10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਆਮ ਆਦਮੀ ਪਾਰਟੀ ਵਲੋਂ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਜ਼ਿਲ੍ਹਾ ਪੱਧਰੀ ਰੋਸ ਧਰਨਾ <br/>

ਅਜੀਤ ਡੈਸਕ 15-02-2026
ਮੋਗਾ, 14 ਫਰਵਰੀ (ਸੁਰਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ ਵਲੋਂ ਪ੍ਰਤਾਪ ਸਿੰਘ ਬਾਜਵਾ ਵਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਪਿਤਾ ਖ਼ਿਲਾਫ਼ ਪਿਛਲੇ ਦਿਨੀਂ ਕੀਤੀ ਗਈ ਭੱਦੀ ਟਿੱਪਣੀ ਖ਼ਿਲਾਫ਼ ਅੱਜ ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ ਦੀ ਰਹਿਨੁਮਾਈ ਹੇਠ ਮੋਗਾ ਸ਼ਹਿਰ ਦੇ ਮੇਨ ਚੌਕ 'ਚ ਰੋਸ ਧਰਨਾ ਲਾਇਆ ਗਿਆ | ਇਸ ਮੌਕੇ ਜ਼ਿਲ੍ਹਾ ਸੈਕਟਰੀ ਪਿਆਰਾ ਸਿੰਘ, ਐਜੂਕੇਸ਼ਨ ਵਿੰਗ ਦੇ ਜ਼ੋਨ ਇੰਚਾਰਜ ਅਨਿਲ ਸ਼ਰਮਾ, ਯੂਥ ਵਿੰਗ ਦੇ ਜ਼ੋਨ ਇੰਚਾਰਜ ਰਵੀਇੰਦਰ ਸਿੰਘ ਰਵੀ, ਟਰੇਡ ਵਿੰਗ ਦੇ ਜ਼ਿਲ੍ਹਾ ਇੰਚਾਰਜ ਅਜੇ ਸ਼ਰਮਾ, ਜ਼ਿਲ੍ਹਾ ਪ੍ਰੈੱਸ ਸਕੱਤਰ ਅੰਮਿ੍ਤਪਾਲ ਸਿੰਘ ਖ਼ਾਲਸਾ, ਸੰਗਠਨ ਇੰਚਾਰਜ ਜਗਦੀਸ਼ ਸ਼ਰਮਾ, ਗੁਰਦਰਸ਼ਨ ਦੌਧਰ ਅਤੇ ਅਵਤਾਰ ਸਿੰਘ ਬੰਟੀ, ਜ਼ਿਲ੍ਹਾ ਆਗੂ ਤੇ ਹਲਕਾ ਧਰਮਕੋਟ ਕੋਆਰਡੀਨੇਟਰ ਅੰਮਿ੍ਤਪਾਲ ਕਪਿਲ ਮਹਿਤਾ ਨੇ ਸੰਬੋਧਨ ਕਰਦਿਆਂ ਕਾਂਗਰਸ ਦੇ ਸੀਨੀਅਰ ਲੀਡਰ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇ ਪਿਤਾ ਖ਼ਿਲਾਫ਼ ਭੱਦੀ ਸ਼ਬਦਾਵਲੀ ਦੀ ਸਖ਼ਤ ਨਿੰਦਿਆਂ ਕਰਦਿਆਂ ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਦੀ ਅਸਲ ਸਚਾਈ ਬਾਰੇ ਦੱਸਿਆ | ਆਪ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਦੇ ਇਹ ਲੀਡਰ ਬੌਖਲਾਹਟ ਵਿਚ ਆ ਕੇ ਆਏ ਦਿਨ ਅਜਿਹੇ ਬਿਆਨ ਦੇ ਕੇ ਆਪਣੀ ਸੌੜੀ ਮਾਨਸਿਕਤਾ ਦਾ ਸਬੂਤ ਦੇ ਰਹੇ ਹਨ | ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਅਸਲ ਵਿਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਵਿਕਾਸ ਨੂੰ ਨਵੀਆਂ ਲੀਹਾਂ 'ਤੇ ਤੋਰਨ ਕਰ ਕੇ ਇਨ੍ਹਾਂ ਵਿਰੋਧੀ ਪਾਰਟੀਆਂ ਕੋਲ ਸਰਕਾਰ ਨੂੰ ਘੇਰਨ ਲਈ ਕੋਈ ਮੁੱਦਾ ਨਾ ਹੋਣ ਕਰ ਕੇ ਇਹ ਆਏ ਦਿਨ ਅਜਿਹੀ ਨੀਵੇਂ ਦਰਜੇ ਦੀ ਸ਼ਬਦਾਵਲੀ ਵਰਤਦੇ ਹਨ | ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਅਮਨ ਪੰਡੋਰੀ, ਚੇਅਰਮੈਨ ਮਾਰਕੀਟ ਕਮੇਟੀ ਬੱਧਨੀ ਪਰਮਜੀਤ ਸਿੰਘ ਭੁੱਲਰ, ਚੇਅਰਮੈਨ ਮਾਰਕੀਟ ਕਮੇਟੀ ਬਾਘਾ ਪੁਰਾਣਾ ਮਨਦੀਪ ਸਿੰਘ ਮਾਨ, ਯੂਥ ਵਿੰਗ ਦੇ ਜ਼ਿਲ੍ਹਾ ਇੰਚਾਰਜ ਮਨਜੀਤ ਸਿੰਘ ਬੁੱਘੀਪੁਰਾ, ਜ਼ਿਲ੍ਹਾ ਆਗੂ ਜਤਿੰਦਰ ਸਿੰਘ ਬਰਾੜ, ਗੁਰਪ੍ਰੀਤ ਸਿੰਘ ਕੰਬੋਜ ਪ੍ਰਧਾਨ ਨਗਰ ਪੰਚਾਇਤ ਫ਼ਤਹਿਗੜ੍ਹ ਪੰਜਤੂਰ, ਕਪਿਲ ਧਰਮਕੋਟ, ਯੂਥ ਆਗੂ ਬੰਟੀ ਮੋਗਾ, ਡਾ. ਬਲਵਿੰਦਰ, ਅਮਰਜੀਤ ਸਿੰਘ ਮਟਵਾਣੀ, ਵਿਪਨ ਨਰੂਲਾ, ਭੁਪੇਸ਼ ਗਰਗ ਫ਼ਤਿਹਗੜ੍ਹ ਪੰਜਤੂਰ, ਜਰਨੈਲ ਸਿੰਘ ਰਾਜਪੂਤ, ਮਨਜੀਤ ਸਿੰਘ ਸਿੱਧੂ ਤੋਂ ਇਲਾਵਾ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਮੈਰਾਥਨ ਦੌੜ ਨੂੰ ਵਿਧਾਇਕ ਢੋਸ ਤੇ ਪੁਸ਼ਅਪ ਮੈਨ ਅੰਮਿ੍ਤਬੀਰ ਨੇ ਕੀਤਾ ਰਵਾਨਾ ਅਗਲੀ ਖ਼ਬਰ ਸਕਾਰਪੀਓ ਨੇ ਪੈਦਲ ਜਾ ਰਹੇ ਬਜ਼ੁਰਗ ਨੂੰ ਕੁਚਲਿਆ, ਮੌਕੇ 'ਤੇ ਮੌਤ, ਦੋਸ਼ੀ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।