19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਬਲੂਮਿੰਗ ਬਡਜ਼ ਸਕੂਲ ਵਿਖੇ 12ਵੀਂ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ <br/>

ਬਲੂਮਿੰਗ ਬਡਜ਼ ਸਕੂਲ ਚੰਦ ਨਵਾਂ ਵਿਖੇ ਕਰਵਾਏ ਵਿਦਾਇਗੀ ਸਮਾਰੋਹ ਦੀ ਝਲਕ | ਅਜੀਤ ਤਸਵੀਰ <br/> 14-02-2026
ਮੋਗਾ, 13 ਫਰਵਰੀ (ਸੁਰਿੰਦਰਪਾਲ ਸਿੰਘ)-ਬੀ.ਬੀ.ਐਸ. ਗਰੁੱਪ ਆਫ਼ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਡਾ. ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਠ ਚੱਲ ਰਹੀਆਂ ਹਨ, ਦਾ ਹਿੱਸਾ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਪਿੰਡ ਚੰਦ ਨਵਾਂ ਜ਼ਿਲ੍ਹਾ ਮੋਗਾ ਵਿਖੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਕਰਵਾਈ ਗਈ | ਸਮਾਰੋਹ ਦੀ ਸ਼ੁਰੂਆਤ ਬੀ.ਬੀ.ਐਸ. ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ, ਬੀ.ਬੀ.ਐਸ. ਮੋਗਾ ਮੁੱਖ ਅਧਿਆਪਕਾ ਡਾਕਟਰ ਮੈਡਮ ਹਮੀਲੀਆ ਰਾਣੀ, ਬੀ.ਬੀ.ਐਸ. ਚੰਦ ਨਵਾਂ ਮੁੱਖ ਅਧਿਆਪਕਾ ਮੈਡਮ ਸਰਬਜੀਤ ਸ਼ਰਮਾ, ਰਮਨ ਸ਼ਰਮਾ, ਸਮੂਹ ਸਟਾਫ਼ ਅਤੇ 12ਵੀਂ ਦੇ ਵਿਦਿਆਰਥੀਆਂ ਦੁਆਰਾ ਸਾਂਝੇ ਤੌਰ 'ਤੇ ਕੇਕ ਕੱਟ ਕੇ ਕੀਤੀ ਗਈ | ਇਸ ਮੌਕੇ ਡਾ. ਸੰਜੀਵ ਕੁਮਾਰ ਸੈਣੀ ਦੁਆਰਾ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਗਿਆ ਕਿ ਇਕ ਪੜਿ੍ਹਆ ਲਿਖਿਆ ਵਿਅਕਤੀ ਹੀ ਵਧੀਆ ਨਾਗਰਿਕ ਬਣ ਕੇ ਦੇਸ਼ ਦੀ ਸੇਵਾ ਕਰ ਸਕਦਾ ਹੈ | ਉਨ੍ਹਾਂ ਦੁਆਰਾ ਵਿਦਿਆਰਥੀਆਂ ਨੂੰ 12ਵੀਂ ਜਮਾਤ ਤੋਂ ਬਾਅਦ ਵਧੀਆ ਕੋਰਸ ਚੁਣਨ ਲਈ ਗਾਈਡ ਕੀਤਾ ਗਿਆ | ਉਨ੍ਹਾਂ ਆਪਣੇ ਵਲੋਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਪਨੇ ਸਾਕਾਰ ਕਰਨ ਲਈ ਆਸ਼ੀਰਵਾਦ ਦਿੱਤਾ | ਮੈਡਮ ਸਰਬਜੀਤ ਸ਼ਰਮਾ ਵਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਗਿਆ ਕਿ ਬੀ.ਬੀ.ਐਸ. ਸੰਸਥਾਵਾਂ ਵਿਚ ਵਿਦਿਆਰਥੀਆਂ ਦੇ ਅੰਦਰ ਛੁਪੀ ਹੋਈ ਕਲਾ ਨੂੰ ਉਜਾਗਰ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ ਤਾਂ ਕਿ ਉਹ ਪੜ੍ਹਾਈ ਦੇ ਨਾਲ-ਨਾਲ ਜ਼ਿੰਦਗੀ ਵਿਚ ਹਰ ਪੱਖੋਂ ਕਾਮਯਾਬ ਹੋਣ | ਮੁੱਖ ਅਧਿਆਪਕਾ ਸਰਬਜੀਤ ਸ਼ਰਮਾ ਅਤੇ ਮੈਡਮ ਰਮਨ ਸ਼ਰਮਾ ਵਲੋਂ ਵਿਦਿਆਰਥੀਆਂ ਨੂੰ ਸੱਚ ਦੇ ਰਸਤੇ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਮੁੱਖ ਅਧਿਆਪਕਾ ਵਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਬੋਰਡ ਪ੍ਰੀਖਿਆਵਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ | 11ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਵੱਖ-ਵੱਖ ਕਮੈਂਟ ਦਿੱਤੇ ਗਏ ਅਤੇ ਉਨ੍ਹਾਂ ਦੀ ਆਉਣ ਵਾਲੀ ਜ਼ਿੰਦਗੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਵਿਦਾਈ ਸਮਾਰੋਹ ਦੌਰਾਨ ਕਰਵਾਏ ਗਏ ਮੁਕਾਬਲਿਆਂ ਵਿਚ ਲਵਪ੍ਰੀਤ ਕੌਰ ਨੂੰ ਮਿਸ ਬੀ.ਬੀ.ਐਸ. ਅਤੇ ਗੁਰਨੂਰ ਸਿੰਘ ਨੂੰ ਮਿਸਟਰ ਬੀ.ਬੀ.ਐਸ. ਦਾ ਖ਼ਿਤਾਬ ਦੇ ਕੇ ਸਨਮਾਨਿਤ ਕੀਤਾ ਗਿਆ |

ਪਿਛਲੀ ਖ਼ਬਰ ਗਲੋਬਲ ਵਿਜ਼ਡਮ ਸਕੂਲ ਦੇ ਵਿਦਿਆਰਥੀਆਂ ਨੇ ਇੰਟਰਨਸ਼ਿਪ ਵਰਕਸ਼ਾਪ 'ਚ ਲਿਆ ਭਾਗ <br/> ਅਗਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸਕੂਲ ਦੇ ਵਿਦਿਆਰਥੀਆਂ ਨੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।