ਮੋਗਾ, 13 ਫਰਵਰੀ (ਸੁਰਿੰਦਰਪਾਲ ਸਿੰਘ)-ਨੋਬਲ ਪੈਂਟਾਗਨ ਏਲੀਟ ਸਕੂਲ ਗਗੜਾ ਵਿਖੇ ਗੁਰੂ ਨਾਨਕ ਮਲਟੀਵਰਸਿਟੀ ਐਜੂਕੇਟ ਪੰਜਾਬ ਪ੍ਰੋਜੈਕਟ (ਲੁਧਿਆਣਾ) ਵਲੋਂ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸੰਬੰਧ 'ਚ ਧਾਰਮਿਕ ਪ੍ਰੀਖਿਆ ਮੁਕਾਬਲੇ ਕਰਵਾਏ ਗਏ, ਜਿਸ 'ਚ ਤੀਸਰੀ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਨ੍ਹਾਂ ਪ੍ਰੀਖਿਆਵਾਂ ਦਾ ਨਤੀਜਾ ਅੰਮਿ੍ਤਸਰ ਸਾਹਿਬ ਮੰਜੀ ਹਾਲ ਵਿਖੇ ਐਲਾਨਿਆ ਗਿਆ | ਜਿਸ 'ਚ ਸਕੂਲ ਦੇ ਦੂਜਾ ਪੜਾਅ ਪਾਸ ਵਿਦਿਆਰਥੀਆਂ, ਤੀਜਾ ਪੜਾਅ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਸਮਾਰਟ ਘੜੀ, ਕੈਟਲ, ਟਰਾਫ਼ੀ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਤੀਜੇ ਪੜਾਅ ਵਿਚੋਂ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਰਾਸ਼ੀ, ਯਾਦਗਾਰੀ ਚਿੰਨ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਦੇ ਪਿ੍ੰਸੀਪਲ ਅਨੀਤਾ ਸਾਹਨੀ ਨੇ ਐਜੂਕੇਟ ਪੰਜਾਬ ਪ੍ਰੋਜੈਕਟ (ਲੁਧਿਆਣਾ) ਦੇ ਮੁੱਖ ਕਰਤਾ ਜਸਵਿੰਦਰ ਸਿੰਘ ਖ਼ਾਲਸਾ (ਯੂ.ਕੇ.) ਵਾਲੇ, ਰਮਨਦੀਪ ਕੌਰ, ਧਾਰਮਿਕ ਅਧਿਆਪਕਾ ਅੰਮਿ੍ਤਪਾਲ ਕੌਰ ਅਤੇ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਪ੍ਰੀਖਿਆਵਾਂ ਹਰ ਸਾਲ ਕਰਵਾਉਂਦੇ ਰਹਿਣਾ ਚਾਹੀਦਾ ਹੈ, ਤਾਂ ਜੋ ਬੱਚਿਆਂ ਦਾ ਸਿੱਖੀ ਪ੍ਰਤੀ ਉਤਸ਼ਾਹ ਬਣਿਆ ਰਹੇ | ਇਸ ਮੌਕੇ ਦੌਰਾਨ ਅਧਿਆਪਕਾ ਅੰਮਿ੍ਤਪਾਲ ਕੌਰ ਅਤੇ ਗੁਰਲੀਨ ਕੌਰ ਬੱਚਿਆਂ ਦੀ ਤਿਆਰੀ 'ਚ ਸ਼ਾਮਿਲ ਰਹੇ | ਇਸ ਪ੍ਰੀਖਿਆ ਵਿਚ ਗੁਰਵੀਰ ਕੌਰ ਅਤੇ ਜੈਸਮੀਨ ਕੌਰ ਨੇ ਦੂਜਾ ਪੜਾਅ ਪਾਸ ਕਰਕੇ ਤੇ ਰਾਜਵੀਰ ਕੌਰ ਨੇ ਪੜਾਅ ਤੀਜਾ ਪਾਸ ਕਰਕੇ ਆਪਣੇ ਇਨਾਮ ਪ੍ਰਾਪਤ ਕੀਤੇ | ਸਕੂਲ ਦੀ ਮੈਨੇਜਮੈਂਟ ਡਾ. ਦਲਜੀਤ ਸਿੰਘ ਸੰਧੂ, ਡਾ. ਨਵਜੋਤ ਸਿੰਘ ਧਾਲੀਵਾਲ ਅਤੇ ਡਾ. ਪ੍ਰਭਜੋਤ ਸਿੰਘ ਨੇ ਬੱਚਿਆਂ ਨੂੰ ਅਤੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ |