19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸ੍ਰੀ ਹੇਮਕੁੰਟ ਸਾਹਿਬ ਸਕੂਲ ਦੇ ਵਿਦਿਆਰਥੀਆਂ ਨੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ <br/>

ਅਜੀਤ ਡੈਸਕ 14-02-2026
ਫਤਿਹਗੜ੍ਹ ਪੰਜਤੂਰ, 13 ਫਰਵਰੀ (ਜਸਵਿੰਦਰ ਸਿੰਘ ਪੋਪਲੀ)-ਨਾਮਵਰ ਸਿੱਖਿਆ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਪੰਜਤੂਰ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਵਲੋਂ ਲਈ ਜਾ ਰਹੀ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਮੁੱਖ ਰੱਖਦੇ ਹੋਏ ਇਤਿਹਾਸਕ ਗੁਰਦੁਆਰਾ ਸਾਹਿਬ 108 ਬ੍ਰਹਮ ਗਿਆਨੀ ਤੁਲਸੀਦਾਸ ਝੁੱਗੀ ਵਾਲੇ ਦੌਲੇ ਵਾਲਾ ਵਿਖੇ ਜਾ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ | ਇਸ ਸਮੇਂ ਵਿਦਿਆਰਥੀਆਂ ਨੇ ਆਉਣ ਵਾਲੇ ਇਮਤਿਹਾਨਾਂ ਸਬੰਧੀ ਅਤੇ ਚੰਗੇ ਭਵਿੱਖ ਲਈ ਅਰਦਾਸ ਕੀਤੀ | ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਰਣਜੀਤ ਕੌਰ ਸੰਧੂ ਅਤੇ ਪਿ੍ੰਸੀਪਲ ਅਮਰਦੀਪ ਸਿੰਘ ਨੇ ਬੱਚਿਆਂ ਨੂੰ ਪ੍ਰੀਖਿਆਵਾਂ ਸਬੰਧੀ ਸ਼ੁਭਕਾਮਨਾਵਾਂ ਦਿੱਤੀਆਂ | ਇਸ ਦੌਰਾਨ ਦਸਵੀਂ ਅਤੇ ਬਾਰ•ਵੀਂ ਜਮਾਤ ਦੇ ਸਮੂਹ ਵਿਦਿਆਰਥੀ ਅਤੇ ਸਟਾਫ ਹਾਜ਼ਰ ਸੀ |

ਪਿਛਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਵਿਖੇ 12ਵੀਂ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ <br/> ਅਗਲੀ ਖ਼ਬਰ ਖੋਸਾ ਰਣਧੀਰ ਵਿਖੇ ਸਿਹਤ ਬੀਮਾ ਯੋਜਨਾ ਤਹਿਤ ਕੀਤੀ ਰਜਿਸਟਰੇਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।