19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਜ਼ਿਲ੍ਹਾ ਸੈਪਕਟਾਕਰਾ ਖੇਲੋ ਇੰਡੀਆ ਖੇਲੋ ਲੀਗ 'ਚ ਸ੍ਰੀ ਹੇਮਕੁੰਟ ਸਾਹਿਬ ਸਕੂਲ ਦੀਆਂ ਖਿਡਾਰਨਾਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>

ਅਜੀਤ ਡੈਸਕ 14-02-2026
ਫ਼ਤਿਹਗੜ੍ਹ ਪੰਜਤੂਰ, 13 ਫਰਵਰੀ (ਜਸਵਿੰਦਰ ਸਿੰਘ ਪੋਪਲੀ)-ਇਲਾਕੇ ਦੀ ਹਰਮਨ ਪਿਆਰੀ ਸਿੱਖਿਆ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ (ਮੋਗਾ) ਦੇ ਵਿਦਿਆਰਥੀ ਜਿੱਥੇ ਵਿੱਦਿਆ ਦੇ ਖੇਤਰ, ਐਨ.ਸੀ.ਸੀ. ਵਿਚ ਮੱਲ੍ਹਾਂ ਮਾਰ ਰਹੇ ਹਨ, ਉੱਥੇ ਹੀ ਸਕੂਲ ਦੀਆਂ ਖਿਡਾਰਨਾਂ ਨੇ ਅਮਿਤਾ ਸੈਪਕ ਟਾਕਰਾ ਸਿਟੀ ਲੀਗ ਜੋ ਕਿ ਪਿਛਲੇ ਦਿਨੀਂ ਸੈਪਕ ਟਾਕਰਾ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਵਲੋਂ ਸੰਤ ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ ਵਾਲੇ ਅਤੇ ਸਟੇਟ ਐਵਾਰਡੀ ਫਿਜ਼ੀਕਲ ਐਜੂਕੇਸ਼ਨ ਲੈਕਚਰਾਰ ਪਲਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਖੋਸਾ ਪਾਂਡੋ ਵਿਖੇ ਕਰਵਾਈਆਂ ਗਈਆਂ | ਜਿਨ੍ਹਾਂ ਵਿਚ ਮੋਗਾ ਜ਼ਿਲੇ੍ਹ ਦੇ ਵੱਖ-ਵੱਖ ਸਕੂਲਾਂ ਦੀਆਂ ਖਿਡਾਰਨਾਂ ਨੇ ਭਾਗ ਲਿਆ | ਸਕੂਲ ਡੀ.ਪੀ.ਈ. ਗਗਨਦੀਪ ਕੌਰ ਅਤੇ ਅਮਨਦੀਪ ਸ਼ਰਮਾ ਨੇ ਦੱਸਦੇ ਹੋਏ ਕਿਹਾ ਕਿ ਸਕੂਲ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਸਬ ਜੂਨੀਅਰ, ਜੂਨੀਅਰ ਅਤੇ ਸੀਨੀਅਰ ਮੁਕਾਬਲਿਆਂ ਵਿਚ ਦੂਸਰਾ ਸਥਾਨ ਪ੍ਰਾਪਤ ਕੀਤਾ | ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐਮ.ਡੀ. ਰਣਜੀਤ ਕੌਰ ਸੰਧੂ ਨੇ ਖਿਡਾਰਨਾਂ ਨੂੰ ਸੈਪਕ ਟਾਕਰਾ ਖੇਡਾਂ ਵਿਚ ਵਧੀਆ ਪ੍ਰਦਰਸ਼ਨ ਕਰਨ ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਨੇ ਆਪਣੇ ਇਲਾਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ, ਉਨ੍ਹਾਂ ਇਹ ਵੀ ਕਿਹਾ ਕਿ ਬੱਚਿਆਂ ਦੀ ਸਰੀਰਕ ਤੰਦਰੁਸਤੀ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਜਰੂਰੀ ਹਨ | ਉਨ੍ਹਾਂ ਬੱਚਿਆਂ ਨੂੰ ਖੇਡਾਂ ਵਿਚ ਭਾਗ ਲੈਣ ਲਈ ਵੀ ਪ੍ਰੇਰਿਆ | ਖਿਡਾਰਨਾਂ ਨੇ ਇਹ ਪੁਜ਼ੀਸ਼ਨਾਂ ਸਕੂਲ ਦੇ ਤਜਰਬੇਕਾਰ ਡੀ.ਪੀ.ਈ. ਗਗਨਦੀਪ ਕੌਰ ਅਤੇ ਅਮਨਦੀਪ ਸ਼ਰਮਾ ਦੀ ਸੁਚੱਜੀ ਅਗਵਾਈ ਹੇਠ ਪ੍ਰਾਪਤ ਕੀਤੀਆਂ ਹਨ ਅਤੇ ਇਨ੍ਹਾਂ ਦੀ ਸਖ਼ਤ ਮਿਹਨਤ ਸਦਕਾ ਹੀ ਇਹਨਾਂ ਨੇ ਬੱਚਿਆਂ ਨੂੰ ਇਸ ਕਾਬਲ ਬਣਾਇਆ ਹੈ | ਪਿ੍ੰਸੀਪਲ ਅਮਰਦੀਪ ਸਿੰਘ ਅਤੇ ਪ੍ਰਾਇਮਰੀ ਕੋਆਰਡੀਨੇਟਰ ਰਾਜ਼ੀ ਅਮਰ ਨੇ ਵੀ ਖਿਡਾਰਨਾਂ ਨੂੰ ਵਧਾਈ ਦਿੰਦੇ ਹੋਏ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਅਤੇ ਹੋਰ ਪਾਠ-ਸਹਿਕ੍ਰਮ ਗਤੀਵਿਧੀਆਂ ਵਿਚ ਭਾਗ ਲੈਣ ਲਈ ਵੀ ਪ੍ਰੇਰਿਆ | ਇਸ ਸਮੇਂ ਸਕੂਲ ਦਾ ਸਮੂਹ ਸਟਾਫ਼ ਅਤੇ ਬੱਚੇ ਹਾਜ਼ਰ ਸਨ |

ਪਿਛਲੀ ਖ਼ਬਰ ਐਸ. ਐਫ. ਸੀ. ਆਈ. ਟੀ. ਆਈ. ਮੋਗਾ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਦਾ ਆਯੋਜਨ ਅਗਲੀ ਖ਼ਬਰ ਸੰਤ ਰਾਮ ਪਾਲ ਸਿੰਘ ਝਾਂਡੇ ਵਾਲਿਆਂ ਦੇ 18ਵੇਂ ਰੂਹਾਨੀ ਦੀਵਾਨ ਦੀਆਂ ਤਿਆਰੀਆਂ ਸੰਬੰਧੀ ਸੇਵਾਦਾਰਾਂ ਨੇ ਸੰਭਾਲੀਆਂ ਡਿਊਟੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।