ਕਿਸ਼ਨਪੁਰਾ ਕਲਾਂ, 13 ਫਰਵਰੀ (ਅਮੋਲਕ ਸਿੰਘ ਕਲਸੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰਾ ਕਲਾਂ ਵਿਚ ਸੈਸ਼ਨ 2026-27 ਦੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਸਕੂਲ ਦੀ ਗਿਆਰ੍ਹਵੀਂ ਕਲਾਸ ਦੇ ਬੱਚਿਆਂ ਨੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਲਈ ਪਾਰਟੀ ਦਾ ਪ੍ਰਬੰਧ ਕੀਤਾ | ਵਿਦਾਇਗੀ ਪਾਰਟੀ ਦੌਰਾਨ ਚੇਅਰਮੈਨ ਗੁਰਮੀਤ ਸਿੰਘ ਮਾਨ ਕੈਨੇਡਾ ਦੀ ਧਰਮ ਪਤਨੀ ਐਮ.ਡੀ. ਸੁਖਜਿੰਦਰ ਕੌਰ ਮਾਨ ਕੈਨੇਡਾ, ਪੁੱਤਰ ਮਨਤੇਜ ਸਿੰਘ ਮਾਨ ਕੈਨੇਡਾ, ਸਵਰਨਜੀਤ ਕੌਰ ਮਾਨ, ਸਨਦੇਵ ਕੌਰ ਮਾਨ, ਮਨਜੀਤ ਕੌਰ ਗਿੱਲ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ | ਉਪਰੰਤ ਬੱਚਿਆਂ ਨੇ ਗੀਤ, ਡਾਂਸ, ਸਕਿੱਟ ਆਦਿ ਨਾਲ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ | ਇਸ ਦੌਰਾਨ ਹਾਜ਼ਰ ਸਮੂਹ ਬੱਚਿਆਂ ਨੇ ਬਹੁਤ ਹੀ ਆਨੰਦ ਮਾਣਿਆ | ਇਸ ਤੋਂ ਬਾਅਦ 11ਵੀ ਇਸ ਕਲਾਸ ਦੇ ਵਿਦਿਆਰਥੀਆਂ ਨੇ ਬਾਰ੍ਹਵੀਂ ਕਲਾਸ ਦੇ ਬੱਚਿਆਂ ਨੂੰ ਗਿਫ਼ਟ ਦਿੱਤੇ | ਇਸ ਪਾਰਟੀ ਵਿਚ ਬੱਚਿਆਂ ਲਈ ਵਧੀਆ ਖਾਣ-ਪੀਣ ਦਾ ਪ੍ਰਬੰਧ ਕੀਤਾ ਗਿਆ | ਐਮ.ਡੀ. ਸੁਖਜਿੰਦਰ ਕੌਰ ਮਾਨ ਕੈਨੇਡਾ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਸਮਾਂ ਸਾਡੇ ਲਈ ਬਹੁਤ ਹੀ ਮੁਸ਼ਕਿਲ ਭਰਿਆ ਹੁੰਦਾ ਹੈ, ਇਕ ਪਾਸੇ ਸਾਡੇ ਲਈ ਖ਼ੁਸ਼ੀ ਦਾ ਸਮਾਂ ਹੁੰਦਾ ਹੈ ਕਿ ਸਾਡੇ ਬੱਚੇ ਆਪਣੀ ਜ਼ਿੰਦਗੀ ਵਿਚ ਅੱਗੇ ਵਧ ਰਹੇ ਹਨ ਅਤੇ ਦੂਜੇ ਪਾਸੇ ਸਾਡੇ ਲਈ ਦੁੱਖ ਦਾ ਸਮਾਂ ਹੁੰਦਾ ਹੈ ਜਦੋਂ ਸਾਡੇ ਬੱਚੇ ਸਾਡੇ ਸਕੂਲ ਨੂੰ ਛੱਡ ਕੇ ਜਾਂਦੇ ਹਨ, ਉਨ੍ਹਾਂ ਨੇ ਬੱਚਿਆਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦਿਆਂ ਬੱਚਿਆਂ ਨੂੰ ਦਿਨ ਰਾਤ ਮਿਹਨਤ ਕਰਨ ਦੀ ਹੱਲਾ ਸ਼ੇਰੀ ਦਿੰਦਿਆਂ ਜ਼ਿੰਦਗੀ ਵਿਚ ਉੱਚੀਆਂ ਮੰਜ਼ਲਾਂ ਹਾਸਲ ਕਰਕੇ ਆਪਣੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਦੀ ਪ੍ਰੇਰਨਾ ਦਿੱਤੀ | ਪਿ੍ੰਸੀਪਲ ਕਮਲਜੀਤ ਕੌਰ ਸੈਣੀ ਦੇ ਪਤੀ ਮੈਨੇਜਰ ਜਰਨੈਲ ਸਿੰਘ ਸੈਣੀ ਨੇ ਸੰਤ ਵਿਸਾਖਾ ਸਿੰਘ ਸਕੂਲ ਹਮੇਸ਼ਾ ਉਨ੍ਹਾਂ ਦੇ ਨਾਲ ਹੈ ਅਤੇ ਹਮੇਸ਼ਾ ਦੁਆ ਕਰੇਗਾ ਕਿ ਸਾਡੇ ਬੱਚੇ ਦਿਨ ਦੁਗਣੀ ਰਾਤ ਚੌਗੁਣੀ ਤਰੱਕੀ ਕਰਨ ਅਤੇ ਸਕੂਲ ਪਹੁੰਚੇ ਪਤਵੰਤਿਆਂ ਨੂੰ ਜੀ ਆਇਆਂ ਆਖਦਿਆਂ ਧੰਨਵਾਦ ਕੀਤਾ | ਇਸ ਮੌਕੇ ਵਾਈਸ ਪਿ੍ੰਸੀਪਲ ਬਰਜੀਤ ਕੌਰ, ਸਾਈਰਾ ਮਾਨ ਕੈਨੇਡਾ, ਸਾਂਝ ਮਾਨ ਕੈਨੇਡਾ, ਅਧਿਆਪਕਾਂ ਰਣਜੀਤ ਕੌਰ, ਰਾਜਪ੍ਰੀਤ ਕੌਰ, ਗੁਰਬੀਰ ਕੌਰ, ਬਲਰਾਜ ਕੌਰ, ਸਵਿਤਾ ਸ਼ਰਮਾ, ਸਿਮਰਨਪ੍ਰੀਤ ਕੌਰ, ਪਰਮਜੀਤ ਕੌਰ, ਗਗਨਦੀਪ ਕੌਰ, ਕਮਲਪ੍ਰੀਤ ਕੌਰ, ਕੰਵਲਜੀਤ ਕੌਰ, ਬੇਅੰਤ ਕੌਰ, ਅਮਨਦੀਪ ਕੌਰ, ਮਨਿੰਦਰ ਕੌਰ, ਜਤਿੰਦਰ ਕੌਰ, ਰਮਨਦੀਪ ਕੌਰ, ਜਗਦੀਪ ਸਿੰਘ ਆਦਿ ਹਾਜ਼ਰ ਸਨ |