19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸੰਗਰਾਂਦ ਦਾ ਦਿਹਾੜਾ ਮਨਾਇਆ <br/>

ਅਜੀਤ ਡੈਸਕ 14-02-2026
ਕਿਸ਼ਨਪੁਰਾ ਕਲਾਂ, 13 ਫਰਵਰੀ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸੰਤ ਬਾਬਾ ਵਿਸਾਖਾ ਸਿੰਘ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਕਿਸ਼ਨਪੁਰਾ ਕਲਾਂ ਦੇ ਗੁਰੂ ਘਰ ਵਿਖੇ ਫੱਗਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ | ਜਿਸ 'ਚ ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਹਜ਼ੂਰੀ ਰਾਗੀ ਭਾਈ ਅੰਮਿ੍ਤਪਾਲ ਸਿੰਘ ਦੇ ਜਥੇ ਨੇ ਕੀਰਤਨ ਕੀਤਾ ਅਤੇ ਹੁਕਮਨਾਮੇ ਦੀ ਕਥਾ ਭਾਈ ਅਰਜਿੰਦਰ ਸਿੰਘ ਨੇ ਕੀਤੀ | ਹੈੱਡ ਗ੍ਰੰਥੀ ਭਾਈ ਗੁਰਮੇਲ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕਰਦਿਆਂ ਫੱਗਣ ਮਹੀਨੇ ਦੀ ਮਹਾਨਤਾ ਦੱਸੀ | ਅੰਤ 'ਚ ਪ੍ਰਧਾਨ ਮਹਿੰਦਰ ਸਿੰਘ ਮਾਨ ਆਦਿ ਵਲੋਂ ਰਾਗੀ ਜਥੇ ਅਤੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਵਾਲਿਆਂ ਪਰਿਵਾਰਾਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰਧਾਨ ਮਹਿੰਦਰ ਸਿੰਘ ਮਾਨ, ਖ਼ਜ਼ਾਨਚੀ ਇੰਦਰਜੀਤ ਸਿੰਘ ਹੈਪੀ, ਪ੍ਰਧਾਨ ਅਜਮੇਰ ਸਿੰਘ ਮਾਨ, ਪ੍ਰਧਾਨ ਜਸਵੀਰ ਸਿੰਘ ਸ਼ਾਹ, ਗੁਰਮੀਤ ਸਿੰਘ ਰਾਜਾ ਮੱਟੂ, ਇਕਬਾਲ ਸਿੰਘ ਮਾਨ, ਨਿਰਮਲ ਸਿੰਘ ਮੱਟੂ, ਹਰਜਿੰਦਰ ਸਿੰਘ ਔਲਖ, ਮਾਸਟਰ ਸੁਦਰਸ਼ਨ ਸਿੰਘ, ਹਰਭਜਨ ਸਿੰਘ ਬਾਬਾ, ਡਾ. ਗੁਰਪ੍ਰੀਤ ਸਿੰਘ ਢਿੱਲੋਂ, ਗੁਰਚਰਨ ਸਿੰਘ ਸਮਰਾ, ਰਵਿੰਦਰ ਸਿੰਘ ਰਵੀ ਮਾਨ ਕੈਨੇਡਾ, ਦਰਸ਼ਨ ਸਿੰਘ ਮਾਨ, ਕੰਤਾ ਭਿੰਡਰ, ਅਵਤਾਰ ਸਿੰਘ ਮਰਾਲੀਆ, ਮਲਕੀਤ ਸਿੰਘ ਮੀਤ ਗ੍ਰੰਥੀ ਆਦਿ ਸੰਗਤਾਂ ਨੇ ਹਾਜ਼ਰੀ ਭਰੀ |

ਪਿਛਲੀ ਖ਼ਬਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੋਡੇ ਵਿਖੇ ਵਿਦਾਇਗੀ ਪਾਰਟੀ ਦਾ ਆਯੋਜਨ <br/> ਅਗਲੀ ਖ਼ਬਰ ਸ਼ਿਆਮ ਸੰਕੀਰਤਨ ਲਈ ਸੱਦਾ ਪੱਤਰ ਜਾਰੀ ਕੀਤੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।