ਧਰਮਕੋਟ, 13 ਫ਼ਰਵਰੀ (ਪਰਮਜੀਤ ਸਿੰਘ)-ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਜਾਗਰੂਕ ਕਰਨ ਲਈ ਐਸ. ਐਫ. ਸੀ. ਆਈ. ਟੀ. ਆਈ. ਜਲਾਲਾਬਾਦ ਈਸਟ ਮੋਗਾ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ | ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਪ੍ਰਭਾਵਾਂ ਬਾਰੇ ਸੂਚਿਤ ਕਰਨਾ ਸੀ | ਸਮਾਗਮ ਦੀ ਸ਼ੁਰੂਆਤ ਐਸ. ਐਫ. ਸੀ. ਗਰੁੱਪ ਦੇ ਸੀ. ਐਮ. ਡੀ., ਐਡਵੋਕੇਟ ਅਭਿਸ਼ੇਕ ਜਿੰਦਲ ਦੇ ਸੰਬੋਧਨ ਨਾਲ ਹੋਈ | ਉਨ੍ਹਾਂ ਕਿਹਾ ਕਿ ਨਸ਼ਾ ਇਕ ਘਾਤਕ ਬੁਰਾਈ ਹੈ, ਜੋ ਵਿਅਕਤੀ ਦੀ ਸਿਹਤ, ਭਵਿੱਖ ਤੇ ਪਰਿਵਾਰਕ ਜੀਵਨ ਨੂੰ ਗੰਭੀਰ ਤੌਰ 'ਤੇ ਪ੍ਰਭਾਵਿਤ ਕਰਦੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਸਿੱਖਿਆ, ਅਨੁਸ਼ਾਸਨ ਤੇ ਸਹੀ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ | ਫ਼ਸਟ ਲੇਡੀ ਮਿਸਿਜ਼ ਸ਼ੀਨਮ ਜਿੰਦਲ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ | ਉਨ੍ਹਾਂ ਨੇ ਦੱਸਿਆ ਕਿ ਨਸ਼ਿਆਂ ਦੇ ਸੇਵਨ ਨਾਲ ਸਰੀਰ ਦੇ ਮਹੱਤਵਪੂਰਨ ਅੰਗ ਪ੍ਰਭਾਵਿਤ ਹੁੰਦੇ ਹਨ ਅਤੇ ਵਿਅਕਤੀ ਡਿਪ੍ਰੈਸ਼ਨ, ਚਿੰਤਾ ਤੇ ਹੋਰ ਮਾਨਸਿਕ ਬਿਮਾਰੀਆਂ ਦਾ ਸ਼ਿਕਾਰ ਹੋ ਸਕਦਾ ਹੈ | ਸੈਮੀਨਾਰ ਦਾ ਸਮਾਪਨ ਤੇ ਪਿ੍ੰਸੀਪਲ ਮਨਜਿੰਦਰ ਸਿੰਘ ਸੇਖੋਂ ਦੁਆਰਾ ਸਿੱਖਿਆਰਥੀਆਂ ਨੂੰ ਖੇਡਾਂ, ਸੱਭਿਆਚਾਰਕ ਤੇ ਰਚਨਾਤਮਿਕ ਗਤੀਵਿਧੀਆਂ 'ਚ ਹਿੱਸਾ ਲੈ ਕੇ ਨਸ਼ਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ | ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ੇ ਨਾਲ ਸੰਬੰਧਿਤ ਵੀਡੀਓ ਗਰਾਫੀ ਰਾਹੀਂ ਪ੍ਰਭਾਵਸ਼ਾਲੀ ਸੰਦੇਸ਼ ਦਿੱਤਾ | ਅੰਤ 'ਚ ਸਾਰੇ ਹਾਜ਼ਰ ਵਿਦਿਆਰਥੀਆਂ ਨੇ ਨਸ਼ਾ ਮੁਕਤ ਸਮਾਜ ਦੀ ਸਥਾਪਨਾ ਲਈ ਸਹੰੁ ਚੁੱਕੀ | ਕਾਲਜ ਪ੍ਰਬੰਧਕਾਂ ਨੇ ਕਿਹਾ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਜਾਗਰੂਕਤਾ ਪ੍ਰੋਗਰਾਮ ਲਗਾਤਾਰ ਕਰਵਾਏ ਜਾਣਗੇ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਬੁਰਾਈ ਤੋਂ ਬਚਾਇਆ ਜਾ ਸਕੇ | ਇਹ ਸੈਮੀਨਾਰ ਪੰਜਾਬ ਦੇ ਗਵਰਨਰ ਸ੍ਰੀ ਗੁਲਾਬ ਚੰਦ ਵਲੋਂ ਚੱਲ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨੂੰ ਧਿਆਨ ਵਿਚ ਰੱਖਦੇ ਹੋਏ ਜੇ ਪਾਲ ਆਰਗਨਾਈਜ਼ੇਸ਼ਨ ਦੇ ਸਹਿਯੋਗ ਨਾਲ ਕਰਵਾਇਆ | ਇਸ ਮੌਕੇ ਡਾ. ਏ. ਐਸ. ਬੇਦੀ (ਗਰੁੱਪ ਡਾਇਰੈਕਟਰ ਕਾਲਜ), ਮਨਜਿੰਦਰ ਸਿੰਘ ਸੇਖੋਂ (ਪਿ੍ੰਸੀਪਲ ਆਈ. ਟੀ. ਆਈ.), ਡਾ. ਨੇਹਾ ਮਹਾਜਨ (ਪਿ੍ੰਸੀਪਲ ਮੈਨੇਜਮੈਂਟ), ਮਿਸਿਜ਼ ਮਨਦੀਪ ਕੌਰ (ਪਿ੍ੰਸੀਪਲ ਨਰਸਿੰਗ), ਪਿ੍ੰਸੀਪਲ ਫਾਰਮੇਸੀ ਤੇ ਹੋਰ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀ ਸ਼ਾਮਿਲ ਸਨ |