ਮੋਗਾ, 13 ਫਰਵਰੀ (ਸੁਰਿੰਦਰਪਾਲ ਸਿੰਘ)-ਮੋਗਾ ਦੀ ਚੱਕੀ ਵਾਲੀ ਗਲੀ ਨੇੜੇ ਸਥਿਤ ਚੰਡੀਗੜ੍ਹ ਆਈਲਟਸ ਅਤੇ ਇਮੀਗ੍ਰੇਸ਼ਨ ਕੇਂਦਰ ਨੇ ਮੋਗਾ ਨਿਵਾਸੀ ਵਿਕਰਮ ਸਿੰਘ ਨੂੰ ਯੂ.ਕੇ. ਦਾ ਵਿਜ਼ਟਰ ਵੀਜ਼ਾ ਦੇ ਕੇ ਵਿਦੇਸ਼ ਯਾਤਰਾ ਕਰਨ ਦੇ ਸੁਪਨੇ ਨੂੰ ਪੂਰਾ ਕੀਤਾ | ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਚੇਅਰਮੈਨ ਰਾਘਵ ਸ਼ਰਮਾ ਅਤੇ ਡਾਇਰੈਕਟਰ ਸਾਕਸ਼ੀ ਸ਼ਰਮਾ ਨੇ ਕਿਹਾ ਕਿ ਵਿਕਰਮ ਸਿੰਘ ਨੇ ਪੂਰੀ ਵੀਜ਼ਾ ਪ੍ਰਕਿਰਿਆ ਬਾਰੇ ਜਾਣਨ ਲਈ ਕੇਂਦਰ ਦਾ ਦੌਰਾ ਕੀਤਾ, ਜਿਸ ਤੋਂ ਬਾਅਦ ਕੇਂਦਰ ਨੇ ਉਨ੍ਹਾਂ ਨੂੰ ਯੂ.ਕੇ. ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ, ਜਿਸ ਨਾਲ ਉਨ੍ਹਾਂ ਦਾ ਵਿਦੇਸ਼ ਯਾਤਰਾ ਕਰਨ ਦਾ ਸੁਪਨਾ ਪੂਰਾ ਹੋਇਆ | ਉਨ੍ਹਾਂ ਨੇ ਵੀਜ਼ੇ ਦੀ ਕਾਪੀ ਸੌਂਪੀ ਅਤੇ ਵਿਕਰਮ ਸਿੰਘ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਕਿਹਾ ਕਿ ਸੰਸਥਾ ਨੇ ਪਹਿਲਾਂ ਵੀ ਬਹੁਤ ਸਾਰੇ ਵਿਅਕਤੀਆਂ ਨੂੰ ਵੀਜ਼ੇ ਦਿੱਤੇ ਹਨ, ਉਨ੍ਹਾਂ ਦੇ ਵਿਦੇਸ਼ਾਂ ਵਿਚ ਪੜ੍ਹਾਈ ਕਰਨ ਅਤੇ ਰਿਸ਼ਤੇਦਾਰਾਂ ਨੂੰ ਮਿਲਣ ਦੇ ਸੁਪਨੇ ਪੂਰੇ ਕੀਤੇ ਹਨ | ਇਸ ਮੌਕੇ ਸੰਸਥਾ ਦਾ ਸਟਾਫ਼ ਮੌਜੂਦ ਸੀ |