10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਨਾਬਾਲਗਾ ਨੂੰ ਵਰਗਲਾ ਕੇ ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਅਦਾਲਤ ਵਲੋਂ ਬਰੀ

ਅਜੀਤ ਡੈਸਕ 15-02-2026
ਮੋਗਾ, 14 ਫਰਵਰੀ (ਗੁਰਤੇਜ ਸਿੰਘ ਬੱਬੀ)-ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਘਰੋਂ ਵਰਗਲਾ ਕੇ ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੁਲਿਸ ਵਲੋਂ ਜੁਟਾਏ ਸਬੂਤਾਂ ਦੀ ਘਾਟ ਅਤੇ ਬਚਾਅ ਪੱਖ ਦੇ ਵਕੀਲ ਐਡਵੋਕੇਟ ਅਰਸ਼ਦੀਪ ਸਿੰਘ ਬਰਾੜ ਮੱਲਕੇ, ਐਡਵੋਕੇਟ ਰਾਜੇਸ਼ ਰਿਹਾਨ ਅਤੇ ਐਡਵੋਕੇਟ ਚਮਕÏਰ ਸਿੰਘ ਬਰਾੜ ਵਲੋਂ ਦਿੱਤੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਅਦਾਲਤ ਨੇ ਬਰੀ ਕਰਨ ਦੇ ਆਦੇਸ਼ ਦੇ ਦਿੱਤੇ ¢ ਜਾਣਕਾਰੀ ਅਨੁਸਾਰ ਮੁੱਦਈ ਕਰਮਜੀਤ ਕÏਰ ਪਤਨੀ ਅੰਮਿ੍ਤਪਾਲ ਸਿੰਘ ਵਾਸੀ ਪੰਜਗਰਾਈਾ ਕਲਾਂ ਨੇ 29 ਅਕਤੂਬਰ 2024 ਨੂੰ ਇਕ ਲਿਖਤੀ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਕੋਟਕਪੂਰਾ ਵਿਖੇ ਪ੍ਰਾਈਵੇਟ ਨÏਕਰੀ ਕਰਦੀ ਹੈ ਅਤੇ ਉਸ ਨੂੰ ਪਤਾ ਲੱਗਾ ਕਿ ਉਸ ਦੀ ਨਬਾਲਗ ਲੜਕੀ ਘਰੋਂ ਗਾਇਬ ਸੀ ਅਤੇ ਜਦ ਉਹ ਨਾ ਮਿਲੀ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਹੈਪੀ ਸਿੰਘ ਉਰਫ ਡੀ. ਜੇ. ਵਾਸੀ ਹਰੀਕੇ ਰੋਡ ਬਰਗਾੜੀ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ | ਇਸ ਮਾਮਲੇ ਵਿਚ ਥਾਣਾ ਸਮਾਲਸਰ ਪੁਲਿਸ ਨੇ ਹੈਪੀ ਸਿੰਘ ਉਰਫ ਡੀ.ਜੇ. ਤੇ ਧਾਰਾ 173 ਬੀ. ਐਨ. ਐਸ. ਅਤੇ ਪੋਸਕੋ ਐਕਟ ਅਧੀਨ ਮੁਕੱਦਮਾ ਦਰਜ ਕਰਨ ਦੇ ਨਾਲ ਇਸ ਮਾਮਲੇ ਵਿਚ ਹਰਜੀਤ ਸਿੰਘ ਉਰਫ ਜੀਤਾ ਵਾਸੀ ਕੋਟ ਸੁਖੀਆ ਜ਼ਿਲ੍ਹਾ ਫਰੀਦਕੋਟ ਅਤੇ ਮਨਪ੍ਰੀਤ ਕÏਰ ਪਤਨੀ ਕਾਲਾ ਸਿੰਘ ਵਾਸੀ ਭਲੂਰ ਜ਼ਿਲ੍ਹਾ ਮੋਗਾ ਨੂੰ ਵੀ ਨਾਮਜ਼ਦ ਕੀਤਾ ਸੀ | ਇਹ ਮਾਮਲਾ ਅਦਾਲਤ ਵਿਚ ਵਿਚਾਰ ਅਧੀਨ ਸੀ ਅਤੇ ਇਸ ਮਾਮਲੇ ਦੀ ਅੰਤਿਮ ਸੁਣਵਾਈ ਦÏਰਾਨ ਬਚਾਅ ਪੱਖ ਦੇ ਵਕੀਲ ਰਾਜੇਸ਼ ਰਿਹਾਨ, ਅਰਸ਼ਦੀਪ ਸਿੰਘ ਬਰਾੜ ਮੱਲਕੇ ਅਤੇ ਚਮਕÏਰ ਸਿੰਘ ਬਰਾੜ ਵਲੋਂ ਦਿੱਤੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਅਦਾਲਤ ਨੇ ਬਰੀ ਕਰਨ ਦੇ ਆਦੇਸ਼ ਦੇ ਦਿੱਤੇ¢
ਪਿਛਲੀ ਖ਼ਬਰ ਪੈਨਸ਼ਨਰ ਜੁਆਇੰਟ ਫ਼ਰੰਟ ਵਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਪੰਜਾਬ ਨੂੰ ਮੰਗ-ਪੱਤਰ ਭੇਜਿਆ ਅਗਲੀ ਖ਼ਬਰ ਬੀ.ਐਲ.ਓ. ਨੂੰ ਨੋਟਿਸ ਜਾਰੀ ਕਰਕੇ ਮਾਨਸਿਕ ਰੂਪ 'ਚ ਪ੍ਰੇਸ਼ਾਨ ਕਰਨ ਦੀ ਨਿਖੇਧੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।