19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਯੁਵਾ ਖੱਤਰੀ ਮਹਾਂ ਸਭਾ ਪੰਜਾਬ ਜ਼ਿਲ੍ਹਾ ਮੋਗਾ ਦੇ ਦੀਪਕ ਕੌੜਾ ਪ੍ਰਧਾਨ ਬਣੇ

ਅਜੀਤ ਡੈਸਕ 14-02-2026
ਮੋਗਾ, 13 ਫਰਵਰੀ (ਜਸਪਾਲ ਸਿੰਘ ਬੱਬੀ)-ਖੱਤਰੀ ਭਵਨ ਮੋਗਾ ਵਿਖੇ ਖੱਤਰੀ ਮਹਾਂ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਵਿਜੇ ਧੀਰ ਐਡਵੋਕੇਟ, ਖੱਤਰੀ ਸਭਾ ਮੋਗਾ ਦੇ ਪ੍ਰਧਾਨ ਡਾ. ਐਮ. ਐਲ. ਜੈਦਕਾ ਦੀ ਅਗਵਾਈ ਹੇਠ ਮੀਟਿੰਗ ਹੋਈ | ਜਿਸ 'ਚ ਦੀਪਕ ਕੌੜਾ ਨੂੰ ਯੁਵਾ ਖੱਤਰੀ ਮਹਾਂ ਸਭਾ ਪੰਜਾਬ ਜ਼ਿਲ੍ਹਾ ਮੋਗਾ ਦਾ ਪ੍ਰਧਾਨ ਬਨਾਇਆ ਤੇ ਸਨਮਾਨਿਤ ਕੀਤਾ | ਇਸ ਮੌਕੇ ਖੱਤਰੀ ਮਹਾਂ ਸਭਾ ਦੇ ਪ੍ਰਦੇਸ਼ ਚੀਫ਼ ਪੈਟਰਨ ਬੋਧਰਾਜ ਮਜੀਠੀਆ ਐਡਵੋਕੇਟ, ਪ੍ਰਦੇਸ਼ ਆਫ਼ਿਸ ਸਕੱਤਰ ਬਲਜਿੰਦਰ ਸਿੰਘ ਸਹਿਗਲ, ਜ਼ਿਲ੍ਹਾ ਪ੍ਰਧਾਨ ਨਰੋਤਮ ਪੁਰੀ, ਮਹਿਲਾ ਖੱਤਰੀ ਸਭਾ ਦੇ ਕਾਰਜਕਾਰੀ ਪ੍ਰਧਾਨ ਸੁਮਨ ਮਲਹੋਤਰਾ, ਯੁਵਾ ਖੱਤਰੀ ਸਭਾ ਚੇਅਰਮੈਨ ਜਗਜੀਵ ਧੀਰ ਅਤੇ ਪ੍ਰਧਾਨ ਹਰਪ੍ਰੀਤ ਸਿੰਘ ਸਹਿਗਲ ਨੇ ਵਧਾਈ ਦਿੱਤੀ | ਇਸ ਮੌਕੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਦੀਪਕ ਕੌੜਾ ਨੇ ਭਰੋਸਾ ਦਿੱਤਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਨਿਸ਼ੀ ਰਾਕੇਸ਼ ਵਿਜ, ਸੁਮਨ ਕਾਂਤ ਵਿਜ, ਰਕੇਸ਼ ਸਿਤਾਰਾ, ਸੁਰਿੰਦਰ ਵਿਨਾਇਕ, ਸੁਸ਼ੀਲ ਸਿਆਲ, ਪਵਨ ਕਪੂਰ, ਪ੍ਰੋਮਿਲਾ ਮਨਰਾਏ, ਤਰਸੇਮ ਜੈਦਕਾ, ਅਨੀਤਾ ਮਹਿਤਾ, ਸੋਨੀਆ ਢੰਡ, ਨੀਲਮ ਜੈਦਕਾ, ਸੁਮਨ ਵਿਜ, ਜੀਵਨ ਕੌੜਾ ਹਾਜ਼ਰ ਸਨ |
ਪਿਛਲੀ ਖ਼ਬਰ ਦਿਵਿਆਂਗ ਬੱਚਿਆਂ ਦੀਆਂ ਸੱਭਿਆਚਾਰਕ ਗਤੀਵਿਧੀਆਂ ਕਰਵਾਈਆਂ <br/> ਅਗਲੀ ਖ਼ਬਰ ਨੋਬਲ ਪੈਂਟਾਗਨ ਏਲੀਟ ਸਕੂਲ ਗਗੜਾ 'ਚ ਧਾਰਮਿਕ ਪ੍ਰੀਖਿਆ ਲਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।