ਨਿਹਾਲ ਸਿੰਘ ਵਾਲਾ, 13 ਫਰਵਰੀ (ਸੁਖਦੇਵ ਸਿੰਘ ਖਾਲਸਾ)-ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਮੋਗਾ ਮੰਜੂ ਭਾਰਦਵਾਜ ਦੇ ਨਿਰਦੇਸ਼ਾਂ ਅਨੁਸਾਰ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਹਰਦੇਵ ਸਿੰਘ ਸੰਧੂ ਦੀ ਅਗਵਾਈ ਹੇਠ ਬਲਾਕ ਨਿਹਾਲ ਸਿੰਘ ਵਾਲਾ ਦੇ ਦਿਵਿਆਂਗ ਬੱਚਿਆਂ ਦੀਆਂ ਬਲਾਕ ਪੱਧਰੀ ਸਭਿਆਚਾਰਕ ਗਤੀਵਿਧੀਆਂ ਕਰਵਾਈਆਂ ਗਈਆਂ | ਇਸ ਪ੍ਰੋਗਰਾਮ 'ਚ ਬੱਚਿਆਂ ਨੇ ਸੋਲੋ ਡਾਂਸ, ਭੰਗੜਾ, ਪੇਂਟਿੰਗ ਮੁਕਾਬਲੇ, ਡਰੈੱਸ ਮੁਕਾਬਲੇ ਵਿਚ ਪੇਸ਼ਕਾਰੀ ਕੀਤੀ | ਸੋਲੋ ਡਾਂਸ 'ਚ ਸਵਰੀਤ ਕੌਰ ਨੇ ਪਹਿਲਾ ਸਥਾਨ, ਅਨੂ ਨੇ ਦੂਸਰਾ ਸਥਾਨ ਅਤੇ ਭਗਵਾਨ ਦਾਸ ਨੇ ਤੀਜਾ ਸਥਾਨ ਹਾਸਲ ਕੀਤਾ | ਪੇਂਟਿੰਗ ਮੁਕਾਬਲੇ 'ਚ ਸੁਖਪ੍ਰੀਤ ਸਿੰਘ ਪਹਿਲਾ, ਗੁਰਲੀਨ ਸਿੰਘ ਨੇ ਦੂਸਰਾ ਅਤੇ ਮਨਪ੍ਰੀਤ ਸਿੰਘ ਨੇ ਤੀਸਰਾ ਸਥਾਨ, ਭੰਗੜੇ 'ਚ ਗੁਰਵਿੰਦਰ ਸਿੰਘ ਅਤੇ ਸਾਥੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ | ਇਸ ਮੌਕੇ ਵੱਖ-ਵੱਖ ਗਤੀਵਿਧੀਆਂ 'ਚ ਭਾਗ ਲੈਣ ਵਾਲੇ ਬੱਚਿਆਂ ਨੂੰ ਬਲਾਕ ਪ੍ਰਾਇਮਰੀ ਸਿੱਖਿਆ ਦਫਤਰ ਵਲੋਂ ਮਨਜਿੰਦਰ ਕੌਰ, ਜਸਪ੍ਰੀਤ ਕੌਰ, ਪਵਨ ਕੁਮਾਰ, ਅਮਨਿੰਦਰਪਾਲ ਵਲੋਂ ਸਨਮਾਨਿਤ ਕੀਤਾ ਗਿਆ | ਇਨ੍ਹਾਂ ਬੱਚਿਆਂ ਦੀ ਤਿਆਰੀ ਕਰਵਾਉਣ ਵਾਲੇ ਅਧਿਆਪਕ ਕੁਲਦੀਪ ਸਿੰਘ, ਸੁਲੱਖਣ ਸਿੰਘ, ਦੀਪਿਕਾ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ |