19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਪੰਜਾਬ ਸਰਕਾਰ ਕਾਨੰੂਨ ਵਿਵਸਥਾ ਬਣਾਈ ਰੱਖਣ 'ਚ ਅਸਫਲ- ਡਾ. ਹਰਜੋਤ ਕਮਲ <br/>

ਅਜੀਤ ਡੈਸਕ 14-02-2026
ਮੋਗਾ, 13 ਫਰਵਰੀ (ਸੁਰਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਮੋਗਾ ਦੇ ਜ਼ੀਰਾ ਰੋਡ 'ਤੇ ਹੋਈ ਸਨਸਨੀਖ਼ੇਜ਼ ਗੋਲੀਬਾਰੀ ਦੀ ਘਟਨਾ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ ਕੀਤਾ ਹੈ | ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਸੂਬੇ ਵਿਚੋਂ ਗੈਂਗਸਟਰਾਂ ਨੂੰ ਖ਼ਤਮ ਕਰਨ ਦਾ ਦਾਅਵਾ ਕਰਦੀ ਹੈ, ਉੱਥੇ ਹੀ ਅਪਰਾਧੀ ਖੁੱਲ੍ਹੇਆਮ ਸੜਕਾਂ 'ਤੇ ਅਪਰਾਧ ਕਰ ਰਹੇ ਹਨ, ਜੋ ਇਨ੍ਹਾਂ ਦਾਅਵਿਆਂ ਦੀ ਸਚਾਈ ਨੂੰ ਉਜਾਗਰ ਕਰਦੇ ਹਨ | ਡਾ. ਹਰਜੋਤ ਕਮਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਅਤੇ ਬਾਅਦ ਵਿਚ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਜ਼ਮੀਨੀ ਹਕੀਕਤ ਇਹ ਹੈ ਕਿ ਨਸ਼ਿਆਂ ਦੀ ਤਸਕਰੀ ਲਗਾਤਾਰ ਜਾਰੀ ਹੈ | ਸਰਕਾਰ ਦੇ ਦਾਅਵਿਆਂ ਦੇ ਬਾਵਜੂਦ, ਨਾ ਤਾਂ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਿਆ ਗਿਆ ਹੈ ਅਤੇ ਨਾ ਹੀ ਅਪਰਾਧੀਆਂ ਦਾ ਮਨੋਬਲ ਟੁੱਟਿਆ ਹੈ | ਉਨ੍ਹਾਂ ਕਿਹਾ ਕਿ ਜਿੱਥੇ ਸੂਬਾ ਸਰਕਾਰ ਗੈਂਗਸਟਰਾਂ ਵਿਰੁੱਧ ਕਾਰਵਾਈ ਦਾ ਦਾਅਵਾ ਕਰ ਰਹੀ ਹੈ, ਉੱਥੇ ਹੀ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਕਤਲ, ਡਕੈਤੀ, ਗੋਲੀਬਾਰੀ ਅਤੇ ਜਬਰੀ ਵਸੂਲੀ ਵਰਗੀਆਂ ਘਟਨਾਵਾਂ ਲਗਾਤਾਰ ਜਾਰੀ ਹਨ |

ਪਿਛਲੀ ਖ਼ਬਰ ਗੀਤਾ ਭਵਨ ਵਿਖੇ ਮਹਾਂਪ੍ਰਾਣ ਕਥਾ ਕਰਵਾਈ <br/> ਅਗਲੀ ਖ਼ਬਰ ਸੀ. ਆਈ. ਆਈ. ਸੀ. ਮੋਗਾ ਵੱਲੋਂ ਵਿਕਰਮ ਸਿੰਘ ਦਾ ਯੂ.ਕੇ. ਦਾ ਵੀਜ਼ਾ ਲਗਵਾਇਆ-ਚੇਅਰਮੈਨ ਰਾਘਵ ਸ਼ਰਮਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।