19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਗਲੋਬਲ ਵਿਜ਼ਡਮ ਸਕੂਲ ਦੇ ਵਿਦਿਆਰਥੀਆਂ ਨੇ ਇੰਟਰਨਸ਼ਿਪ ਵਰਕਸ਼ਾਪ 'ਚ ਲਿਆ ਭਾਗ <br/>

ਅਜੀਤ ਡੈਸਕ 14-02-2026
ਧਰਮਕੋਟ, 13 ਫਰਵਰੀ (ਪਰਮਜੀਤ ਸਿੰਘ)-ਮੋਗਾ ਜ਼ਿਲ੍ਹੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਗਲੋਬਲ ਵਿਜ਼ਡਮ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਸੀ.ਟੀ. ਯੂਨੀਵਰਸਿਟੀ ਲੁਧਿਆਣਾ ਵਿਖੇ ਆਯੋਜਿਤ ਇੰਟਰਨਸ਼ਿਪ ਵਰਕਸ਼ਾਪ ਵਿਚ ਹਿੱਸਾ ਲਿਆ | ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਭਵਿੱਖ-ਕੇਂਦਰਿਤ ਇੰਟਰਨਸ਼ਿਪ ਪ੍ਰੋਗਰਾਮਾਂ ਅਤੇ ਉਦਯੋਗ ਅਧਾਰਿਤ ਸਿਖਲਾਈ ਸੰਬੰਧੀ ਜਾਣਕਾਰੀ ਦਿੱਤੀ ਗਈ | ਯੂਨੀਵਰਸਿਟੀ ਪ੍ਰਬੰਧਕਾਂ ਵਲੋਂ ਦੱਸਿਆ ਗਿਆ ਕਿ ਇਨ੍ਹਾਂ ਇੰਟਰਨਸ਼ਿਪਾਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਅਕਾਦਮਿਕ ਗਿਆਨ ਦੇ ਨਾਲ-ਨਾਲ ਪੇਸ਼ੇਵਰ ਹੁਨਰ ਨਾਲ ਜੋੜਨਾ ਹੈ | ਹਿਊਮੈਨਟੀਜ਼ ਦੇ ਵਿਦਿਆਰਥੀਆਂ ਲਈ ਫੋਟੋ ਆਡੀਟਿੰਗ ਏ.ਆਈ., ਕਾਮਰਸ ਦੇ ਵਿਦਿਆਰਥੀਆਂ ਲਈ ਡਿਜ਼ੀਟਲ ਮਾਰਕੀਟਿੰਗ, ਬੈਕਰੀ ਅਤੇ ਪੇਸਟਰੀ ਆਰਟ, ਜਦੋਂ ਕਿ ਸਾਇੰਸ (ਮੈਡੀਕਲ) ਦੇ ਵਿਦਿਆਰਥੀਆਂ ਲਈ ਰੋਬੋਟਿਕਸ ਤੇ ਟੌਕਸੀਕੋਲੋਜੀ ਵਰਗੇ ਖੇਤਰਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ | ਵਰਕਸ਼ਾਪ ਦੇ ਅੰਤ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸੀ.ਟੀ. ਯੂਨੀਵਰਸਿਟੀ ਵਲੋਂ ਸਰਟੀਫਿਕੇਟ ਵੀ ਦਿੱਤੇ ਗਏ |

ਪਿਛਲੀ ਖ਼ਬਰ ਵਿਧਾਇਕਾ ਡਾ. ਅਰੋੜਾ ਨੇ ਨਵੀਂ ਗਊਸ਼ਾਲਾ ਦੀ ਇਮਾਰਤ ਦਾ ਉਦਘਾਟਨ ਕੀਤਾ <br/> ਅਗਲੀ ਖ਼ਬਰ ਬਲੂਮਿੰਗ ਬਡਜ਼ ਸਕੂਲ ਵਿਖੇ 12ਵੀਂ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।