19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਭਾਰਤੀ ਖੇਤੀਬਾੜੀ, ਡੇਅਰੀ ਵਿਕਾਸ ਅਤੇ ਪੇਂਡੂ ਜੀਵਨ ਲਈ ਵੱਡਾ ਖ਼ਤਰਾ ਹੈ ਮੋਦੀ ਟਰੰਪ ਸਮਝੌਤਾ-ਪਰਮਪਾਲ ਤਖ਼ਤੂਪੁਰਾ <br/>

ਅਜੀਤ ਡੈਸਕ 14-02-2026
ਮੋਗਾ, 13 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਖੇਤੀ ਤੇ ਹੋਰ ਉਤਪਾਦਨਾਂ ਲਈ ਵਪਾਰਕ ਸਮਝੌਤਾ ਮੋਦੀ ਟਰੰਪ ਡੀਲ ਕੀਤੀ ਹੈ, ਉਸ ਨਾਲ ਭਾਰਤੀ ਖੇਤੀਬਾੜੀ, ਡੇਅਰੀ ਅਤੇ ਪੇਂਡੂ ਜੀਵਨ ਲਈ ਇਕ ਵੱਡਾ ਖ਼ਤਰਾ ਹੈ ਕਿਉਂਕਿ ਪਸ਼ੂ ਖ਼ੁਰਾਕ ਮਾਰਕੀਟ 'ਤੇ ਅਮਰੀਕੀ ਕੰਪਨੀਆਂ ਦਾ ਕੰਟਰੋਲ ਹੋ ਜਾਵੇਗਾ ਅਤੇ ਡੇਅਰੀ 'ਤੇ ਅਸਿੱਧਾ ਅਸਰ ਪਵੇਗਾ ਅਤੇ ਇਸ ਡੀਲ ਨਾਲ ਟੈਰਿਫ਼ ਵਿਚ ਵੀ ਵਾਧਾ ਹੋਵੇਗਾ ਜੋ ਦੇਸ਼ ਦੀ ਕਿਸਾਨੀ ਨੂੰ ਉਜਾੜਨ ਦੇ ਬਰਾਬਰ ਕੰਮ ਕਰੇਗਾ | ਇਸ ਲਈ ਇਸ ਡੀਲ ਦੀ ਸਮੁੱਚੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿਰੋਧ ਕਰਦੀ ਹੈ | ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਸਾਬਕਾ ਚੇਅਰਮੈਨ ਪਰਮਪਾਲ ਸਿੰਘ ਤਖ਼ਤੂਪੁਰਾ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਇਸ ਡੀਲ ਨੂੰ ਲੈ ਕੇ ਕੁੱਲ ਹਿੰਦ ਕਾਂਗਰਸ ਵੀ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ ਅਤੇ ਪੰਜਾਬ ਵਿਚ ਵੀ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦ ਤੱਕ ਇਹ ਮੋਦੀ ਟਰੰਪ ਸਮਝੌਤੇ ਨੂੰ ਵਾਪਸ ਨਹੀਂ ਲਿਆ ਜਾਂਦਾ ਕਿਉਂਕਿ ਇਸ ਨਾਲ ਜਿੱਥੇ ਕਿਸਾਨਾਂ ਦਾ ਵਧੇਰੇ ਨੁਕਸਾਨ ਹੋਵੇਗਾ ਉੱਥੇ ਇਸ ਦਾ ਅਸਰ ਦੇਸ਼ ਦੇ ਮਜ਼ਦੂਰਾਂ 'ਤੇ ਵੀ ਪਵੇਗਾ | ਪਰਮਪਾਲ ਸਿੰਘ ਤਖ਼ਤੂਪੁਰਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਨੂੰ ਅਮਰੀਕਾ ਕੋਲ ਗਹਿਣੇ ਰੱਖ ਰਿਹਾ ਹੈ ਅਤੇ ਟਰੰਪ ਦੇ ਇਸ਼ਾਰਿਆਂ 'ਤੇ ਕੰਮ ਕਰ ਰਿਹਾ ਹੈ ਜੋ ਦੇਸ਼ ਲਈ ਮੰਦਭਾਗਾ ਹੈ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਸ਼ੁਰੂ ਤੋਂ ਹੀ ਕਾਰਪੋਰੇਟ ਹੱਥਾਂ ਵਿਚ ਖੇਡ ਰਹੀ ਹੈ |

ਪਿਛਲੀ ਖ਼ਬਰ ਸੀ. ਆਈ. ਆਈ. ਸੀ. ਮੋਗਾ ਵੱਲੋਂ ਵਿਕਰਮ ਸਿੰਘ ਦਾ ਯੂ.ਕੇ. ਦਾ ਵੀਜ਼ਾ ਲਗਵਾਇਆ-ਚੇਅਰਮੈਨ ਰਾਘਵ ਸ਼ਰਮਾ <br/> ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਛੋਟਾ ਘਰ ਦੀ ਚੋਣ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।