11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-02-2026

ਮਾਸਟਰ ਹਮੀਰ ਸਿੰਘ ਸਿੱਧੂ ਮਧੇਕੇ ਨਮਿਤ ਸ਼ਰਧਾਂਜਲੀ ਸਮਾਗਮ <br/>

ਅਜੀਤ ਡੈਸਕ 15-02-2026
ਨਿਹਾਲ ਸਿੰਘ ਵਾਲਾ, 14 ਫਰਵਰੀ (ਸੁਖਦੇਵ ਸਿੰਘ ਖ਼ਾਲਸਾ)- ਕੰਵਲਦੀਪ ਸਿੰਘ ਸਿੱਧੂ ਯੂ.ਐਸ.ਏ., ਕਿਰਨਦੀਪ ਕੌਰ, ਅਮਨਦੀਪ ਕੌਰ ਦੇ ਪਿਤਾ, ਮਾਤਾ ਗੁਰਮੇਲ ਕੌਰ ਸਿੱਧੂ ਦੇ ਪਤੀ ਅਤੇ ਜਗਤਾਰ ਸਿੰਘ ਦੇ ਚਾਚਾ ਮਾਸਟਰ ਹਮੀਰ ਸਿੰਘ ਸਿੱਧੂ ਮਧੇਕੇ ਨਮਿਤ ਪ੍ਰਕਾਸ਼ ਕਰਵਾਏ ਗਏ ਸ੍ਰੀ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਪਾਕਾ ਸਾਹਿਬ ਪਿੰਡ ਮਧੇਕੇ ਵਿਖੇ ਹੋਈ | ਇਸ ਮੌਕੇ ਗੁਰਦੁਆਰਾ ਪਾਕਾ ਸਾਹਿਬ ਮਧੇਕੇ ਦੇ ਹਜ਼ੂਰੀ ਰਾਗੀ ਸੁਰਿੰਦਰ ਸਿੰਘ ਦੇ ਜਥੇ ਵਲੋਂ ਗੁਰਬਾਣੀ ਸ਼ਬਦਾਂ ਦਾ ਰਸਭਿੰਨਾ ਕੀਰਤਨ ਅਤੇ ਗੁਰਬਾਣੀ ਸ਼ਬਦ ਦੀ ਕਥਾ ਵਿਚਾਰ ਮਨੁੱਖਾ ਜੀਵਨ ਦੇ ਅਸਲ ਮਨੋਰਥ ਬਾਰੇ ਵਿਸਥਾਰ ਨਾਲ ਸੰਗਤਾਂ ਨਾਲ ਸਾਂਝ ਪਾਈ ਗਈ | ਇਸ ਮੌਕੇ ਗੁਰਦੁਆਰਾ ਪਾਕਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸੌਰਵਜੀਤ ਸਿੰਘ ਵਲੋਂ ਇਸ ਅਰਦਾਸ ਸਮਾਗਮ 'ਚ ਪੱੁਜੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਸਵ. ਮਾਸਟਰ ਹਮੀਰ ਸਿੰਘ ਸਿੱਧੂ ਦੀ ਯਾਦ 'ਚ ਪਰਿਵਾਰ ਵਲੋਂ ਪਿੰਡ ਮਧੇਕੇ ਦੇ ਵਿੱਦਿਅਕ ਅਦਾਰੇ ਅਤੇ ਹੋਰ ਸਾਂਝੇ ਸਥਾਨਾਂ ਲਈ ਮਾਇਕ ਸਹਾਇਤਾ ਦਾਨ ਕੀਤੀ ਗਈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁਖ ਭਾਰਤੀ ਪੱਤੋ, ਸਰਪੰਚ ਕੁਲਦੀਪ ਸਿੰਘ ਮਧੇਕੇ, ਸਾਬਕਾ ਸਰਪੰਚ ਪਰਮਜੀਤ ਸਿੰਘ ਮਧੇਕੇ, ਗੁਰਦੁਆਰਾ ਪਾਕਾ ਸਾਹਿਬ ਮਧੇਕੇ ਦੇ ਪ੍ਰਧਾਨ ਜਸਪਿੰਦਰ ਸਿੰਘ, ਕੁਲਦੀਪ ਸਿੰਘ, ਮੇਜਰ ਸਿੰਘ ਖਾਲਸਾ, ਜਗਤਾਰ ਸਿੰਘ ਸਿੱਧੂ, ਗੁਰਦੇਵ ਸਿੰਘ ਕਿਰਤੀ, ਅਤਿੰਦਰਪਾਲ ਸਿੰਘ ਦੀਨਾਂ, ਕਿਸਾਨ ਆਗੂ ਪ੍ਰਧਾਨ ਦਰਸ਼ਨ ਸਿੰਘ, ਗਿਆਨੀ ਕੁਲਵਿੰਦਰ ਸਿੰਘ, ਨੰਬਰਦਾਰ ਜਿੰਦਰ ਸਿੰਘ ਆਦਿ ਤੋਂ ਇਲਾਵਾ ਪਿੰਡ ਦੇ ਮੁਹਤਬਰ ਹਾਜ਼ਰ ਸਨ |

ਪਿਛਲੀ ਖ਼ਬਰ ਮਾਤਾ ਦਲਜੀਤ ਕÏਰ ਦੇ ਦਿਹਾਂਤ 'ਤੇ ਸੰਧੂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ ਅਜੀਤਵਾਲ ਕਾਲਜ ਵਿਖੇ ਸਵੈ-ਰੁਜ਼ਗਾਰ ਬਾਰੇ ਜਾਗਰੂਕਤਾ ਸੈਮੀਨਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।