19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-02-2026

ਪੰਜਾਬ ਪੈਨਸ਼ਨਰਜ਼ ਯੂਨੀਅਨ (ਏਟਕ) ਬਰਾਂਚ ਮੋਗਾ ਦੀ ਮੀਟਿੰਗ <br/>

ਅਜੀਤ ਡੈਸਕ 14-02-2026
ਮੋਗਾ, 13 ਫਰਵਰੀ (ਸੁਰਿੰਦਰਪਾਲ ਸਿੰਘ)-ਅੱਜ ਪੰਜਾਬ ਪੈਨਸ਼ਨਰਜ਼ ਯੂਨੀਅਨ (ਏਟਕ) ਬਰਾਂਚ ਮੋਗਾ ਦੀ ਮਹੀਨਾਵਾਰ ਮੀਟਿੰਗ ਯੂਨੀਅਨ ਦੇ ਐਕਟਿੰਗ ਪ੍ਰਧਾਨ ਅਜਮੇਰ ਸਿੰਘ ਅਖਾੜਾ ਦੀ ਪ੍ਰਧਾਨਗੀ ਹੇਠ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਚ ਹੋਈ | ਮੀਟਿੰਗ ਦੀ ਕਾਰਵਾਈ ਸ਼ੁਰੂ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਅੱਖੋਂ-ਪਰੋਖੇ ਕਰਦਿਆਂ ਉਨ੍ਹਾਂ ਦੇ ਹੱਕ ਦੇਣ ਤੋਂ ਪਾਸਾ ਵੱਟ ਲਿਆ ਹੈ | ਮੁਲਾਜ਼ਮ ਅਤੇ ਪੈਨਸ਼ਨਰ ਆਪਣੇ ਹੱਕਾਂ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਚੁੱਪ ਵੱਟੀ ਬੈਠੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਤਰ੍ਹਾਂ ਪੰਜਾਬ ਸਰਕਾਰ ਵੀ ਨਿੱਜੀਕਰਨ ਦੇ ਰਾਹ ਪਈ ਹੋਈ | ਪੰਜਾਬ ਸਰਕਾਰ ਦੇ ਹੈਲਥ ਕਾਰਡ ਬਾਰੇ ਪ੍ਰਚਾਰ ਦੇ ਸਬੰਧ ਵਿਚ ਕਿਹਾ ਕਿ ਇਨ੍ਹਾਂ ਕਾਰਡਾਂ ਨਾਲ ਕੁਝ ਸਮੇਂ ਲਈ ਤਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਫ਼ਾਇਦਾ ਹੋ ਸਕਦਾ ਹੈ ਪਰ ਸਰਕਾਰੀ ਹੈਲਥ ਸਿਸਟਮ ਤਬਾਹ ਕਰਨ ਲਈ ਇਹ ਸ਼ੁਰੂਆਤ ਹੈ | ਜਦੋਂ ਸਰਕਾਰੀ ਸਿਸਟਮ ਬਿਲਕੁਲ ਤਬਾਹ ਹੋ ਗਿਆ ਤਾਂ ਇਹ ਸਾਰੀਆਂ ਸਕੀਮਾਂ ਵੀ ਬੰਦ ਹੋ ਜਾਣਗੀਆਂ | ਉਨ੍ਹਾਂ ਕਿਹਾ ਇਸ ਸਕੀਮ ਅਧੀਨ ਹਸਪਤਾਲਾਂ ਵਲੋਂ ਲੁੱਟ ਅਤੇ ਸਸਤੀਆਂ ਦਵਾਈਆਂ ਨਾਲ ਇਲਾਜ ਕਰਨ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ | ਸਤਪਾਲ ਸਹਿਗਲ ਨੇ ਪੈਨਸ਼ਨਾਂ ਅਤੇ ਹੋਰ ਕਾਨੂੰਨੀ ਮਸਲਿਆਂ ਬਾਰੇ ਜਾਣਕਾਰੀ ਦਿੱਤੀ | ਬਲਬੀਰ ਸਿੰਘ ਰਾਮੂੰਵਾਲਾ ਨੇ ਸੈਨੇਟ ਦੀਆਂ ਚੋਣਾਂ ਬਾਰੇ ਕਿਹਾ ਕਿ ਇਸ ਵਾਰ ਸੁਖਦੇਵ ਸਿੰਘ ਸਿਰਸਾ ਚੋਣ ਮੈਦਾਨ ਵਿਚ ਹਨ | ਉਨ੍ਹਾਂ ਨੂੰ ਆਪ ਅਤੇ ਹੋਰ ਆਪਣੇ ਦੋਸਤਾਂ ਮਿੱਤਰਾਂ ਰਿਸ਼ਤੇਦਾਰਾਂ ਦੀਆਂ ਵੋਟਾਂ ਪਾ ਕੇ ਕਾਮਯਾਬ ਕਰੋ | ਉਨ੍ਹਾਂ ਨਵੇਂ ਗਰੈਜੂਏਟ, ਪੋਸਟ ਗਰੈਜੂਏਟ ਦੀਆਂ ਵੋਟਾਂ ਬਣਾਉਣ ਦੀ ਅਪੀਲ ਵੀ ਕੀਤੀ | ਇਸ ਮੌਕੇ ਪੋਹਲਾ ਸਿੰਘ ਬਰਾੜ ਨੇ ਕਿਹਾ ਕਿ 12 ਫਰਵਰੀ ਦੀ ਦੇਸ਼ ਵਿਆਪੀ ਹੜਤਾਲ ਵਿਚ ਹਿੱਸਾ ਪਾਉਣ ਲਈ ਸਵੇਰ 11 ਵਜੇ ਸ਼ਹੀਦ ਨਛੱਤਰ ਸਿੰਘ ਭਵਨ ਵਿਚ ਇਕੱਤਰ ਹੋ ਕੇ ਮੋਗਾ ਦੇ ਮੇਨ ਚੌਕ ਵਿਚ ਜਾਣਾ ਹੈ | ਸਾਰੇ ਪੈਨਸ਼ਨਰ ਸਾਥੀ ਇਸ ਪ੍ਰਦਰਸ਼ਨ ਵਿਚ ਹਿੱਸਾ ਲੈਣ | 7 ਮਾਰਚ ਨੂੰ ਪੱਟੀ ਵਿਖੇ ਟਰਾਂਸਪੋਰਟ ਮੰਤਰੀ ਦਾ ਘਿਰਾਓ ਕੀਤਾ ਜਾਵੇਗਾ | ਉਨ੍ਹਾਂ ਅਪੀਲ ਕੀਤੀ ਇਨ੍ਹਾਂ ਸਾਰੇ ਪ੍ਰੋਗਰਾਮਾਂ ਵਿਚ ਵੀ ਸਾਰੇ ਪੈਨਸ਼ਨਰ ਸਾਥੀ ਆਪਣਾ ਆਪਣਾ ਯੋਗਦਾਨ ਜ਼ਰੂਰ ਪਾਉਣ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕਰਨੈਲ ਸਿੰਘ ਭਲੂਰ, ਗੁਰਚਰਨ ਸਿੰਘ ਬਾਘਾ ਪੁਰਾਣਾ, ਚਮਕੌਰ ਸਿੰਘ ਲੰਗੇਆਣਾ, ਭੁਪਿੰਦਰ ਸਿੰਘ ਭਿੰਦਾ, ਛਿੰਦਰਪਾਲ ਵਰ੍ਹੇ, ਸਤਪਾਲ ਸ਼ਰਮਾ, ਅਵਤਾਰ ਸਿੰਘ ਲੈਕਚਰਾਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੇਵਾ-ਮੁਕਤ ਅਧਿਆਪਕਾ ਪ੍ਰੀਤਮ ਕੌਰ ਨੂੰ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਟ <br/> ਅਗਲੀ ਖ਼ਬਰ ਸਿੱਖਿਆ ਤੇ ਸਿਹਤ ਖੇਤਰ ਲਈ ਸਰਕਾਰ ਕੋਲ ਫੰਡ ਦੀ ਕੋਈ ਘਾਟ ਨਹੀਂ-ਸੰਧਵਾਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।