19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਕਿਰਤੀ ਕਿਸਾਨ ਯੂਨੀਅਨ ਛੋਟਾ ਘਰ ਦੀ ਚੋਣ ਹੋਈ <br/>

ਅਜੀਤ ਡੈਸਕ 14-02-2026
ਸਮਾਲਸਰ, 13 ਫਰਵਰੀ (ਗੁਰਜੰਟ ਕਲਸੀ ਲੰਡੇ)-ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪੱਧਰੀ ਫੈਸਲੇ ਨੂੰ ਲਾਗੂ ਕਰਦੇ ਹੋਏ ਪਿੰਡ ਛੋਟਾ ਘਰ ਵਿਖੇ ਨਵੇਂ ਸਿਰਿਉਂ 15 ਮੈਂਬਰੀ ਇਕਾਈ ਦੀ ਚੋਣ ਕੀਤੀ ਗਈ | ਇਹ ਚੋਣ ਬਲਾਕ ਪ੍ਰਧਾਨ ਅਜਮੇਰ ਸਿੰਘ ਛੋਟਾ ਘਰ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਿਸ ਵਿਚ ਸਰਬਸੰਮਤੀ ਨਾਲ ਇਕਾਈ ਪ੍ਰਧਾਨ ਗੁਰਤੇਜ ਸਿੰਘ, ਇਕਾਈ ਸਕੱਤਰ ਬਲਦੇਵ ਸਿੰਘ, ਖਜ਼ਾਨਚੀ ਕਰਮਜੀਤ ਸਿੰਘ ਅਤੇ ਮੀਤ ਪ੍ਰਧਾਨ ਰਾਜਿੰਦਰ ਸਿੰਘ ਦੀ ਇਕਾਈ ਦੇ ਅਹੁਦੇਦਾਰਾਂ ਵਜੋਂ ਚੋਣ ਕੀਤੀ ਗਈ | ਇਸੇ ਤਰ੍ਹਾਂ ਚਰਨਜੀਤ ਸਿੰਘ, ਜਸਪ੍ਰੀਤ ਸਿੰਘ, ਜਾਤੀ ਸਿੰਘ, ਗੁਰਮੀਤ ਸਿੰਘ, ਗੁਰਜੰਟ ਸਿੰਘ, ਸੁਖਦਰਸ਼ਨ ਸਿੰਘ, ਗੁਰਦੇਵ ਸਿੰਘ, ਬਲਵਿੰਦਰ ਸਿੰਘ, ਗੁਰਤੇਜ ਸਿੰਘ ਅਤੇ ਮਲਕੀਤ ਸਿੰਘ ਦੀ ਇਕਾਈ ਮੈਂਬਰਾਂ ਵਜੋਂ ਚੋਣ ਕੀਤੀ ਗਈ | ਇਸ ਮੌਕੇ ਇਕਾਈ ਪ੍ਰਧਾਨ ਨੇ ਕਿਹਾ ਕਿ ਇਸ ਪਿੰਡ ਵਿਚੋਂ ਕਿਰਤੀ ਕਿਸਾਨ ਯੂਨੀਅਨ ਦੇ ਸੱਦੇ 'ਤੇ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਦਿੱਤੇ ਗਏ ਪੋ੍ਰਗਰਾਮਾਂ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ | ਇਹ ਜਾਣਕਾਰੀ ਬਲਾਕ ਸਹਾਇਕ ਸਕੱਤਰ ਬਲਜੀਤ ਸਿੰਘ ਪਿੰਡ ਲੰਡੇ ਨੇ ਦਿੱਤੀ |

ਪਿਛਲੀ ਖ਼ਬਰ ਭਾਰਤੀ ਖੇਤੀਬਾੜੀ, ਡੇਅਰੀ ਵਿਕਾਸ ਅਤੇ ਪੇਂਡੂ ਜੀਵਨ ਲਈ ਵੱਡਾ ਖ਼ਤਰਾ ਹੈ ਮੋਦੀ ਟਰੰਪ ਸਮਝੌਤਾ-ਪਰਮਪਾਲ ਤਖ਼ਤੂਪੁਰਾ <br/... ਅਗਲੀ ਖ਼ਬਰ ਭਾਈ ਬਚਨ ਸਿੰਘ ਕੁਸ਼ਤੀ ਅਖਾੜਾ ਫੂਲੇਵਾਲਾ ਦੇ ਪਹਿਲਵਾਨਾਂ ਨੇ 6 ਤਗਮੇ ਜਿੱਤੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।