19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਨਗਰ ਨਿਗਮ ਦੀ ਦਫ਼ਤਰੀ ਅਤੇ ਸੀਵਰੇਜ ਯੂਨੀਅਨ ਨੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੂੰ ਮੰਗਾਂ ਤੋਂ ਜਾਣੂੰ ਕਰਵਾਇਆ <br/>

ਅਜੀਤ ਡੈਸਕ 14-02-2026
ਮੋਗਾ, 13 ਫਰਵਰੀ (ਸੁਰਿੰਦਰਪਾਲ ਸਿੰਘ)-ਅੱਜ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨਾਲ ਨਗਰ ਨਿਗਮ ਮੋਗਾ ਦੀ ਦਫ਼ਤਰੀ ਯੂਨੀਅਨ ਦੇ ਪ੍ਰਧਾਨ ਸੁਖਪਾਲ ਸੌਦਾ ਅਤੇ ਸੀਵਰੇਜ ਯੂਨੀਅਨ ਦੇ ਪ੍ਰਧਾਨ ਮੰਗਤ ਰਾਮ ਦੀ ਅਗਵਾਈ ਹੇਠ ਇਕ ਮੀਟਿੰਗ ਹੋਈ | ਇਸ ਮੀਟਿੰਗ ਵਿਚ ਪ੍ਰਧਾਨ ਸੁਖਪਾਲ ਸੌਦਾ ਨੇ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੰਗਾਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੂੰ ਜਾਣੂੰ ਕਰਵਾ ਦਿੱਤੀਆਂ ਗਈਆਂ ਹਨ | ਡਾ. ਅਰੋੜਾ ਨੇ ਭਰੋਸਾ ਦਿੱਤਾ ਕਿ ਨੇੜਲੇ ਭਵਿੱਖ ਵਿਚ ਠੇਕੇ 'ਤੇ ਕੰਮ ਕਰ ਰਹੇ ਆਰਜ਼ੀ ਅਤੇ ਆਊਟ ਸੋਰਸ ਕਰਮਚਾਰੀਆਂ ਨੂੰ ਕੈਬਨਿਟ ਵਿਚ ਲਿਆਂਦਾ ਜਾਵੇਗਾ ਅਤੇ ਪੁਸ਼ਟੀ ਕੀਤੀ ਜਾਵੇਗੀ ਅਤੇ ਨਵੀਂ ਭਰਤੀ ਕੀਤੀ ਜਾਵੇਗੀ | ਮੀਟਿੰਗ ਵਿਚ ਦਫ਼ਤਰੀ ਸਟਾਫ਼ ਦੇ ਅਧਿਕਾਰੀ ਮੌਜੂਦ ਸਨ |

ਪਿਛਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਮੋਗਾ ਦਾ ਵਫ਼ਦ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੋਗਾ ਨੂੰ ਮਿਲਿਆ <br/> ਅਗਲੀ ਖ਼ਬਰ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਕੰਮ ਜਾਰੀ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।