ਕੋਟ ਈਸੇ ਖਾਂ, 13 ਫਰਵਰੀ (ਗੁਰਮੀਤ ਸਿੰਘ ਖਾਲਸਾ)-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪਿੰਡ ਖੋਸਾ ਰਣਧੀਰ ਵਿਖੇ ਸਰਪੰਚ ਰਮਨਦੀਪ ਸਿੰਘ ਰਿੰਪੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਣਜੀਤ ਸਿੰਘ ਬਬਲੂ ਤੇ ਹੋਰਨਾਂ ਆਗੂਆਂ ਤੇ ਸਾਥੀਆਂ ਵਲੋਂ ਆਮ ਲੋਕਾਂ ਦੀ ਰਜਿਸਟਰੇਸ਼ਨ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਗੂਆਂ ਨੇ ਕਿਹਾ ਕਿ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਮ ਲੋਕਾਂ ਨੂੰ 10 ਲੱਖ ਰੁਪਏ ਦੀ ਬੀਮਾ ਯੋਜਨਾ ਦਾ ਲਾਭ ਪਹੁੰਚਾਉਣ ਲਈ ਇਹ ਮੁਹਿੰਮ ਆਰੰਭੀ ਗਈ ਹੈ | ਜਿਸ ਵਲੋਂ 300 ਦੇ ਕਰੀਬ ਰਜਿਸਟਰੇਸ਼ਨ ਹੋ ਚੁੱਕੀ ਹੈ ਤੇ ਪਿੰਡ ਦੇ ਬਾਕੀ ਪਰਿਵਾਰਾਂ ਨੂੰ ਵੀ ਬਿਨਾਂ ਕਿਸੇ ਪੱਖਪਾਤ ਦੇ ਇਸ ਸਹੂਲਤ ਦੇ ਲਾਭ ਲਈ ਰਜਿਸਟਰੇਸ਼ਨ ਕਰਵਾਈ ਜਾਵੇਗੀ | ਇਸ ਮੁਹਿੰਮ ਵਿਚ ਸਾਥ ਦੇਣ ਵਾਲੇ ਹੋਰਨਾਂ ਆਗੂਆਂ ਵਿਚ ਹਰਕੀਰਤ ਸਿੰਘ ਹੈਰੀ, ਸਾਧੂ ਸਿੰਘ ਪੰਚ, ਜਸਦੀਪ ਸਿੰਘ, ਗੁਰਤੇਜ ਸਿੰਘ, ਹਰਜੀਤ ਕੌਰ, ਮੰਦਰ ਸਿੰਘ, ਰਣਜੀਤ ਸਿੰਘ (ਸਾਰੇ ਪੰਚ), ਕੋਆਰਡੀਨੇਟਰ ਗੁਰਵਿੰਦਰ ਸਿੰਘ, ਰਿੰਪੀ ਮਨੀਲਾ, ਲਖਵੀਰ ਸਿੰਘ ਆਦਿ ਹਾਜ਼ਰ ਸਨ |