11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਬਾਬਾ ਵਿਸ਼ਵਕਰਮਾ ਮਿਸਤਰੀ ਮਜ਼ਦੂਰ ਯੂਨੀਅਨ ਧਰਮਕੋਟ ਦਾ ਗਠਨ

ਅਜੀਤ ਡੈਸਕ 15-02-2026
ਧਰਮਕੋਟ, 14 ਫਰਵਰੀ (ਪਰਮਜੀਤ ਸਿੰਘ)-ਬਾਬਾ ਵਿਸ਼ਵਕਰਮਾ ਜੀ ਮਿਸਤਰੀ ਮਜ਼ਦੂਰ ਯੂਨੀਅਨ ਧਰਮਕੋਟ ਦਾ ਵੱਡੀ ਗਿਣਤੀ ਵਿਚ ਮਜ਼ਦੂਰਾਂ ਅਤੇ ਮਿਸਤਰੀ ਵਰਗ ਦੀ ਹਾਜ਼ਰੀ ਵਿਚ ਸਰਬਸੰਮਤੀ ਨਾਲ ਗਠਨ ਕੀਤਾ ਗਿਆ¢ ਇਸ ਮੌਕੇ ਯੂਨੀਅਨ ਦੀ ਨਵੀਂ ਕਾਰਜਕਾਰਨੀ ਕਮੇਟੀ ਦੀ ਚੋਣ ਵੀ ਕੀਤੀ ਗਈ | ਜਿਸ ਵਿਚ ਮਿਸਤਰੀ ਅਤੇ ਮਜ਼ਦੂਰ ਭਰਾਵਾਂ ਨੇ ਇਕਮਤ ਨਾਲ ਅਹੁਦੇਦਾਰ ਚੁਣੇ ਗਏ | ਯੂਨੀਅਨ ਦੇ ਪ੍ਰਧਾਨ ਅਹੁਦੇ ਲਈ ਗੁਰਨਾਮ ਸਿੰਘ ਨੂੰ ਸਰਬਸੰਮਤੀ ਨਾਲ ਚੁਣਿਆ ਗਿਆ ਜਦੋਂ ਕਿ ਛਿੰਦਾ ਸਿੰਘ ਨੂੰ ਮੀਤ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ¢ ਇਸ ਤੋਂ ਇਲਾਵਾ ਜਸਵਿੰਦਰ ਸਿੰਘ ਨੂੰ ਜਰਨਲ ਸਕੱਤਰ ਅਤੇ ਨਿਰਮਲ ਸਿੰਘ ਨੂੰ ਖਜ਼ਾਨਚੀ, ਬੋਹੜ ਸਿੰਘ ਸਲਾਹਕਾਰ ਤੇ ਯੂਨੀਅਨ ਦੇ ਮੈਂਬਰਾਂ ਵਜੋਂ ਜੋਗਿੰਦਰ ਸਿੰਘ, ਕੁਲਵਿੰਦਰ ਸਿੰਘ, ਬਲਜੀਤ ਸਿੰਘ, ਸ਼ਮਸ਼ੇਰ ਸਿੰਘ ਅਤੇ ਰੇਸ਼ਮ ਸਿੰਘ ਨੂੰ ਚੁਣਿਆ ਗਿਆ¢ ਇਸ ਮੌਕੇ ਨਵੇਂ ਚੁਣੇ ਗਏ ਪ੍ਰਧਾਨ ਗੁਰਨਾਮ ਸਿੰਘ ਨੇ ਮਿਸਤਰੀ ਅਤੇ ਮਜ਼ਦੂਰ ਭਰਾਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਯੂਨੀਅਨ ਦਾ ਮੁੱਖ ਉਦੇਸ਼ ਮਜ਼ਦੂਰ ਵਰਗ ਦੇ ਹੱਕਾਂ ਦੀ ਰੱਖਿਆ ਕਰਨਾ, ਉਨ੍ਹਾਂ ਨੂੰ ਉਚਿੱਤ ਮਜ਼ਦੂਰੀ ਦਿਵਾਉਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਅਤੇ ਸੰਬੰਧਿਤ ਵਿਭਾਗਾਂ ਤੱਕ ਪਹੁੰਚਾਉਣਾ ਹੈ¢ ਮੀਤ ਪ੍ਰਧਾਨ ਛਿੰਦਾ ਸਿੰਘ ਅਤੇ ਜਰਨਲ ਸਕੱਤਰ ਜਸਵਿੰਦਰ ਸਿੰਘ ਨੇ ਵੀ ਮਜ਼ਦੂਰਾਂ ਨੂੰ ਇਕੱਠੇ ਹੋ ਕੇ ਯੂਨੀਅਨ ਨੂੰ ਮਜ਼ਬੂਤ ਬਣਾਉਣ ਦੀ ਅਪੀਲ ਕੀਤੀ¢ ਇਸ ਦੌਰਾਨ ਮਿਸਤਰੀ ਅਤੇ ਮਜ਼ਦੂਰ ਭਰਾਵਾਂ ਨੇ ਨਵੀਂ ਯੂਨੀਅਨ ਦੇ ਗਠਨ ਨੂੰ ਮਜ਼ਦੂਰ ਵਰਗ ਲਈ ਇਕ ਮਹੱਤਵਪੂਰਨ ਕਦਮ ਕਰਾਰ ਦਿੱਤਾ |
ਪਿਛਲੀ ਖ਼ਬਰ ਗੀਤਾ ਭਵਨ ਵਿਖੇ ਸ਼ਿਵ ਮਹਾ ਪੁਰਾਣ ਕਥਾ ਛੇਵੇਂ ਦਿਨ ਵੀ ਜਾਰੀ <br/> ਅਗਲੀ ਖ਼ਬਰ ਪੈਨਸ਼ਨਰ ਜੁਆਇੰਟ ਫ਼ਰੰਟ ਵਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਪੰਜਾਬ ਨੂੰ ਮੰਗ-ਪੱਤਰ ਭੇਜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।