ਬਾਘਾ ਪੁਰਾਣਾ 13 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਬੀਤੇ ਦਿਨੀਂ ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਚੇਅਰਮੈਨ ਨਿਯੁਕਤ ਕੀਤੇ ਗਏ ਸਨ | ਜਿਸ 'ਚ ਹਲਕਾ ਬਾਘਾ ਪੁਰਾਣਾ ਦੇ ਪਿੰਡ ਸੰਗਤਪੁਰਾ ਨਿਵਾਸੀ ਇੰਦਰਜੀਤ ਸਿੰਘ ਮਾਨ ਨੂੰ ਮਾਰਕਫੈੱਡ ਪੰਜਾਬ ਦਾ ਚੇਅਰਮੈਨ ਲਗਾ ਕੇ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਸੀ | ਇਸ ਉਪਰੰਤ ਬੀਤੇ ਕੱਲ੍ਹ ਇੰਦਰਜੀਤ ਸਿੰਘ ਮਾਨ ਨੇ ਚੰਡੀਗੜ੍ਹ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਕੈਬਨਿਟ ਮੰਤਰੀ ਤੇ ਪੰਜਾਬ ਪ੍ਰਧਾਨ ਅਤੇ ਹੋਰਨਾਂ ਸੀਨੀਅਰ ਆਗੂਆਂ ਦੀ ਹਾਜ਼ਰੀ 'ਚ ਅਹੁਦਾ ਸੰਭਾਲ ਲਿਆ | ਇਸ ਮੌਕੇ ਪੰਜਾਬ ਭਰ ਤੋਂ ਪਹੁੰਚੇ ਹੋਏ ਵਰਕਰਾਂ ਤੇ ਉਨ੍ਹਾਂ ਦੇ ਸ਼ੁੱਭਚਿੰਤਕਾਂ ਨੇ ਚੇਅਰਮੈਨ ਮਾਨ ਨੂੰ ਵਧਾਈਆਂ ਦਿੱਤੀਆਂ | ਇਸ ਮੌਕੇ ਚੁਸਪਿੰਦਰਬੀਰ ਚਾਹਲ ਇੰਚਾਰਜ ਨਸ਼ਾ ਮੁਕਤੀ ਮੋਰਚਾ ਮਾਲਵਾ ਸੈਂਟਰਲ ਜ਼ੋਨ ਅਤੇ ਪੰਕਜ ਬਾਂਸਲ ਬਾਘਾ ਪੁਰਾਣਾ ਵਲੋਂ ਵੀ ਇੰਦਰਜੀਤ ਸਿੰਘ ਮਾਨ ਨੂੰ ਫੁੱਲਾਂ ਦਾ ਬੁੱਕਾ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਅਹਿਮ ਜ਼ਿੰਮੇਵਾਰੀ ਲਈ ਵਧਾਈਆਂ ਦਿੱਤੀਆਂ | ਇਸ ਮੌਕੇ ਚੁਸਪਿੰਦਰਬੀਰ ਚਹਿਲ ਤੇ ਪੰਕਜ ਬਾਂਸਲ ਨੇ ਕਿਹਾ ਕਿ ਇੰਦਰਜੀਤ ਸਿੰਘ ਮਾਨ ਵਰਗੇ ਮਿਹਨਤੀ ਤੇ ਜੁਝਾਰੂ ਵਰਕਰਾਂ ਨੂੰ ਜ਼ਿੰਮੇਵਾਰੀ ਦੇਣਾ ਪਾਰਟੀ ਲਈ ਸ਼ੁੱਭ ਸੰਕੇਤ ਹੈ | ਇਸ ਨਾਲ ਪਾਰਟੀ ਲਈ ਮਿਹਨਤ ਕਰਨ ਵਾਲੇ ਹੋਰਨਾਂ ਵਰਕਰਾਂ ਵਿਚ ਵੀ ਮਿਹਨਤ ਕਰਨ ਦਾ ਜਜ਼ਬਾ ਪੈਦਾ ਹੁੰਦਾ ਹੈ | ਪੰਕਜ ਬਾਂਸਲ ਨੇ ਕਿਹਾ ਕਿ ਇੰਦਰਜੀਤ ਸਿੰਘ ਮਾਨ ਪਹਿਲਾਂ ਵੀ ਖਾਦੀ ਬੋਰਡ ਪੰਜਾਬ ਦੇ ਚੇਅਰਮੈਨ ਰਹੇ ਹਨ ਅਤੇ ਹੁਣ ਪਾਰਟੀ ਨੇ ਉਨ੍ਹਾਂ ਨੂੰ ਮਾਰਕਫੈੱਡ ਦਾ ਚੇਅਰਮੈਨ ਲਗਾਇਆ ਹੈ, ਜਿਸ ਨਾਲ ਬਾਘਾ ਪੁਰਾਣਾ ਹਲਕੇ ਦਾ ਅਤੇ ਮੋਗਾ ਜ਼ਿਲੇ੍ਹ ਦਾ ਮਾਣ ਪੂਰੇ ਪੰਜਾਬ ਵਿਚ ਵਧਿਆ ਹੈ |