19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸਾਇੰਸ ਉਲੰਪੀਆਡ ਮੁਕਾਬਲੇ 'ਚ 65 ਸੋਨ, 13 ਚਾਂਦੀ ਤੇ 8 ਕਾਂਸੀ ਦੇ ਤਗਮੇ ਜਿੱਤੇ-ਚੇਅਰਮੈਨ ਇੰਜ: ਗਰਗ <br/>

ਟੀ.ਐਲ.ਐਫ. ਸਕੂਲ ਮੋਗਾ ਦੇ ਅਧਿਆਪਕ ਸਾਇੰਸ ਉਲੰਪੀਆਡ ਫਾਊਾਡੇਸ਼ਨ ਦੁਆਰਾ ਕਰਵਾਏ ਵੱਕਾਰੀ ਮੁਕਾਬਲੇ 'ਚ 65 ਸੋਨੇ ਦੇ ਤਗਮੇ, 13 ਚਾਂਦੀ ਦੇ ਤਗਮੇ ਅਤੇ 8 ਕਾਂਸੀ ਦੇ ਤਗਮੇ ਜਿੱਤਣ ਵਾਲੇ ਵਿਦਿਆਰਥੀਆਂ ਨਾਲ | ਤਸਵੀਰ: ਜਸਪਾਲ ਸਿੰਘ ਬੱਬੀ <br/> 14-02-2026
ਮੋਗਾ, 13 ਫਰਵਰੀ (ਸੁਰਿੰਦਰਪਾਲ ਸਿੰਘ)- ਲਰਨਿੰਗ ਫੀਲਡਜ਼ ਏ ਗਲੋਬਲ ਸਕੂਲ (ਟੀ.ਐਲ.ਐਫ.) ਨੇ ਸਾਇੰਸ ਉਲੰਪੀਆਡ ਫਾਊਾਡੇਸ਼ਨ ਦੁਆਰਾ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੀ ਅਗਵਾਈ ਹੇਠ ਕਰਵਾਏ ਇਕ ਵੱਕਾਰੀ ਮੁਕਾਬਲੇ 'ਚ ਹਿੱਸਾ ਲਿਆ | ਟੀ.ਐਲ.ਐਫ. ਸਕੂਲ ਦੇ ਕਿੰਡਰਗਾਰਟਨ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਦਿਖਾਇਆ | ਇਸ ਮੌਕੇ ਬੋਲਦਿਆਂ ਸਕੂਲ ਦੇ ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਕਿਹਾ ਕਿ ਸਕੂਲ ਨੇ ਸਾਇੰਸ ਓਲੰਪੀਆਡ ਫਾਊਾਡੇਸ਼ਨ ਦੁਆਰਾ ਕਰਵਾਏ ਸ਼ਾਨਦਾਰ ਮੁਕਾਬਲੇ ਦੀ ਮੇਜ਼ਬਾਨੀ ਕੀਤੀ | ਇਸ ਮੁਕਾਬਲੇ ਦਾ ਉਦੇਸ਼ ਚਾਰ ਮੁੱਖ ਵਿਸ਼ਿਆਂ ਅੰਗਰੇਜ਼ੀ, ਈਵੀਐਸ, ਹਿੰਦੀ ਅਤੇ ਗਣਿਤ ਵਿਚ ਉਤਸੁਕਤਾ, ਰਚਨਾਤਮਿਕਤਾ ਅਤੇ ਮੁੱਢਲੀ ਸਿੱਖਿਆ ਨੂੰ ਉਤਸ਼ਾਹਿਤ ਕਰ ਕੇ ਨੌਜਵਾਨ ਮਨਾਂ ਨੂੰ ਵਧਾਉਣਾ ਸੀ | ਸਾਡੇ ਛੋਟੇ ਚੈਂਪੀਅਨਾਂ ਨੇ ਬਹੁਤ ਉਤਸ਼ਾਹ, ਆਤਮ-ਵਿਸ਼ਵਾਸ ਅਤੇ ਅਨੰਦਮਈ ਸਿੱਖਿਆ ਦੀ ਸੱਚੀ ਭਾਵਨਾ ਨਾਲ ਹਿੱਸਾ ਲਿਆ | ਉਨ੍ਹਾਂ ਕਿਹਾ ਕਿ ਮੁਕਾਬਲੇ ਦਾ ਮੁੱਖ ਉਦੇਸ਼ ਬੁਨਿਆਦੀ ਅਕਾਦਮਿਕ ਹੁਨਰਾਂ ਨੂੰ ਮਜ਼ਬੂਤ ਕਰਨਾ, ਆਲੋਚਨਾਤਮਿਕ ਸੋਚ ਵਿਕਸਤ ਕਰਨਾ ਅਤੇ ਵਿਦਿਆਰਥੀਆਂ ਨੂੰ ਕਲਾਸ ਰੂਮ ਤੋਂ ਬਾਹਰ ਆਪਣੀਆਂ ਯੋਗਤਾਵਾਂ ਦਾ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕਰਨਾ ਸੀ | ਉਨ੍ਹਾਂ ਕਿਹਾ ਸਾਨੂੰ ਇਹ ਐਲਾਨ ਕਰਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਸਾਡੇ ਕਿੰਡਰਗਾਰਟਨ ਦੇ ਵਿਦਿਆਰਥੀਆਂ ਨੇ ਕੁੱਲ 65 ਸੋਨੇ ਦੇ ਤਗਮੇ, 13 ਚਾਂਦੀ ਦੇ ਤਗਮੇ ਅਤੇ 8 ਕਾਂਸੀ ਦੇ ਤਗਮੇ ਜਿੱਤ ਕੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਸਾਰੇ ਅਧਿਆਪਕਾਂ ਅਤੇ ਮਾਪਿਆਂ ਨੂੰ ਇਸ ਸਫਲਤਾ ਅਤੇ ਸਕੂਲ ਦਾ ਨਾਂਅ ਰੌਸ਼ਨ ਕਰਨ ਲਈ ਵਧਾਈ ਦਿੱਤੀ |

ਪਿਛਲੀ ਖ਼ਬਰ ਪ੍ਰੀਖਿਆਵਾਂ ਜ਼ਿੰਦਗੀ 'ਚ ਸਿਰਫ਼ ਇਕ ਮੀਲ ਪੱਥਰ ਹਨ, ਮੰਜ਼ਿਲ ਨਹੀਂ- ਚੇਅਰਮੈਨ ਐਡਵੋਕੇਟ ਗਰਗ ਅਗਲੀ ਖ਼ਬਰ ਵਿਧਾਇਕਾ ਡਾ. ਅਰੋੜਾ ਨੇ ਨਵੀਂ ਗਊਸ਼ਾਲਾ ਦੀ ਇਮਾਰਤ ਦਾ ਉਦਘਾਟਨ ਕੀਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।