ਮੋਗਾ, 13 ਫਰਵਰੀ (ਜਸਪਾਲ ਸਿੰਘ ਬੱਬੀ)-ਸਮਾਜ ਸੇਵੀ ਡਾ. ਐਸ. ਪੀ. ਸਿੰਘ ਉਬਰਾਏ ਵਲੋਂ ਚਲਾਈ ਜਾ ਰਹੀ ਸਰਬੱਤ ਦਾ ਭਲਾ ਚੈਰੀਟੇਬਲ ਮੋਗਾ ਟੀਮ ਦੇ ਪ੍ਰਧਾਨ ਗੋਕਲ ਚੰਦ ਬੁੱਘੀਪੁਰਾ ਤੇ ਜ਼ਿਲ੍ਹਾ ਪੈੱ੍ਰਸ ਸਕੱਤਰ ਭਵਨਦੀਪ ਸਿੰਘ ਪੁਰਬਾ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੋਗਾ ਪਰਮਜੀਤ ਕੌਰ ਨੂੰ ਮਿਲਿਆ | ਗੋਕਲ ਚੰਦ ਨੇ ਜ਼ਿਲ੍ਹਾ ਰੂਰਲ ਐਨ. ਜੀ. ਓ. ਕਲੱਬਜ਼ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਵਲੋਂ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਦੇ ਬੱਚਿਆਂ ਲਈ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੀ ਸੁਵਿਧਾਵਾਂ ਦੇ ਸਕਦਾ ਹੈ, ਇਸ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਪਰਮਜੀਤ ਕੌਰ, ਸੁਖਬੀਰ ਕੌਰ, ਬਲਦੇਵ ਸਿੰਘ ਸ਼ਾਮਿਲ ਸਨ |