19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੋਡੇ ਵਿਖੇ ਵਿਦਾਇਗੀ ਪਾਰਟੀ ਦਾ ਆਯੋਜਨ <br/>

ਅਜੀਤ ਡੈਸਕ 14-02-2026
ਸਮਾਲਸਰ, 13 ਫਰਵਰੀ (ਗੁਰਜੰਟ ਕਲਸੀ ਲੰਡੇ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੋਡੇ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਿੱਘੀ ਵਿਦਾਇਗੀ ਪਾਰਟੀ ਦੇਣ ਸੰਬੰਧੀ ਇਕ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ | ਵਿਦਿਆਰਥੀਆਂ ਵਲੋਂ ਭਾਵੁਕ ਪਲਾਂ 'ਚ ਇਕ-ਦੂਸਰੇ ਦੇ ਚੰਗੇਰੇ ਭਵਿੱਖ ਲਈ ਕਾਮਨਾ ਕੀਤੀ ਗਈ | ਇਸ ਸਮੇਂ ਜੂਨੀਅਰ ਵਿਦਿਆਰਥੀਆਂ ਨੇ ਸੀਨੀਅਰ ਵਿਦਿਆਰਥੀਆਂ ਦਾ ਸਵਾਗਤ ਕੀਤਾ ਤੇ ਸਮਾਗਮ ਦੀ ਸ਼ੁਰੂਆਤ ਧਾਰਮਿਕ ਗੀਤ ਪੇਸ਼ ਕਰਕੇ ਕੀਤੀ ਗਈ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ, ਜਿਸ 'ਚ ਭੰਗੜਾ, ਗਿੱਧਾ, ਕੋਰੀਉਗ੍ਰਾਫੀਆਂ ਤੇ ਗਰੁੱਪ ਡਾਂਸ ਪੇਸ਼ ਕੀਤੇ ਗਏ | ਇਸ ਦੌਰਾਨ ਸੰਬੋਧਨ ਕਰਦੇ ਹੋਏ ਸਕੂਲ ਇੰਚਾਰਜ ਪ੍ਰਭਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਅਧਿਆਪਕਾਂ ਦੀ ਦਿੱਤੀ ਸਿੱਖਿਆ ਨੂੰ ਗ੍ਰਹਿਣ ਕਰ ਕੇ ਉੱਚੀ ਵਿੱਦਿਆ ਹਾਸਲ ਕਰ ਕੇ ਇਕ ਚੰਗੇ ਅਹੁਦੇ 'ਤੇ ਪੁੱਜਣ ਦੀ ਅਪੀਲ ਕੀਤੀ ਤਾਂ ਜੋ ਇਕ ਚੰਗੇ ਤੇ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ | ਉਨ੍ਹਾਂ ਆਖਿਆ ਕਿ ਸਕੂਲ ਨੂੰ ਅਜਿਹੇ ਵਿਦਿਆਰਥੀਆਂ 'ਤੇ ਹਮੇਸ਼ਾ ਮਾਣ ਰਹੇਗਾ, ਜਿਨ੍ਹਾਂ ਨੇ ਸਕੂਲ ਵਿਚ ਹਮੇਸ਼ਾ ਅਨੁਸ਼ਾਸਨ 'ਚ ਰਹਿ ਕੇ ਪੜ੍ਹਾਈ ਕੀਤੀ | ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਅਧਿਆਪਕਾਂ ਅਤੇ ਇਕ-ਦੂਜੇ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ | ਇਸ ਮੌਕੇ ਸਮੁੱਚਾ ਸਕੂਲ ਸਟਾਫ਼ ਵੀ ਮੌਜੂਦ ਸੀ |

ਪਿਛਲੀ ਖ਼ਬਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਕੰਮ ਜਾਰੀ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ <br/> ਅਗਲੀ ਖ਼ਬਰ ਸੰਗਰਾਂਦ ਦਾ ਦਿਹਾੜਾ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।