ਅਜੀਤਵਾਲ, 14 ਫਰਵਰੀ (ਹਰਦੇਵ ਸਿੰਘ ਮਾਨ)-ਭਾਰਤ ਸਰਕਾਰ ਐਮ.ਐਸ.ਐਮ.ਈ. ਮੰਤਰਾਲੇ ਦੇ ਕੇਂਦਰ ਉਦਯੋਗਿਕ ਸਿਖਲਾਈ ਸੰਸਥਾਨ ਵਲੋਂ ਸਵੈ-ਰੁਜ਼ਗਾਰ ਅਪਣਾਉਣ ਬਾਰੇ ਉਤਸ਼ਾਹਿਤ ਕਰਨ ਲਈ ਲਾਲਾ ਲਾਜਪਤ ਰਾਏ ਗਰੁੱਪ ਆਫ ਕਾਲਜ ਅਜੀਤਵਾਲ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਆਈ.ਟੀ.ਆਈ. ਅਤੇ ਪੋਲੀਟੈਕਨਿਕ ਕਾਲਜ ਦੇ ਲੜਕੇ ਅਤੇ ਲੜਕੀਆਂ ਨੇ ਭਾਗ ਲਿਆ | ਸੈਮੀਨਾਰ ਦੌਰਾਨ ਪ੍ਰਦੀਪ ਵਰਮਾ ਪਿ੍ੰਸੀਪਲ ਡਾਇਰੈਕਟਰ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਦੇ ਦੌਰ ਵਿਚ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਸਵੈ-ਰੁਜ਼ਗਾਰ ਬੇਹੱਦ ਜਰੂਰੀ ਹੈ, ਜਿਸ ਦੀ ਚੋਣ ਕਰਨ ਲਈ ਸਮਾਜਿਕ ਲੋੜ ਵਾਲਾ ਕੰਮ ਸ਼ੁਰੂ ਕਰਨ ਅਤੇ ਉਸ ਬਾਰੇ ਹੋਰ ਸਾਵਧਾਨੀਆਂ ਦੀ ਜਾਣਕਾਰੀ ਦਿੱਤੀ ਗਈ | ਕਾਲਜ ਡਾਇਰੈਕਟਰ ਡਾ. ਚਮਨ ਲਾਲ ਸਚਦੇਵਾ ਨੇ ਆਈ ਹੋਈ ਟੀਮ ਨੂੰ ਜੀ ਆਇਆਂ ਕਹਿੰਦਿਆਂ ਵਿਦਿਆਰਥੀਆਂ ਨੂੰ ਅਨੁਸ਼ਾਸਿਤ ਹੋ ਕੇ, ਮਿਹਨਤ ਨਾਲ ਮੁਸ਼ਕਿਲਾਂ ਦਾ ਸਾਹਮਣਾ ਕਰਦੇ ਹੋਏ ਮਾਣ-ਸਨਮਾਨ ਅਤੇ ਸਫਲਤਾ ਪ੍ਰਾਪਤ ਕਰਨ ਬਾਰੇ ਉਤਸ਼ਾਹਿਤ ਕੀਤਾ | ਕੁੰਦਨ ਲਾਲ ਸਾਬਕਾ ਸਹਾਇਕ ਨਿਰਦੇਸ਼ਕ ਐਮ.ਐਸ.ਐਮ.ਈ. ਮੰਤਰਾਲਾ ਲੁਧਿਆਣਾ ਦੁਆਰਾ ਸਿਖਿਆਰਥੀਆਂ ਨੂੰ ਸਵੈ-ਰੁਜ਼ਗਾਰ ਅਪਣਾਉਣ ਬਾਰੇ ਪ੍ਰੇਰਿਤ ਕਰਦੇ ਹੋਏ ਮੰਤਰਾਲੇ ਦੁਆਰਾ ਦਿੱਤੀਆਂ ਜਾਣ ਵਾਲੀਆਂ ਵਿੱਤੀ, ਤਕਨੀਕੀ ਅਤੇ ਪ੍ਰਬੰਧਕੀ ਸਹੂਲਤਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਅਨੁਜ ਪ੍ਰਬੰਧਕ ਪੰਜਾਬ ਐਂਡ ਸਿੰਧ ਬੈਂਕ ਅਜੀਤਵਾਲ ਨੇ ਬੈਂਕ ਦੁਆਰਾ ਕਰਜ਼ਾ ਦੇਣ ਬਾਰੇ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਤਾਂ ਜੋ ਸਿਖਿਆਰਥੀ ਬੈਂਕ ਵਲੋਂ ਵਿੱਤੀ ਸਹਾਇਤਾ ਲੈ ਕੇ ਆਪਣਾ ਰੋਜ਼ਗਾਰ ਸਥਾਪਿਤ ਕਰ ਸਕਣ | ਹਰਕਿ੍ਸ਼ਨ ਸਿੰਘ ਫੈਕਲਟੀ ਕੇਂਦਰ ਹਸਤ ਉਜਾਰ ਸੰਸਥਾਨ ਵਲੋਂ ਸਿਖਿਆਰਥੀਆਂ ਨੂੰ ਸਵੈ-ਰੁਜ਼ਗਾਰ ਸਥਾਪਿਤ ਕਰਨ ਲਈ ਪ੍ਰੇਰਿਆ | ਲੈਕਚਰਾਰ ਤਰਲੋਚਨ ਸਿੰਘ ਅਤੇ ਗੁਰਜੋਤ ਸਿੰਘ ਨੇ ਨੌਜਵਾਨਾਂ ਨੂੰ ਇਸ ਦਾ ਲਾਭ ਉਠਾਉਣ ਲਈ ਪੇ੍ਰਰਨਾ ਦਿੱਤੀ |