19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਵਿਧਾਇਕਾ ਡਾ. ਅਰੋੜਾ ਨੇ ਨਵੀਂ ਗਊਸ਼ਾਲਾ ਦੀ ਇਮਾਰਤ ਦਾ ਉਦਘਾਟਨ ਕੀਤਾ <br/>

ਅਜੀਤ ਡੈਸਕ 14-02-2026
ਮੋਗਾ, 13 ਫਰਵਰੀ (ਸੁਰਿੰਦਰਪਾਲ ਸਿੰਘ)-ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਮੋਗਾ ਵਿਧਾਨ ਸਭਾ ਹਲਕੇ ਦੇ ਅੰਦਰ ਚੜਿੱਕ ਰੋਡ 'ਤੇ ਸਥਿਤ ਸਰਕਾਰੀ ਗੋਵਿੰਦ ਗਊਸ਼ਾਲਾ ਵਿਖੇ ਮੋਗਾ ਨਗਰ ਨਿਗਮ ਵਲੋਂ 49 ਲੱਖ 60 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਨਵੀਂ ਗਊਸ਼ਾਲਾ ਇਮਾਰਤ ਦਾ ਉਦਘਾਟਨ ਕੀਤਾ | ਇਸ ਮੌਕੇ ਮੋਗਾ ਨਗਰ ਨਿਗਮ ਦੇ ਮੇਅਰ ਪ੍ਰਵੀਨ ਕੁਮਾਰ ਸ਼ਰਮਾ, ਬੰਟੀ, ਜਗਦੀਸ਼ ਸ਼ਰਮਾ, ਕੌਂਸਲਰ ਗੁਰਪ੍ਰੀਤ ਸਿੰਘ ਸਚਦੇਵਾ, ਰਾਜ ਮਖੀਜਾ, ਕੌਂਸਲਰ ਬੂਟਾ ਸਿੰਘ, ਰਾਕੇਸ਼ ਮਿੱਡਾ, ਮਿਲਾਪ ਸਿੰਘ, ਰਮੇਸ਼ ਖੋਖਰ, ਅਜੈ ਗਰਗ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਵਲੰਟੀਅਰ ਮੌਜੂਦ ਸਨ | ਇਸ ਮੌਕੇ ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਗਊਸ਼ਾਲਾਵਾਂ ਦੇ ਨਿਰਮਾਣ ਲਈ ਗਰਾਂਟ ਜਾਰੀ ਕੀਤੀ ਹੈ | ਇਸ ਪਹਿਲਕਦਮੀ ਤਹਿਤ ਅੱਜ 49.60 ਲੱਖ ਰੁਪਏ ਦੀ ਲਾਗਤ ਨਾਲ ਇਕ ਨਵੀਂ ਗਊਸ਼ਾਲਾ ਇਮਾਰਤ ਦਾ ਉਦਘਾਟਨ ਕਰ ਕੇ ਕੰਮ ਸ਼ੁਰੂ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਗਊ ਸੇਵਾ ਸਭ ਤੋਂ ਵਧੀਆ ਸੇਵਾ ਹੈ | ਉਨ੍ਹਾਂ ਕਿਹਾ ਕਿ ਗਊ ਸੇਵਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਇਹ ਯਤਨ ਬੇਸਹਾਰਾ ਜਾਨਵਰਾਂ ਲਈ ਬਿਹਤਰ ਸਹੂਲਤਾਂ ਨੂੰ ਯਕੀਨੀ ਬਣਾਏਗਾ | ਉਨ੍ਹਾਂ ਕਿਹਾ ਕਿ ਗਊਸ਼ਾਲਾ ਵਿਚ 700 ਗਾਵਾਂ ਦੀ ਦੇਖ-ਭਾਲ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਗਊਸ਼ਾਲਾ ਨੂੰ ਹੋਰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਗਊਆਂ ਦੀ ਬਿਹਤਰ ਦੇਖ-ਭਾਲ ਕੀਤੀ ਜਾ ਸਕੇ | ਇਸ ਮੌਕੇ ਗੋਵਿੰਦ ਗਊਸ਼ਾਲਾ ਦੇ ਵਲੰਟੀਅਰਾਂ ਨੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਅਤੇ ਮੇਅਰ ਪ੍ਰਵੀਨ ਕੁਮਾਰ ਸ਼ਰਮਾ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ |

ਪਿਛਲੀ ਖ਼ਬਰ ਸਾਇੰਸ ਉਲੰਪੀਆਡ ਮੁਕਾਬਲੇ 'ਚ 65 ਸੋਨ, 13 ਚਾਂਦੀ ਤੇ 8 ਕਾਂਸੀ ਦੇ ਤਗਮੇ ਜਿੱਤੇ-ਚੇਅਰਮੈਨ ਇੰਜ: ਗਰਗ <br/> ਅਗਲੀ ਖ਼ਬਰ ਗਲੋਬਲ ਵਿਜ਼ਡਮ ਸਕੂਲ ਦੇ ਵਿਦਿਆਰਥੀਆਂ ਨੇ ਇੰਟਰਨਸ਼ਿਪ ਵਰਕਸ਼ਾਪ 'ਚ ਲਿਆ ਭਾਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।