਕਿ ਇਨ੍ਹਾਂ ਪ੍ਰੀਖਿਆਵਾਂ ਨਾਲ ਸੰਬੰਧਿਤ ਹਰ ਤਰ੍ਹਾਂ ਦੀ ਗਤੀਵਿਧੀ 'ਤੇ ਨਜ਼ਰ ਰੱਖੇਗੀ |
ਪਿਛਲੀ ਖ਼ਬਰ ਸੰਤ ਰਾਮ ਪਾਲ ਸਿੰਘ ਝਾਂਡੇ ਵਾਲਿਆਂ ਦੇ 18ਵੇਂ ਰੂਹਾਨੀ ਦੀਵਾਨ ਦੀਆਂ ਤਿਆਰੀਆਂ ਸੰਬੰਧੀ ਸੇਵਾਦਾਰਾਂ ਨੇ ਸੰਭਾਲੀਆਂ ਡਿਊਟੀ... ਅਗਲੀ ਖ਼ਬਰ ਮੀਰੀ ਪੀਰੀ ਸਿੱਖਿਆ ਸੰਸਥਾ ਕੁੱਸਾ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਦੂਸਰਾ ਸਥਾਨ ਕੀਤਾ ਪ੍ਰਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।