19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਪੰਜਾਬ ਅੰਦਰ ਅਮਨ-ਸ਼ਾਂਤੀ ਤੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਜ਼ਰੂਰੀ-ਸਾ. ਸਰਪੰਚ ਭੁੱਲਰ, ਡਾ. ਢਿੱਲੋਂ <br/>

ਅਜੀਤ ਡੈਸਕ 14-02-2026
ਕਿਸ਼ਨਪੁਰਾ ਕਲਾਂ, 13 ਫਰਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਜਾਬ 'ਚ ਅਮਨ ਸ਼ਾਂਤੀ ਅਤੇ ਸੂਬੇ ਦੇ ਵਿਕਾਸ ਲਈ ਇਕ ਵਾਰ ਫੇਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣੀ ਜ਼ਰੂਰੀ ਹੈ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੇ ਹੱਕਾਂ ਲਈ ਜੂਝਣ ਵਾਲੀ ਇਕੋ-ਇਕ ਪੰਜਾਬ ਹਿਤੈਸ਼ੀ ਦਾ ਪਾਰਟੀ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਸਰਪੰਚ ਪਰਮਿੰਦਰ ਸਿੰਘ ਭੁੱਲਰ, ਪੰਚ ਜਗਦੀਪ ਸਿੰਘ ਢਿੱਲੋਂ, ਉੱਘੇ ਸਮਾਜ ਸੇਵੀ ਡਾ. ਗੁਰਪ੍ਰੀਤ ਸਿੰਘ ਢਿੱਲੋਂ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹਰ ਤਰ੍ਹਾਂ ਦੀ ਭਾਈਚਾਰਕ ਸਾਂਝ ਤੇ ਅਮਨ ਸ਼ਾਂਤੀ ਕਾਇਮ ਰਹੀ ਹੈ, ਸਰਵਪੱਖੀ ਵਿਕਾਸ ਸਿਰਫ਼ ਤੇ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੀ ਹੋਇਆ ਹੈ ਅਤੇ ਜਦੋਂ ਵੀ ਪੰਜਾਬ ਅੰਦਰ ਕਿਸੇ ਵੀ ਤਰ੍ਹਾਂ ਦੀ ਆਫ਼ਤ ਜਾਂ ਮੁਸੀਬਤ ਆਈ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਸਭ ਤੋਂ ਅੱਗੇ ਹੋ ਕੇ ਸੂਬੇ ਦੇ ਲੋਕਾਂ ਦੀ ਸੇਵਾ ਕੀਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਆਏ ਹੜ੍ਹਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰਾਂ ਨੇ ਸੱਚੇ ਦਿਲੋਂ ਪੰਜਾਬੀਆਂ ਦੀ ਸੇਵਾ ਕੀਤੀ ਹੈ | ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਸਰਪੰਚ ਪਰਮਿੰਦਰ ਸਿੰਘ ਭੁੱਲਰ, ਮੈਂਬਰ ਪੰਚਾਇਤ ਜਗਦੀਪ ਸਿੰਘ ਢਿੱਲੋਂ ਅਤੇ ਡਾ. ਗੁਰਪ੍ਰੀਤ ਸਿੰਘ ਢਿੱਲੋਂ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਝੂਠੇ ਲੋਕਾਂ ਤੇ ਫੋਕੇ ਵਾਅਦਿਆਂ ਵਾਲਿਆਂ ਤੋਂ ਅੱਕ ਚੁੱਕੇ ਹਨ, ਜਿਸ ਕਰਕੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਪੰਜਾਬ ਦੇ ਅਣਖੀ ਅਤੇ ਜੁਝਾਰੂ ਲੋਕ ਇਕ ਵਾਰ ਫੇਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਫ਼ਤਵਾ ਦੇ ਕੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਹੁਣੇ ਤੋਂ ਉਤਾਵਲੇ ਹਨ | ਇਸ ਮੌਕੇ ਸਾਬਕਾ ਸਰਪੰਚ ਰੇਸ਼ਮ ਸਿੰਘ, ਸਾਬਕਾ ਸਰਪੰਚ ਬਲਤੇਜ ਸਿੰਘ ਖਹਿਰਾ ਕੋਟ ਮੁਹੰਮਦ ਖਾਂ, ਨੰਬਰਦਾਰ ਗੁਰਜਿੰਦਰ ਸਿੰਘ ਜੀਂਦੜਾ, ਜਿੱਤ ਸਿੰਘ ਇੱਜਤਵਾਲਾ, ਬਲਦੇਵ ਸਿੰਘ ਦੇਬੀ, ਰਣਜੀਤ ਸਿੰਘ, ਗੁਰਚਰਨ ਸਿੰਘ, ਦਵਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਨੋਬਲ ਪੈਂਟਾਗਨ ਏਲੀਟ ਸਕੂਲ ਗਗੜਾ 'ਚ ਧਾਰਮਿਕ ਪ੍ਰੀਖਿਆ ਲਈ <br/> ਅਗਲੀ ਖ਼ਬਰ ਨਵ-ਨਿਯੁਕਤ ਚੇਅਰਮੈਨ ਇੰਦਰਜੀਤ ਮਾਨ ਦਾ ਵਿਸ਼ੇਸ਼ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।